ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ 'ਤੇ ਪਿੰਡ ਸਰਾਭਾ 'ਚ ਵੋਟਰਾਂ ਨੂੰ ਧਮਕਾਉਣ ਦੇ ਇਲਜ਼ਾਮ , ਮੁੱਖ ਚੋਣ ਅਫ਼ਸਰ ਨੇ ਜਾਰੀ ਕੀਤਾ ਨੋਟਿਸ

By  Shanker Badra October 21st 2019 10:19 AM -- Updated: October 21st 2019 10:26 AM

ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ 'ਤੇ ਪਿੰਡ ਸਰਾਭਾ 'ਚ ਵੋਟਰਾਂ ਨੂੰ ਧਮਕਾਉਣ ਦੇ ਇਲਜ਼ਾਮ , ਮੁੱਖ ਚੋਣ ਅਫ਼ਸਰ ਨੇ ਜਾਰੀ ਕੀਤਾ ਨੋਟਿਸ:ਦਾਖਾ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਅੱਜ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਸ ਦੌਰਾਨ ਦਾਖਾ ਹਲਕੇ ਵਿੱਚ ਕਾਂਗਰਸ ਦੀ ਧੱਕੇਸ਼ਾਹੀ ਦੇਖਣ ਨੂੰ ਮਿਲ ਰਹੀਆਂ ਹਨ। ਓਥੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ 'ਤੇ ਪਿੰਡ ਸਰਾਭਾ 'ਚ ਵੋਟਰਾਂ ਨੂੰ ਧਮਕਾਉਣ ਦੇ ਇਲਜ਼ਾਮ ਲੱਗੇ ਹਨ। ਉਨ੍ਹਾਂ ਨੇ ਰਾਤ ਫੇਸਬੁੱਕ 'ਤੇ ਲਾਇਵ ਹੋ ਕੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੂੰ ਧਮਕੀਆਂ ਦਿੱਤੀਆਂ ਹਨ। [caption id="attachment_351756" align="aligncenter" width="300"]Congress MLA Kulbir Singh Zira Village Sarabha Allegations Threatening Voters ,Notice issued by Chief Electoral Officer ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ 'ਤੇ ਪਿੰਡ ਸਰਾਭਾ 'ਚ ਵੋਟਰਾਂ ਨੂੰ ਧਮਕਾਉਣ ਦੇ ਇਲਜ਼ਾਮ , ਮੁੱਖ ਚੋਣ ਅਫ਼ਸਰ ਨੇ ਜਾਰੀ ਕੀਤਾ ਨੋਟਿਸ[/caption] ਇਸ ਦੌਰਾਨ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਪਿੰਡ ਸਰਾਭਾ ਦੇ ਵੋਟਰਾਂ ਨੂੰ ਧਮਕਾਉਣ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਸ ਸਬੰਧੀ ਚੋਣ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ ਮਗਰੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰਨਾ ਰਾਜੂ ਨੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਸਿੰਘ ਜੀਰਾ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਕੱਲ੍ਹ ਦਾਖਾ ਵਿੱਚ ਵਾਪਰੀ ਘਟਨਾ ਤੋਂ ਬਾਅਦ ਨੋਟਿਸ ਜਾਰੀ ਕੀਤਾ ਗਿਆ ਹੈ। [caption id="attachment_351761" align="aligncenter" width="300"]Congress MLA Kulbir Singh Zira Village Sarabha Allegations Threatening Voters ,Notice issued by Chief Electoral Officer ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ 'ਤੇ ਪਿੰਡ ਸਰਾਭਾ 'ਚ ਵੋਟਰਾਂ ਨੂੰ ਧਮਕਾਉਣ ਦੇ ਇਲਜ਼ਾਮ , ਮੁੱਖ ਚੋਣ ਅਫ਼ਸਰ ਨੇ ਜਾਰੀ ਕੀਤਾ ਨੋਟਿਸ[/caption] ਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਅੱਜ ਸ਼ਾਮ ਨੂੰ ਇਨ੍ਹਾਂ ਸਾਰੇ ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. 'ਚ ਬੰਦ ਹੋ ਜਾਵੇਗੀ। ਇਨ੍ਹਾਂ ਚਾਰ ਹਲਕਿਆਂ ਦੇ 7,68,948 ਵੋਟਰ ਚਾਰ ਉਮੀਦਵਾਰਾਂ ਨੂੰ ਆਪਣਾ ਨੁਮਾਇੰਦਾ ਚੁਣ ਕੇ ਵਿਧਾਨ ਸਭਾ 'ਚ ਭੇਜਣਗੇ। -PTCNews

Related Post