ਪੰਜਾਬ ਅੰਦਰ ਕਾਂਗਰਸ ਦੇ ਹਾਲਾਤ ਸੂਬੇ ਲਈ ਨੁਕਸਾਨਦਾਇਕ : ਮਹੇਸ਼ਇੰਦਰ ਗਰੇਵਾਲ

By  Shanker Badra September 18th 2021 02:28 PM

ਚੰਡੀਗੜ੍ਹ : ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਾਟੋ ਕਲੇਸ਼ ਅਤੇ ਅੱਜ ਕਾਂਗਰਸ ਵਿਧਾਇਕ ਦਲ ਦੀ ਹੋ ਰਹੀ ਮੀਟਿੰਗ ਵਿਚਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੀਆਂ ਅਟਕਲਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਪਾਰਟੀ 'ਤੇ ਹਮਲਾ ਬੋਲਿਆ ਹੈ।

ਪਾਰਟੀ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਇਨ੍ਹਾਂ ਸਾਰੇ ਹਾਲਾਤਾਂ ਦਾ ਨੁਕਸਾਨ ਪੰਜਾਬ ਨੂੰ ਪਹੁੰਚੇਗਾ। ਪੱਤਰਕਾਰ ਨਾਲ ਗੱਲਬਾਤ ਦੌਰਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਅੰਦਰ ਜੋ ਕੁਝ ਵੀ ਚੱਲ ਰਿਹਾ ਹੈ, ਉਸਦਾ ਨੁਕਸਾਨ ਪੰਜਾਬ ਨੂੰ ਪਹੁੰਚੇਗਾ।

ਉਨ੍ਹਾਂ ਨੇ ਕਿਹਾ ਹੈ ਕਿ ਸੂਬੇ ਅੰਦਰ ਆਰਥਿਕ ਹਾਲਾਤ ਚੰਗੇ ਨਹੀਂ ਹਨ ਅਤੇ ਆਏ ਦਿਨ ਘੱਟ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਨੇ ਸਵਾਲ ਚੁੱਕੇ ਕਿ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਕਿਹੜੇ ਵਾਅਦੇ ਪੂਰੇ ਕਰਨ 'ਚ ਸਫਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਖੂਹ ਵਿੱਚ ਸੁੱਟ ਦਿੱਤਾ ਹੈ, ਹੁਣ ਭਾਵੇਂ ਜਿੰਨੇ ਮੁੱਖ ਮੰਤਰੀ ਹੁਣ ਹਾਲਾਤ ਨਹੀਂ ਬਦਲਣ ਵਾਲੇ।

-PTCNews

Related Post