ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਗਏ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਕੀਤਾ ਮੁੜ ਬਹਾਲ

By  Shanker Badra January 25th 2019 03:34 PM

ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਗਏ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਕੀਤਾ ਮੁੜ ਬਹਾਲ:ਚੰਡੀਗੜ੍ਹ : ਪਿਛਲੇ ਦਿਨੀਂ ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਗਏ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਅੱਜ ਬਹਾਲ ਕਰ ਦਿੱਤਾ ਗਿਆ ਹੈ।ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਇੱਕ ਬੁਲਾਰੇ ਨੇ ਦਿੱਤੀ ਹੈ।ਅੱਜ ਚੰਡੀਗੜ੍ਹ ਵਿਚ ਲੋਕ ਸਭਾ ਚੋਣਾਂ ਸਬੰਧੀ ਰੱਖੀ ਮੀਟਿੰਗ ਵਿਚ ਕੁਲਬੀਰ ਸਿੰਘ ਜ਼ੀਰਾ ਵੀ ਸ਼ਾਮਿਲ ਹੋਏ ਸਨ।ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀ ਮੁਢਲੀ ਮੈਂਬਰਸ਼ਿਪ ਬਹਾਲ ਕਰ ਦਿਤੀ ਹੈ।

Congress MLA Kulbir Zira Sunil Jakhar revokes suspension ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਗਏ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਕੀਤਾ ਮੁੜ ਬਹਾਲ

ਇਸ ਦੌਰਾਨ ਜ਼ੀਰਾ ਨੇ ਅਪਣੀ ਬਹਾਲੀ ਮਗਰੋਂ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਈਜੀ ਮੁਖਵਿੰਦਰ ਸਿੰਘ ਛੀਨਾ ਖਿਲਾਫ਼ ਪੜਤਾਲ ਦੇ ਹੁਕਮ ਦੇ ਦਿਤੇ ਹਨ।

Congress MLA Kulbir Zira Sunil Jakhar revokes suspension ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਗਏ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਕੀਤਾ ਮੁੜ ਬਹਾਲ

ਦੱਸ ਦਈਏ ਕਿ 12 ਜਨਵਰੀ ਨੂੰ ਫਿਰੋਜ਼ਪੁਰ ਵਿਚ ਪੰਜਾਬ ਸਰਕਾਰ ਵਲੋਂ ਪੰਚਾਂ ਤੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਮਨਪ੍ਰੀਤ ਬਾਦਲ ਦੀ ਮੌਜੂਦਗੀ ਵਿਚ ਹੀ ਸਮਾਗਮ ਦਾ ਬਾਈਕਾਟ ਕਰ ਕੇ ਉੱਥੋਂ ਚਲੇ ਗਏ ਸੀ।

Congress MLA Kulbir Zira Sunil Jakhar revokes suspension ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਗਏ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਕੀਤਾ ਮੁੜ ਬਹਾਲ

ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੇ ਦੋਸ਼ ਲਾਇਆ ਸੀ ਕਿ ਸਰਕਾਰ ਤੇ ਪੁਲਿਸ ਨਸ਼ੇ ਖ਼ਤਮ ਕਰਨ ਵਿਚ ਨਾਕਾਮ ਹੈ।ਜ਼ੀਰਾ ਨੇ ਫਿਰੋਜ਼ਪੁਰ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ 'ਤੇ ਗੰਭੀਰ ਇਲਜ਼ਾਮ ਵੀ ਲਾਏ ਸਨ, ਜਿਸ ਦੀ ਜਾਂਚ ਲਈ ਉਨ੍ਹਾਂ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨਾਲ ਵੀ ਮੁਲਾਕਾਤ ਕੀਤੀ ਸੀ।ਪਾਰਟੀ ਨੇ ਜ਼ੀਰਾ ਦੀ ਹਰਕਤ 'ਤੇ ਸਬਕ ਸਿਖਾਉਣ ਲਈ ਪਾਰਟੀ 'ਚੋਂ ਮੁਅੱਤਲ ਕਰ ਦਿਤਾ ਸੀ, ਜਿਸ ਨੂੰ ਹੁਣ ਮੁੜ ਬਹਾਲ ਕਰ ਦਿਤਾ ਹੈ।

-PTCNews

Related Post