ਪਾਰਟੀ ਖਿਲਾਫ ਬਿਆਨਬਾਜ਼ੀ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਵਿਧਾਇਕ ਕੁਲਬੀਰ ਜ਼ੀਰਾ ਨੂੰ ਨੋਟਿਸ ਜਾਰੀ

By  Jashan A January 14th 2019 11:26 AM

ਪਾਰਟੀ ਖਿਲਾਫ ਬਿਆਨਬਾਜ਼ੀ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਵਿਧਾਇਕ ਕੁਲਬੀਰ ਜ਼ੀਰਾ ਨੂੰ ਨੋਟਿਸ ਜਾਰੀ,ਚੰਡੀਗੜ੍ਹ: ਕਾਂਗਰਸ ਦੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪਾਰਟੀ ਖਿਲਾਫ ਬਿਆਨਬਾਜੀ ਨੂੰ ਲੈ ਕੇ ਆਪਣੇ ਹੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਨੋਟਿਸ ਭੇਜਿਆ ਹੈ। ਦੱਸ ਦੇਈਏ ਕਿ ਪਿਛਲੇ ਦਿਨੀ ਕਾਂਗਰਸ ਵਿਧਾਇਕ ਨੇ ਆਪਣੇ ਹੀ ਪਾਰਟੀ ਪੋਲ ਖੋਲ੍ਹਦਿਆਂ ਕਿਹਾ ਸੀ ਕਿ ਸਰਕਾਰ ਪੰਜਾਬ ਵਿੱਚੋਂ ਨਸ਼ਾ ਨਹੀਂ ਖ਼ਤਮ ਕਰ ਪਾਈ। ਜਿਸ ਤੋਂ ਬਾਅਦ ਕਾਂਗਰਸ ਪ੍ਰਦੇਸ਼ ਕਮੇਟੀ ਵੱਲੋਂ ਅੱਜ ਜ਼ੀਰਾ ਨੂੰ ਨੋਟਿਸ ਭੇਜ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਇਸ ਨੋਟਿਸ ਦਾ 3 ਦਿਨਾਂ 'ਚ ਜ਼ੀਰਾ ਨੂੰ ਜਵਾਬ ਦੇਣਾ ਪਵੇਗਾ।

kulbir zira ਪਾਰਟੀ ਖਿਲਾਫ ਬਿਆਨਬਾਜ਼ੀ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਵਿਧਾਇਕ ਕੁਲਬੀਰ ਜ਼ੀਰਾ ਨੂੰ ਨੋਟਿਸ ਜਾਰੀ

ਦਰਅਸਲ ਪਿਛਲੇ ਦਿਨੀ ਪੰਜਾਬ ‘ਚ ਹੋਈਆਂ ਪੰਚਾਇਤੀ ਚੋਣਾਂ ‘ਚ ਜਿੱਤ ਹਾਸਲ ਕਰਨ ਵਾਲੇ ਸਰਪੰਚਾਂ ਤੇ ਪੰਚਾਂ ਨੂੰ ਬਣਦੇ ਫ਼ਰਜ਼ ਇਮਾਨਦਾਰੀ ਨਾਲ ਨਿਭਾਉਣ ਅਤੇ ਫੈਲੇ ਨਸ਼ਿਆਂ ਦੇ ਖ਼ਾਤਮੇ ਦੀ ਸਹੁੰ ਚੁਕਾਉਣ ਲਈ ਫਿਰੋਜ਼ਪੁਰ ਵਿਖੇ ਜ਼ਿਲਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਸੀ।ਜਿਥੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਪਹੁੰਚੇ ਹੋਏ ਸਨ।

kulbir zira ਪਾਰਟੀ ਖਿਲਾਫ ਬਿਆਨਬਾਜ਼ੀ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਵਿਧਾਇਕ ਕੁਲਬੀਰ ਜ਼ੀਰਾ ਨੂੰ ਨੋਟਿਸ ਜਾਰੀ

ਇਸ ਪੰਚਾਇਤੀ ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸ ਸਰਕਾਰ ਖਿਲਾਫ਼ ਉਸਦੇ ਹੀ ਵਿਧਾਇਕ ਕੁਲਬੀਰ ਜ਼ੀਰਾ ਨੇ ਮੋਰਚਾ ਖੋਲ੍ਹ ਦਿੱਤਾ।ਉਨ੍ਹਾਂ ਸਟੇਜ਼ ‘ਤੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਵਿੱਚ ਅਸਫ਼ਲ ਰਹੀ ਹੈ।ਉਨ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਾਹਮਣੇ ਹੀ ਕਾਂਗਰਸ ਸਰਕਾਰ ਉੱਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਪੰਜਾਬ ਵਿੱਚੋਂ ਨਸ਼ਾ ਨਹੀਂ ਖ਼ਤਮ ਕਰ ਪਾਈ।

-PTC News

Related Post