ਕਾਂਗਰਸ ਦੇ ਕੌਮੀ ਪ੍ਰਧਾਨ ਦੇ ਅਹੁਦੇ ਲਈ ਮਈ 'ਚ ਹੋਵੇਗੀ ਚੋਣ, CWC ਦੀ ਮੀਟਿੰਗ ਵਿੱਚ ਲਿਆ ਫ਼ੈਸਲਾ

By  Shanker Badra January 22nd 2021 02:11 PM

ਨਵੀਂ ਦਿੱਲੀ : ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਹੈ। ਕਾਂਗਰਸ ( Congress ) ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ (Sonia Gandhi ) ਦੀ ਅਗਵਾਈ ਹੇਠ ਇਹ ਬੈਠਕ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਹੈ। ਇਸ ਮੀਟਿੰਗ ਵਿਚ ਕਾਂਗਰਸ ਪਾਰਟੀ ਦੇ ਨਵੇਂ ਕੌਮੀ ਪ੍ਰਧਾਨ ਦੇ ਅਹੁਦੇ ਲਈ ਚੋਣ ਸੰਬੰਧੀ ਵਿਚਾਰ ਚਰਚਾ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਨਵੇਂ ਪ੍ਰਧਾਨ ਦੀ ਚੋਣ ਦੇ ਨਾਲ-ਨਾਲ ਕਿਸਾਨ ਅੰਦੋਲਨ ਅਤੇ ਕੁਝ ਹੋਰ ਮੁੱਦਿਆਂ 'ਤੇ ਵੀ ਵਿਚਾਰ ਵਟਾਂਦਰੇ ਕੀਤੇ ਗਏ ਹਨ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਫ਼ਿਰ ਹੋਵੇਗੀ 11ਵੇਂ ਗੇੜ ਦੀ ਮੀਟਿੰਗ

Congress Party President election to be held in May, Decision taken at CWC meeting ਕਾਂਗਰਸ ਦੇ ਕੌਮੀ ਪ੍ਰਧਾਨ ਦੇ ਅਹੁਦੇ ਲਈਮਈ 'ਚ ਹੋਵੇਗੀ ਚੋਣ, CWC ਦੀ ਮੀਟਿੰਗ ਵਿੱਚ ਲਿਆ ਫ਼ੈਸਲਾ

 Congress Party President election : ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਦੇ ਅਹੁਦੇ ਲਈ ਚੋਣ ਇਸ ਸਾਲ ਮਈ ਵਿਚ ਹੋਵੇਗੀ। ਇਸ ਦੀ ਘੋਸ਼ਣਾ ਸ਼ੁੱਕਰਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤੀ ਗਈ ਹੈ। ਇਸ ਸਾਲ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਸੰਗਠਨ ਦੀ ਚੋਣ ਕਰੇਗੀ, ਜਿਸ ਵਿੱਚਕੌਮੀਪ੍ਰਧਾਨ ਦੇ ਅਹੁਦੇ ਲਈ ਚੋਣ ਸਭ ਤੋਂ ਮਹੱਤਵਪੂਰਨ ਹੈ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ਵੀਡੀਓ ਕਾਨਫ਼ਰੰਸਿੰਗ ਰਾਹੀਂ ਇਹ ਬੈਠਕ ਹੋਈ ਹੈ।

Congress Party President election to be held in May, Decision taken at CWC meeting ਕਾਂਗਰਸ ਦੇ ਕੌਮੀ ਪ੍ਰਧਾਨ ਦੇ ਅਹੁਦੇ ਲਈਮਈ 'ਚ ਹੋਵੇਗੀ ਚੋਣ, CWC ਦੀ ਮੀਟਿੰਗ ਵਿੱਚ ਲਿਆ ਫ਼ੈਸਲਾ

Rahul Gandhi : ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ 2019 ਤੋਂ ਬਾਅਦ ਰਾਹੁਲ ਗਾਂਧੀ ਨੇ ਕੌਮੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਸ ਤੋਂ ਬਾਅਦ ਸੋਨੀਆ ਗਾਂਧੀ ਨੇ ਅੰਤਰਿਮ ਪ੍ਰਧਾਨ ਦੇ ਅਹੁਦੇ ਦੀ ਕਮਾਨ ਸੰਭਾਲੀ ਸੀ। ਲੰਬੇ ਸਮੇਂ ਤੋਂ ਕਾਂਗਰਸ ਵਿਚ ਇਹ ਅਟਕਲਾਂ ਚੱਲ ਰਹੀਆਂ ਹਨ ਕਿ ਰਾਹੁਲ ਗਾਂਧੀ ਦੀ ਫਿਰ ਕੌਮੀ ਪ੍ਰਧਾਨ ਦੇ ਅਹੁਦੇ 'ਤੇ ਤਾਜਪੋਸ਼ੀ ਹੋ ਸਕਦੀ ਹੈ। ਹਾਲਾਂਕਿ ਕਈ ਵਾਰ ਗਾਂਧੀ ਪਰਿਵਾਰ ਤੋਂ ਅਲੱਗ ਕੌਮੀ ਪ੍ਰਧਾਨ ਬਣਾਉਣ ਦੀਆਵਾਜ਼ ਵੀ ਪਾਰਟੀ ਵਿਚ ਉੱਠੀ ਹੈ।

Congress Party President election to be held in May, Decision taken at CWC meeting ਕਾਂਗਰਸ ਦੇ ਕੌਮੀ ਪ੍ਰਧਾਨ ਦੇ ਅਹੁਦੇ ਲਈਮਈ 'ਚ ਹੋਵੇਗੀ ਚੋਣ, CWC ਦੀ ਮੀਟਿੰਗ ਵਿੱਚ ਲਿਆ ਫ਼ੈਸਲਾ

Sonia Gandhi : ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਆਪਣੇ ਸੰਬੋਧਨ ਵਿਚ ਮੋਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਅਸੰਵੇਦਨਸ਼ੀਲਤਾ ਅਤੇ ਹੰਕਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਕਿਸਾਨ ਅੰਦੋਲਨ ਦੇ ਬਾਰੇ ਵਿੱਚ ਸੋਨੀਆ ਨੇ ਕਿਹਾ ਕਿ ਇਹ ਕਾਨੂੰਨ ਸਰਕਾਰ ਨੇ ਜਲਦਬਾਜ਼ੀ ਵਿੱਚ ਪਾਸ ਕਰ ਦਿੱਤੇ ਸਨ।

ਪੜ੍ਹੋ ਹੋਰ ਖ਼ਬਰਾਂ : ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਵੱਡਾ ਬਿਆਨ , ਦਿੱਲੀ ਪੁਲਿਸ ਨੇ ਤੋੜਿਆ ਮੇਰੀ ਗੱਡੀ ਦਾ ਸ਼ੀਸ਼ਾ

Congress Party President election to be held in May, Decision taken at CWC meeting ਕਾਂਗਰਸ ਦੇ ਕੌਮੀ ਪ੍ਰਧਾਨ ਦੇ ਅਹੁਦੇ ਲਈਮਈ 'ਚ ਹੋਵੇਗੀ ਚੋਣ, CWC ਦੀ ਮੀਟਿੰਗ ਵਿੱਚ ਲਿਆ ਫ਼ੈਸਲਾ

ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਸੰਸਦ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਸਹੀ ਢੰਗ ਨਾਲ ਸਮਝਣ ਦਾ ਮੌਕਾ ਨਹੀਂ ਦਿੱਤਾ ਗਿਆ ਅਤੇ ਹੁਣ ਮੀਟਿੰਗਾਂ ਦੇ ਦੌਰ ਚੱਲ ਰਹੇ ਹਨ। ਸੋਨੀਆ ਗਾਂਧੀ ਨੇ ਕਿਹਾ ਕਿ ਕਾਂਗਰਸ ਨੇ ਪਹਿਲਾਂ ਹੀ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ, ਇਹ ਕਾਨੂੰਨ ਐਮਐਸਪੀ ਤੋਂ ਲੈ ਕੇ ਖੁਰਾਕ ਸੁਰੱਖਿਆ ਤੱਕ ਹਰ ਚੀਜ ਉੱਤੇ ਸਵਾਲ ਖੜ੍ਹੇ ਕਰਦੇ ਹਨ।

Congress Party President election । Rahul Gandhi । Sonia Gandhi

-PTCNews

Related Post