ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਦੇ ਸ਼ਾਹਕੋਟ ਉਮੀਦਵਾਰ ਨੂੰ ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ

By  Shanker Badra May 4th 2018 09:47 PM

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਦੇ ਸ਼ਾਹਕੋਟ ਉਮੀਦਵਾਰ ਨੂੰ ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ:ਸ਼੍ਰੋਮਣੀ ਅਕਾਲੀ ਦਲ ਨੇ ਸ਼ਾਹਕੋਟ ਜ਼ਿਮਨੀ ਚੋਣ ਵਾਸਤੇ ਕਾਂਗਰਸ ਵੱਲੋਂ ਐਲਾਨੇ ਉਮੀਦਵਾਰ ਹਰਦੇਵ ਸਿੰਘ ਲਾਡੀ ਖਿਲਾਫ ਇੱਕ ਗੈਰ ਜ਼ਮਾਨਤੀ ਅਪਰਾਧਿਕ ਮਾਮਲਾ ਦਰਜ ਹੋਣ ਮਗਰੋਂ ਉਸ ਦੀ ਤੁਰੰਤ ਗਿਰਫਤਾਰੀ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਪੁੱਛਿਆ ਹੈ ਕਿ ਉਹਨਾਂ ਨੇ ਕਿਸ ਮਜ਼ਬੂਰੀ ਵਿਚ ਇੱਕ ਮਾਈਨਿੰਗ ਮਾਫੀਆ ਦੇ ਸਰਗਨੇ ਨੂੰ ਜ਼ਿਮਨੀ ਚੋਣ ਦੀ ਟਿਕਟ ਦਿੱਤੀ ਹੈ।Congress Shahkot Candidate Immediately Arrested Demand Done:SADਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਂਸਦ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਲਾਡੀ ਖਿਲਾਫ ਦਰਜ ਕੀਤੇ ਕੇਸ ਮੁਤਾਬਿਕ ਕਾਂਗਰਸੀ ਆਗੂ ਧਾਰਾ 379 ਤਹਿਤ ਕੁਦਰਤੀ ਸਰੋਤਾਂ ਦੀ ਚੋਰੀ ਵਿਚ ਦੋਸ਼ੀ ਪਾਇਆ ਜਾ ਚੁੱਕਿਆ ਹੈ ਜੋ ਕਿ ਆਪਣੇ ਆਪ 'ਚ ਇੱਕ ਨੈਤਿਕ ਗਿਰਾਵਟ ਦੀ ਨਿਸ਼ਾਨੀ ਹੈ।ਉਹਨਾਂ ਕਿਹਾ ਕਿ ਲਾਡੀ ਖ਼ਿਲਾਫ ਇਹ ਦੋਸ਼ ਉਹਨਾਂ ਦੀ ਆਪਣੀ ਸਰਕਾਰ ਵੱਲੋਂ ਲਾਇਆ ਗਿਆ ਹੈ ਅਤੇ ਇਹ ਕਾਂਗਰਸ ਪਾਰਟੀ ਦੇ ਮਾਈਨਿੰਗ ਮਾਫੀਆ ਅਤੇ ਭ੍ਰਿਸ਼ਟਾਚਾਰ ਦੇ ਮੁੱਦੇ ਉੱਤੇ ਦੋਹਰੇ ਮਾਪਦੰਡਾਂ ਦੀ ਪੋਲ ਖੋਲਦਾ ਹੈ।Congress Shahkot Candidate Immediately Arrested Demand Done:SADਬ੍ਰਹਮਪੁਰਾ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਇੱਕ ਪਾਸੇ ਰਾਹੁਲ ਗਾਂਧੀ ਰਾਣਾ ਗੁਰਜੀਤ ਸਿੰਘ ਨੂੰ ਪੰਜਾਬ ਮੰਤਰੀ ਮੰਡਲ ਤੋਂ ਹਟਾਉਣ ਦਾ ਸਿਹਰਾ ਲੈਣਾ ਚਾਹੁੰਦਾ ਸੀ ਅਤੇ ਉਸ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਕਰਨਾਟਕ ਵਿਚ ਰੈਡੀ ਭਰਾਵਾਂ ਨੂੰ ਪਾਰਟੀ ਟਿਕਟ ਦੇਣ ਤੋਂ ਇਨਕਾਰ ਕਰਨ ਸਮੇਂ ਉਸ ਨੇ ਉਹੀ ਪੈਰਾਮੀਟਰ ਅਪਣਾਏ ਸਨ।ਉਹਨਾਂ ਕਿਹਾ ਕਿ ਪਰ ਹਰਦੇਵ ਲਾਡੀ ਦੀ ਗੈਰ ਕਾਨੂੰਨੀ ਮਾਈਨਿੰਗ ਵਿਚ ਭੂਮਿਕਾ ਬਾਰੇ ਸਬੂਤ ਵਜੋਂ ਵੀਡਿਓ ਆ ਜਾਣ ਦੇ ਬਾਵਜੂਦ ਵੀ ਰਾਹੁਲ ਗਾਂਧੀ ਨੇ ਉਸ ਨੂੰ ਪਾਰਟੀ ਉਮੀਦਵਾਰ ਬਣਾਇਆ ਹੈ।ਲੋਕ ਜਾਣਨਾ ਚਾਹੁੰਦੇ ਹਨ ਕਿ ਇਸ ਮੁੱਦੇ ਉੱਤੇ ਪਾਰਟੀ ਹਾਈਕਮਾਂਡ ਕੋਲ ਲਿਖਤੀ ਸ਼ਿਕਾਇਤਾਂ ਪਹੁੰਚਣ ਦੇ ਬਾਵਜੂਦ ਇੱਕ ਮਾਫੀਆ ਸਰਗਨਾ ਉੱਤੇ ਅਜਿਹੀ ਮਿਹਰਬਾਨੀ ਕਿਉਂ ਵਿਖਾਈ ਗਈ ਹੈ ?Congress Shahkot Candidate Immediately Arrested Demand Done:SADਅਕਾਲੀ ਆਗੂ ਨੇ ਕਿਹਾ ਕਿ ਇਹਨਾਂ ਸਾਰੀਆਂ ਘਟਨਾਵਾਂ ਦੀ ਲੜੀ ਨੇ ਭ੍ਰਿਸ਼ਟਾਚਾਰ ਅਤੇ ਮਾਫੀਆ ਰਾਜ ਦੇ ਮੁੱਦੇ ਉੱਤੇ ਰਾਹੁਲ ਗਾਂਧੀ ਦੇ ਦੋਗਲੇਪਣ ਦਾ ਭਾਂਡਾ ਭੰਨ ਦਿੱਤਾ ਹੈ ਅਤੇ ਇਹ ਵੀ ਸਾਬਿਤ ਕਰ ਦਿੱਤਾ ਹੈ ਕਾਂਗਰਸ ਸਰਕਾਰ ਦੇ ਮਾਈਨਿੰਗ ਮਾਫੀਆ ਨਾਲ ਨੇੜਲੇ ਸੰਬੰਧ ਹਨ ,ਜਿਸ ਨੂੰ ਸੀਨੀਅਰ ਕਾਂਗਰਸੀਆਂ ਅਤੇ ਵਿਧਾਇਕਾਂ ਵੱਲੋਂ ਕੰਟਰੋਲ ਕੀਤਾ ਜਾਂਦਾ ਹੈ।Congress Shahkot Candidate Immediately Arrested Demand Done:SADਉਹਨਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਸੂਬਾ ਸਰਕਾਰ ਦੋਵੇਂ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਸ਼ਾਹਕੋਟ ਦੇ ਲੋਕਾਂ ਨੂੰ ਮੂੰਹ ਨਹੀਂ ਵਿਖਾ ਸਕਦੇ,ਜਿਹਨਾਂ ਦੀ ਵਿਧਾਨ ਸਭਾ ਵਿਚ ਨੁੰਮਾਇਦਗੀ ਕਰਨ ਲਈ ਇੱਕ ਕਥਿਤ ਅਪਰਾਧੀ ਨੂੰ ਉਹਨਾਂ ਦੇ ਸਿਰ ਮੜ ਦਿੱਤਾ ਗਿਆ ਹੈ।ਕਾਂਗਰਸ ਸਰਕਾਰ ਨੂੰ ਲਾਡੀ ਦੀ ਟਿਕਟ ਤੁਰੰਤ ਰੱਦ ਕਰਨੀ ਚਾਹੀਦੀ ਹੈ ਅਤੇ ਉਸ ਨੂੰ ਗਿਰਫਤਾਰ ਕਰਕੇ ਬਣਦੀ ਕਾਨੂੰਨੀ ਕਾਰਵਾਈ ਲਈ ਕਾਨੂੰਨ ਦੇ ਹਵਾਲੇ ਕਰਨਾ ਚਾਹੀਦਾ ਹੈ।ਨਹੀਂ ਤਾਂ ਫਿਰ ਰਾਹੁਲ ਅਤੇ ਸੂਬਾ ਸਰਕਾਰ ਦੋਵਾਂ ਦਾ ਹੀ ਪੰਜਾਬੀਆਂ ਅਤੇ ਦੇਸ਼ ਦੇ ਲੋਕਾਂ ਅੱਗੇ ਪਰਦਾਫਾਸ਼ ਹੋ ਜਾਵੇਗਾ।

-PTCNews

Related Post