ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਕੁਲਦੀਪ ਸਿੰਘ ਨਸੂਪੁਰ ਤੇ ਗੁਰਦਿਆਲ ਸਿੰਘ ਰੰਧਾਵਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ

By  Jashan A April 8th 2019 09:42 AM -- Updated: April 8th 2019 09:45 AM

ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਕੁਲਦੀਪ ਸਿੰਘ ਨਸੂਪੁਰ ਤੇ ਗੁਰਦਿਆਲ ਸਿੰਘ ਰੰਧਾਵਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ,ਸ੍ਰੀ ਮੁਕਤਸਰ ਸਾਹਿਬ: ਲੋਕ ਸਭਾ ਚੋਣਾਂ ਨੂੰ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ।ਜਿਥੇ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਜਾ ਰਹੇ ਹਨ, ਉਥੇ ਹੀ ਕਈ ਆਗੂ ਇੱਕ ਪਾਰਟੀ ਨੂੰ ਛੱਡ ਦੂਸਰੀ 'ਚ ਸ਼ਾਮਲ ਹੋ ਰਹੇ ਹਨ। ਇਸ ਦੌਰਾਨ ਪਟਿਆਲਾ ਜ਼ਿਲ੍ਹੇ 'ਚ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗ ਗਿਆ ਹੈ। [caption id="attachment_279864" align="aligncenter" width="300"]sad ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਕੁਲਦੀਪ ਸਿੰਘ ਨਸੂਪੁਰ ਤੇ ਗੁਰਦਿਆਲ ਸਿੰਘ ਰੰਧਾਵਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ[/caption] ਦਰਅਸਲ ਐੱਸ ਜੀ ਪੀ ਸੀ ਮੈਂਬਰ ਕੁਲਦੀਪ ਸਿੰਘ ਨਸੂਪੁਰ ਅਤੇ ਪਟਿਆਲਾ ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਗੁਰਦਿਆਲ ਸਿੰਘ ਰੰਧਾਵਾ ਵੀ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਹੋਰ ਪੜ੍ਹੋ:ਹਰਿਆਣਾ ਦੇ ਪਿਹੋਵਾ ‘ਚ ਸ਼੍ਰੋਮਣੀ ਅਕਾਲੀ ਦਲ ਦੀ ਜਨ ਚੇਤਨਾ ਰੈਲੀ ਅੱਜ, ਕੁਝ ਦੇਰ ‘ਚ ਪਹੁੰਚਣਗੇ ਪਾਰਟੀ ਦੇ ਦਿੱਗਜ਼ [caption id="attachment_279865" align="aligncenter" width="300"]sad ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਕੁਲਦੀਪ ਸਿੰਘ ਨਸੂਪੁਰ ਤੇ ਗੁਰਦਿਆਲ ਸਿੰਘ ਰੰਧਾਵਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ[/caption] ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਹਨਾਂ ਨੂੰ ਆਪਣੇ ਪਿੰਡ ਬਾਦਲ 'ਚ ਸਿਰੋਪਾਓ ਪਾ ਕੇ ਪਾਰਟੀ 'ਚ ਸ਼ਾਮਲ ਹੋਣ ਲਈ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਅਤੇ ਕੌਰ ਕਮੇਟੀ ਦੇ ਮੈਂਬਰ ਬਿੱਟੂ ਚੱਠਾ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਕੁੱਝ ਸਾਲ ਪਹਿਲਾਂ ਨਸੂਪੁਰ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਸਨ, ਪਰ ਅੱਜ ਇੱਕ ਫ਼ਾਰ ਫਿਰ ਉਹਨਾਂ ਕਾਂਗਰਸ ਦੀਆਂ ਮਾੜੀਆ ਨੀਤੀਆਂ ਤੋਂ ਪ੍ਰੇਸ਼ਾਨ ਹੋ ਕੇ ਅਕਾਲੀ ਦਲ ਦਾ ਪੱਲ੍ਹਾ ਫੜ੍ਹ ਲਿਆ ਹੈ। [caption id="attachment_279863" align="aligncenter" width="300"]sad ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਕੁਲਦੀਪ ਸਿੰਘ ਨਸੂਪੁਰ ਤੇ ਗੁਰਦਿਆਲ ਸਿੰਘ ਰੰਧਾਵਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ[/caption] ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ‘ਚ ਲੋਕ ਸਭਾ ਚੋਣਾਂ ਦੀਆਂ 19 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ 23 ਮਈ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ। -PTC News

Related Post