ਕਾਂਗਰਸ ਨੇ ਸੁਨੀਲ ਜਾਖੜ ਦਾ ਅਸਤੀਫ਼ਾ ਕੀਤਾ ਨਾਮਨਜ਼ੂਰ , ਹੁਣ ਜਾਖੜ ਹੀ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ

By  Shanker Badra September 14th 2019 05:50 PM

ਕਾਂਗਰਸ ਨੇ ਸੁਨੀਲ ਜਾਖੜ ਦਾ ਅਸਤੀਫ਼ਾ ਕੀਤਾ ਨਾਮਨਜ਼ੂਰ , ਹੁਣ ਜਾਖੜ ਹੀ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ:ਨਵੀਂ ਦਿੱਲੀ : ਕਾਂਗਰਸ ਨੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਹੈ। ਜਿਸ ਕਰਕੇ ਹੁਣ ਸੁਨੀਲ ਜਾਖੜ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ।ਕਾਂਗਰਸ ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਨੀਲ ਜਾਖੜ ਨੂੰ ਪਹਿਲਾਂ ਵਾਂਗ ਹੀ ਵਧੀਆ ਤਰੀਕੇ ਨਾਲ ਸੂਬਾ ਪੱਧਰ ਉੱਤੇ ਆਪਣਾ ਕੰਮ ਜਾਰੀ ਰੱਖਣਾ ਚਾਹੀਦਾ ਹੈ।

Congress Punjab Congress chief Sunil Jakhar Not Allowed resignation ਕਾਂਗਰਸ ਨੇ ਸੁਨੀਲ ਜਾਖੜ ਦਾ ਅਸਤੀਫ਼ਾ ਕੀਤਾ ਨਾਮਨਜ਼ੂਰ , ਹੁਣ ਜਾਖੜ ਹੀ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ

ਪੰਜਾਬ ਮਾਮਲਿਆਂ ਦੀ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਨੇ ਕਿਹਾ ਕਿ ਸੁਨੀਲ ਜਾਖੜ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕਾਂਗਰਸ ਪਾਰਟੀ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਹੀਂ ਕਰਦੀ ਅਤੇ ਤੁਹਾਡੇ ਤੋਂ ਹਮੇਸ਼ਾ ਦੀ ਤਰ੍ਹਾਂ ਚੰਗੇ ਕੰਮ ਕਰਨ ਦੀ ਉਮੀਦ ਕੀਤੀ ਜਾਂਦੀ ਹੈ। ਆਸ਼ਾ ਕੁਮਾਰੀ ਨੇ ਕਿਹਾ ਕਿ ਜਾਖੜ ਨੂੰ ਪੰਜਾਬ ਕਾਂਗਰਸ ਦੇ ਮੁਖੀ ਵਜੋਂ ਜਾਰੀ ਰਹਿਣ ਲਈ ਕਿਹਾ ਗਿਆ ਹੈ।

Congress Punjab Congress chief Sunil Jakhar Not Allowed resignation ਕਾਂਗਰਸ ਨੇ ਸੁਨੀਲ ਜਾਖੜ ਦਾ ਅਸਤੀਫ਼ਾ ਕੀਤਾ ਨਾਮਨਜ਼ੂਰ , ਹੁਣ ਜਾਖੜ ਹੀ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ

ਉਸ ਤੋਂ ਬਾਅਦ ਅੱਜ ਜਾਖੜ ਨੇ ਪਾਰਟੀ ਦੇ ਸਾਰੇ ਸੂਬਾਈ ਅਹੁਦੇਦਾਰਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਆਉਂਦੀ 17 ਸਤੰਬਰ ਨੂੰ ਸੱਦਣ ਦਾ ਫ਼ੈਸਲਾ ਕੀਤਾ ਹੈ। ਸੰਸਦੀ ਚੋਣਾਂ ਤੋਂ ਬਾਅਦ ਉਸ ਦਿਨ ਪਹਿਲੀ ਵਾਰ  ਜਾਖੜ ਦਾ ਕੋਈ ਬਿਆਨ ਆਵੇਗਾ।

 Congress Punjab Congress chief Sunil Jakhar Not Allowed resignation ਕਾਂਗਰਸ ਨੇ ਸੁਨੀਲ ਜਾਖੜ ਦਾ ਅਸਤੀਫ਼ਾ ਕੀਤਾ ਨਾਮਨਜ਼ੂਰ , ਹੁਣ ਜਾਖੜ ਹੀ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਐਲੀ ਮਾਂਗਟ ਤੇ ਰੰਮੀ ਰੰਧਾਵਾ ਵਿਵਾਦ : ਮੋਹਾਲੀ ਅਦਾਲਤ ਨੇ ਐਲੀ ਮਾਂਗਟ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਦੱਸ ਦੇਈਏ ਕਿ ਸੁਨੀਲ ਜਾਖੜ ਨੇ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਤੇ ਅਦਾਕਾਰ ਸੰਨੀ ਦਿਓਲ ਦੀ ਹਾਰ ਤੋਂ ਬਾਅਦ ਅਸਤੀਫਾ ਦੇ ਦਿੱਤਾ ਸੀ ਅਤੇ ਤਤਕਾਲੀ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ।

-PTCNews

Related Post