ਕਾਂਗਰਸ ਨੇ ਸ਼ਮਸ਼ੇਰ ਸਿੰਘ ਦੂਲੋ ਨੂੰ ਬਣਾਇਆ ਸਟਾਰ ਪ੍ਰਚਾਰਕ, ਜਾਣੋ ਹੋਰ ਕਿਸ ਨੂੰ ਸੌਂਪੀ ਜਿੰਮੇਵਾਰੀ

By  Jashan A April 29th 2019 09:54 PM -- Updated: May 4th 2019 07:35 PM

ਕਾਂਗਰਸ ਨੇ ਸ਼ਮਸ਼ੇਰ ਸਿੰਘ ਦੂਲੋ ਨੂੰ ਬਣਾਇਆ ਸਟਾਰ ਪ੍ਰਚਾਰਕ, ਜਾਣੋ ਹੋਰ ਕਿਸ ਨੂੰ ਸੌਂਪੀ ਜਿੰਮੇਵਾਰੀ,ਚੰਡੀਗੜ੍ਹ: ਦੇਸ਼ ਭਰ 'ਚ ਲੋਕ ਸਭਾ ਚੋਣਾਂ ਦਾ ਦੌਰ ਚੱਲ ਰਿਹਾ ਹੈ। ਜਿਸ ਦੌਰਾਨ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਕਾਂਗਰਸ ਪਾਰਟੀ ਵੱਲੋਂ ਅੱਜ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

ਹੋਰ ਪੜ੍ਹੋ:ਮਨੀਪੁਰ ‘ਚ ਆਇਆ ਜ਼ਬਰਦਸਤ ਭੂਚਾਲ, ਲੋਕਾਂ ਦੀ ਉੱਡੀ ਨੀਂਦ

ਇਹ ਸੂਚੀ ਕਾਂਗਰਸ ਦੇ ਮੁਖ ਦਫਤਰ ਤੋਂ ਜਾਰੀ ਕੀਤੀ ਗਈ ਹੈ। ਜਿਨ੍ਹਾਂ 'ਚ ਕਈ ਦਿੱਗਜ ਨੇਤਾਵਾਂ ਦੇ ਨਾਮ ਸ਼ਾਮਿਲ ਹਨ। ਇਸ ਸੂਚੀ 'ਚ ਰਾਜ ਸਭਾ ਮੈਂਬਰ ਤੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਦੂਲੋ ਦਾ ਨਾਮ ਵੀ ਸ਼ਾਮਿਲ ਹੈ।

ਹੋਰ ਪੜ੍ਹੋ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 17 ਅਗਸਤ ਨੂੰ ਹੋਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਰੱਦ

ਇਸ ਤੋਂ ਇਲਾਵਾ ਇਸ ਸੂਚੀ 'ਚ ਰਾਹੁਲ ਗਾਂਧੀ, ਸੋਨੀਆ, ਡਾ. ਮਨਮੋਹਨ ਸਿੰਘ, ਆਸ਼ਾ ਕੁਮਾਰੀ, ਕੈਪਟਨ ਅਮਰਿੰਦਰ ਸਿੰਘ, ਗੁਲਾਬ ਨਬੀ ਆਜ਼ਾਦ ਸਮੇਤ ਕਈ ਦਿੱਗਜ ਆਗੂਆਂ ਦੇ ਨਾਮ ਸ਼ਾਮਲ ਹਨ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਕਾਂਗਰਸ ਚੋਣ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਲਾਲ ਸਿੰਘ ਨੇ ਅੱਜ ਦੂਲੋ ਤੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਮੰਗਿਆ ਸੀ। ਉਹਨਾਂ ਹੁਕਮ ਦਿੰਦਿਆਂ ਦੂਲੋ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਲਾਂਭੇ ਹੋਣ ਲਈ ਕਿਹਾ ਸੀ।

ਦਰਅਸਲ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਅਤੇ ਸਾਬਕਾ ਵਿਧਾਇਕ ਹਰਬੰਸ ਕੌਰ ਦੂਲੋ ਅਤੇ ਪੁੱਤਰ ਬਨਦੀਪ ਸਿੰਘ ਦੂਲੋ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਕਾਂਗਰਸ ਹਾਈਕਮਾਨ ਖਫਾ ਸੀ।

-PTC News

Related Post