ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 86 ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

By  Riya Bawa January 15th 2022 02:35 PM -- Updated: January 15th 2022 03:11 PM

ਚੰਡੀਗੜ੍ਹ : ਪੰਜਾਬ ਦੀਆਂ ਪਾਰਟੀਆਂ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆਂ ਜਾ ਰਿਹਾ ਹੈ। ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਫਾਇਨਲ ਕੀਤੀ ਹੈ। ਕਾਂਗਰਸ ਨੇ 86 ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਹੈ।  ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਚੋਣ ਲੜਨਗੇ। ਇਸ ਦੇ ਨਾਲ ਹੀ ਪ੍ਰਤਾਪ ਬਾਜਵਾ ਨੂੰ ਕਾਦੀਆਂ, ਵਿਜੇਇੰਦਰ ਸਿੰਗਲਾ ਸੰਗਰੂਰ, ਬੀਬੀ ਰਾਜਿੰਦਰ ਕੌਰ ਭੱਠਲ ਨੂੰ ਲਹਿਰਾਗਾਗਾ ਤੋਂ, ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਚੋਣ ਮੈਦਾਨ 'ਚ ਉਤਾਰਿਆ ਹੈ। ਵੇਖੋ ਲਿਸਟ--- ਕਾਦੀਆ ਤੋਂ ਪ੍ਰਤਾਪ ਸਿੰਘ ਬਾਜਵਾ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਦੀਆਂ ਤੋਂ ਪ੍ਰਤਾਪ ਬਾਜਵਾ ਨੂੰ ਸੰਗਰੂਰ ਤੋਂ ਵਿਜੇਇੰਦਰ ਸਿੰਗਲਾ ਲਹਿਰਾਗਾਗਾ ਤੋਂ ਬੀਬੀ ਰਾਜਿੰਦਰ ਕੌਰ ਭੱਠਲ ਮਾਨਸਾ ਤੋਂ ਸਿੱਧੂ ਮੂਸੇਵਾਲਾ ਜਲੰਧਰ ਕੈਂਟ ਤੋਂ ਪ੍ਰਗਟ ਸਿੰਘ ਇਹ ਵੀ ਪੜ੍ਹੋ: Youtube 'ਤੇ ਇਸ ਗਾਣੇ ਨੇ ਬਣਾਇਆ ਵਿਸ਼ਵ ਰਿਕਾਰਡ, ਮਿਲੇ 100 ਕਰੋੜ ਵਿਊਜ਼  ਮੋਹਾਲੀ ਤੋਂ ਬਲਬੀਰ ਸਿੰਘ ਸਿੱਧੂ ਫਤਿਹਗੜ੍ਹ ਸਾਹਿਬ ਤੋਂ ਕੁਲਜੀਤ ਸਿੰਘ ਨਾਗਰਾ ਦਾਖਾ ਤੋਂ ਕੈਪਟਨ ਸੰਦੀਪ ਸਿੰਘ ਮੋਗਾ ਤੋਂ ਮਾਲਵਿਕਾ ਸੂਦ ਜ਼ੀਰਾ ਤੋਂ ਕੁਲਬੀਰ ਸਿੰਘ ਜ਼ੀਰਾ ਗਿੱਦੜਬਾਹਾ ਤੋਂ ਰਾਜਾ ਵੜਿੰਗ ਬਠਿੰਡਾ ਤੋਂਮਨਪ੍ਰੀਤ ਸਿੰਘ ਬਾਦਲ ਮਲੇਰਕੋਟਲਾ ਤੋਂ ਰਜੀਆ ਸੁਲਤਾਨਾਂ ਸੰਗਰੂਰ ਤੋਂ ਵਿਜੈ ਇੰਦਰ ਸਿੰਗਲਾ ਨਾਭਾ ਐਸ ਸੀ ਤੋਂ ਸਾਧੂ ਸਿੰਘ ਧਰਮਸੋਤ ਦੀਨਾ ਨਗਰ ਤੋਂ ਅਰੁਣਾ ਚੌਧਰੀ ਅੰਮ੍ਰਿਤਸਰ ਸੈਂਟਰ ਤੋਂ ਓਮ ਪ੍ਰਕਾਸ਼ ਸੋਨੀ ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ ਹਰਿਗੋਬਿੰਦਪੁਰ ਤੋਂ ਮਨਦੀਪ ਸਿੰਘ   ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ: -PTC News

Related Post