ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖਲ

By  Shanker Badra February 3rd 2020 10:49 AM

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖਲ:ਨਵੀਂ ਦਿੱਲੀ : ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਐਤਵਾਰ ਸ਼ਾਮ ਸਿਹਤ ਅਚਾਨਕ ਖਰਾਬ ਹੋ ਗਈ ਸੀ,ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਸੋਨੀਆ ਗਾਂਧੀ ਠੀਕ ਹੈ।

Congress president Sonia Gandhi Admitted to a hospital in Delhi ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖਲ

ਸੂਤਰਾਂ ਮੁਤਾਬਕ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੇਟ ਵਿੱਚ ਦਰਦ ਦੀ ਸ਼ਿਕਾਇਤ ਦੱਸੀ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰੂਟੀਨ ਚੈਕਅੱਪ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਸਪਤਾਲ 'ਚ ਉਨ੍ਹਾਂ ਦੇ ਨਾਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਵੀ ਮੌਜੂਦ ਹਨ।

Congress president Sonia Gandhi Admitted to a hospital in Delhi ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖਲ

ਦੱਸ ਦੇਈਏ ਕਿ 73 ਸਾਲਾ ਸੋਨੀਆ ਗਾਂਧੀ ਬੀਤੇ ਕੁਝ ਸਾਲਾਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੀ ਹੈ ਅਤੇ ਅਕਸਰ ਇਲਾਜ ਲਈ ਉਨ੍ਹਾਂ ਦੇ ਵਿਦੇਸ਼ ਜਾਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਸ ਦੇ ਕਾਰਨ ਉਹ ਰਾਜਨੀਤੀ ਵਿੱਚ ਪੂਰੀ ਤਰ੍ਹਾਂ ਐਕਟਿਵ ਨਹੀਂ ਦਿਖਾਈ ਦੇ ਰਹੇ ਹਨ।

-PTCNews

Related Post