ਲੋਕ ਸਭਾ ਚੋਣਾਂ 2019 : ਮੁੱਖ ਮੰਤਰੀ ਦੀ ਧਰਮ ਪਤਨੀ ਅਤੇ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਨੇ ਕੈਪਟਨ ਅਮਰਿੰਦਰ ਦੀ ਹਾਜ਼ਰੀ 'ਚ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

By  Shanker Badra April 26th 2019 01:12 PM

ਲੋਕ ਸਭਾ ਚੋਣਾਂ 2019 : ਮੁੱਖ ਮੰਤਰੀ ਦੀ ਧਰਮ ਪਤਨੀ ਅਤੇ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਨੇ ਕੈਪਟਨ ਅਮਰਿੰਦਰ ਦੀ ਹਾਜ਼ਰੀ 'ਚ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ:ਪਟਿਆਲਾ : ਲੋਕ ਸਭਾ ਚੋਣਾਂ 2019 ਦਾ ਦੌਰ ਚੱਲ ਰਿਹਾ ਹੈ।ਜਿਸ ਦੌਰਾਨ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ।ਪੰਜਾਬ 'ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ।ਇਸ ਤਰ੍ਹਾਂ ਮੁੱਖ ਮੰਤਰੀ ਦੀ ਧਰਮ ਪਤਨੀ ਅਤੇ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਨੇ ਪਟਿਆਲਾ ਲੋਕ ਸਭਾ ਹਲਕੇ ਤੋਂ ਕੈਪਟਨ ਅਮਰਿੰਦਰ ਦੀ ਹਾਜ਼ਰੀ 'ਚ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।

Congress Preneet Kaur files nomination from Patiala parliamentary constituency ਲੋਕ ਸਭਾ ਚੋਣਾਂ 2019 : ਮੁੱਖ ਮੰਤਰੀ ਦੀ ਧਰਮ ਪਤਨੀ ਅਤੇ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਨੇ ਕੈਪਟਨ ਅਮਰਿੰਦਰ ਦੀ ਹਾਜ਼ਰੀ 'ਚ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦਾ ਕਿਸੇ ਵੀ ਹੋਰ ਪਾਰਟੀ ਨਾਲ ਕੋਈ ਮੁਕਾਬਲਾ ਨਹੀਂ ਹੈ ਕਿਉਂਕਿ ਕਾਂਗਰਸ ਆਪਣੇ ਆਪ ਵਿੱਚ ਇੱਕ ਮਜ਼ਬੂਤ ਪਾਰਟੀ ਹੈ ਅਤੇ ਸਾਰੇ ਲੋਕ ਸਭਾ ਹਲਕਿਆਂ ਤੇ ਜਿੱਤ ਹਾਸਲ ਕਰੇਗੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਪ੍ਰਚਾਰ ਲਈ ਰਾਹੁਲ ਗਾਂਧੀ ਖੁਦ ਵੀ ਪੰਜਾਬ ਅਤੇ ਪਟਿਆਲਾ ਵਿੱਚ ਪੁੱਜਣਗੇ।

Congress Preneet Kaur files nomination from Patiala parliamentary constituency ਲੋਕ ਸਭਾ ਚੋਣਾਂ 2019 : ਮੁੱਖ ਮੰਤਰੀ ਦੀ ਧਰਮ ਪਤਨੀ ਅਤੇ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਨੇ ਕੈਪਟਨ ਅਮਰਿੰਦਰ ਦੀ ਹਾਜ਼ਰੀ 'ਚ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਇਸ ਤੋਂ ਪਹਿਲਾਂ ਕਾਂਗਰਸ ਦੀ ਉਮੀਦਵਾਰ ਪ੍ਰਨੀਤ ਕੌਰ ਆਪਣੀ ਧੀ ਬੀਬਾ ਜੈਇੰਦਰ ਕੌਰ ਦੇ ਨਾਲ ਮਿੰਨੀ ਸੈਕਟਰ ਵਿਖੇ ਕਾਗ਼ਜ਼ ਦਾਖਲ ਕਰਨ ਲਈ ਠੀਕ ਬਾਰਾਂ ਵਜੇ ਪਹੁੰਚੇ ਜਦੋਂ ਕਿ ਉਨ੍ਹਾਂ ਦੇ ਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਖ ਤੌਰ 'ਤੇ ਆਪਣੇ ਕਾਫਲੇ ਨਾਲ ਪਟਿਆਲਾ ਦੇ ਮਿੰਨੀ ਸੈਕਟਰ ਪਹੁੰਚੇ।ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਕਰੀਬ ਅੱਧੇ ਘੰਟੇ ਦੀ ਪ੍ਰਤੀਕਿਰਿਆ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਗੁਰਦਾਸਪੁਰ ਲਈ ਰਵਾਨਾ ਹੋ ਗਏ ਜਦੋਂ ਪ੍ਰਨੀਤ ਕੌਰ ਆਪਣੇ ਕਾਫਲੇ ਨਾਲ ਚੋਣ ਪ੍ਰਚਾਰ ਵਿਚ ਰੁੱਝ ਗਏ।

Congress Preneet Kaur files nomination from Patiala parliamentary constituency ਲੋਕ ਸਭਾ ਚੋਣਾਂ 2019 : ਮੁੱਖ ਮੰਤਰੀ ਦੀ ਧਰਮ ਪਤਨੀ ਅਤੇ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਨੇ ਕੈਪਟਨ ਅਮਰਿੰਦਰ ਦੀ ਹਾਜ਼ਰੀ 'ਚ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 : ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ , ਕਈ ਦਿੱਗਜ ਆਗੂ ਮੌਜੂਦ

ਦੱਸ ਦੇਈਏ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਰਜੀਤ ਸਿੰਘ ਰੱਖੜਾ , ਨਵਾਂ ਪੰਜਾਬ ਪਾਰਟੀ ਤੋਂ ਡਾ. ਧਰਮਵੀਰ ਗਾਂਧੀ ,ਆਮ ਆਦਮੀ ਪਾਰਟੀ ਤੋਂ ਨੀਨਾ ਮਿੱਤਲ ਚੋਣ ਮੈਦਾਨ ਵਿੱਚ ਹਨ।ਹੁਣ ਦੇਖਣਾ ਇਹ ਹੋਵੇਗਾ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਕਿਹੜਾ ਉਮੀਦਵਾਰ ਬਾਜ਼ੀ ਮਾਰੇਗਾ।

-PTCNews

Related Post