ਮੈਡੀਕਲ ਚੈਕਅੱਪ ਲਈ ਵਿਦੇਸ਼ ਜਾਣਗੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਤੇ ਪ੍ਰਿਅੰਕਾ ਵੀ ਹੋਣਗੇ ਨਾਲ
ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਮੈਡੀਕਲ ਜਾਂਚ ਲਈ ਵਿਦੇਸ਼ ਜਾਣਗੇ ਅਤੇ ਉਨ੍ਹਾਂ ਦੇ ਨਾਲ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਵੀ ਹੋਣਗੇ। ਹਾਲਾਂਕਿ ਪਾਰਟੀ ਨੇ ਇਹ ਨਹੀਂ ਦੱਸਿਆ ਹੈ ਕਿ ਉਹ ਸਾਰੇ ਕਿਸ ਤਰੀਕ ਨੂੰ ਅਤੇ ਕਿੱਥੇ ਜਾਣਗੇ। ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ (ਸੰਚਾਰ) ਜੈਰਾਮ ਰਮੇਸ਼ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਵਾਇਨਾਡ ਦੇ ਸੰਸਦ ਮੈਂਬਰ ਰਾਹੁਲ ਗਾਂਧੀ 4 ਸਤੰਬਰ ਨੂੰ ਦਿੱਲੀ 'ਚ 'ਮਹਿੰਗਾਈ ਪਰ ਹਲਾ ਬੋਲ' ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਜੈਰਾਮ ਰਮੇਸ਼ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੀ ਦਿੱਲੀ ਪਰਤਣ ਤੋਂ ਪਹਿਲਾਂ ਆਪਣੀ ਬੀਮਾਰ ਹੋਈ ਮਾਂ ਨੂੰ ਮਿਲਣ ਲਈ ਜਾਵੇਗੀ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਦੀ ਚੋਣ ਸਬੰਧੀ ਵਿਸਥਾਰਤ ਪ੍ਰੋਗਰਾਮ ਦਾ ਐਲਾਨ ਵੀ ਅਗਲੇ ਦਿਨਾਂ ਵਿੱਚ ਕੀਤਾ ਜਾ ਸਕਦਾ ਹੈ। ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਹੋਏ ਕੋਰੋਨਾ ਪਾਜ਼ੀਟਿਵ, ਖ਼ੁਦ ਟਵੀਟ ਕਰਕੇ ਦਿੱਤੀ ਜਾਣਕਾਰੀ ਸੋਨੀਆ ਗਾਂਧੀ ਹਾਲ ਹੀ 'ਚ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ। ਮੈਡੀਕਲ ਜਾਂਚ ਲਈ ਉਨ੍ਹਾਂ ਦਾ ਵਿਦੇਸ਼ ਦੌਰਾ ਅਜਿਹੇ ਸਮੇਂ 'ਚ ਹੋ ਰਿਹਾ ਹੈ ਜਦੋਂ ਕਾਂਗਰਸ 'ਭਾਰਤ ਜੋੜੋ' ਯਾਤਰਾ ਅਤੇ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਦੀ ਤਿਆਰੀ ਕਰ ਰਹੀ ਹੈ। ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਭਵਨ ਨੇ ਟਵੀਟ ਕੀਤਾ ਕਿ ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ, ਦੋਵਾਂ ਨੇਤਾਵਾਂ ਦੀ ਤਸਵੀਰ ਸਾਂਝੀ ਕੀਤੀ। -PTC News