ਕਾਂਗਰਸ ਸਭ ਤੋਂ ਮਾੜੀ ਸਰਕਾਰ ਸਾਬਿਤ ਹੋਈ ਹੈ - ਸੁਖਬੀਰ ਬਾਦਲ

By  Gagan Bindra September 27th 2017 09:21 AM

ਕਾਂਗਰਸ ਸਭ ਤੋਂ ਮਾੜੀ ਸਰਕਾਰ ਸਾਬਿਤ ਹੋਈ ਹੈ - ਸੁਖਬੀਰ ਬਾਦਲ: ਗੁਰਦਾਸਪੁਰ ਜ਼ਿਮਨੀ ਚੋਣ ਜਿੱਤਣ ਲਈ ਸਾਰੀਆਂ ਪਾਰਟੀਆਂ ਵਲੋਂ ਪੂਰੀ ਵਾਹ ਲਗਾਈ ਜਾ ਰਹੀ ਹੈ ਜਿਸ ਦੇ ਲਈ ਅਕਾਲੀ-ਭਾਜਪਾ ਵੱਲੋਂ ਸਰਵਨ ਸਲਾਰੀਆ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਗਈ।ਕਾਂਗਰਸ ਸਭ ਤੋਂ ਮਾੜੀ ਸਰਕਾਰ ਸਾਬਿਤ ਹੋਈ ਹੈ - ਸੁਖਬੀਰ ਬਾਦਲਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਕਾਂਗਰਸ ਸਭ ਤੋਂ ਨਕਾਮ ਸਰਕਾਰ ਸਾਬਤ ਹੋਈ ਹੈ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਵਾਧੇ ਤਾਂ ਬਹੁਤ ਕੀਤੇ ਸਨ ਪਰ ਪੂਰਾ ਕੋਈ ਵੀ ਨਹੀਂ ਕੀਤਾ।ਅਕਾਲੀ-ਭਾਜਪਾ ਸਰਕਾਰ ਵੱਲੋਂ ਚਲਾਈਆਂ ਗਈਆਂ ਸਕੀਮਾਂ 'ਤੇ ਵੀ ਕਾਂਗਰਸ ਸਰਕਾਰ ਨੇ ਕੱਟ ਲਗਾ ਦਿੱਤਾ ਹੈ।ਕਾਂਗਰਸ ਸਭ ਤੋਂ ਮਾੜੀ ਸਰਕਾਰ ਸਾਬਿਤ ਹੋਈ ਹੈ - ਸੁਖਬੀਰ ਬਾਦਲਉਨਾਂ ਨੇ ਕਿਹਾ ਕਿ ਅਕਾਲੀ-ਭਾਜਪਾ ਨੇ  10 ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਹੈ । ਅਕਾਲੀ-ਭਾਜਪਾ ਉਮੀਦਵਾਰ ਸਵਰਨ ਸਲਾਰੀਆ ਨੂੰ ਜਿਤਾਉਣ ਦੀ ਅਪੀਲ ਕਰਦਿਆਂ  ਉਨ੍ਹਾਂ ਗੁਰਦਾਸਪੁਰ ਉਪ ਚੋਣ ਨੂੰ ਵੱਕਾਰ ਦੀ ਲੜਾਈ ਕਰਾਰ ਦਿੱਤਾ । ਸਾਬਕਾ ਮੰਤਰੀ ਬਿਕਰਮ ਸਿੰਘ  ਮਜੀਠੀਆ ਨੇ ਕਿਹਾ ਕੇ ਸੁਨੀਲ ਜਾਖਲ ਆਪਣੀ ਹਾਰ ਦੀ ਹੈਟ੍ਰਿਕ ਬਣਾਉਣ ਲਈ ਮਾਝੇ ਵਿੱਚ  ਆਏ ਹਨ।ਕਾਂਗਰਸ ਸਭ ਤੋਂ ਮਾੜੀ ਸਰਕਾਰ ਸਾਬਿਤ ਹੋਈ ਹੈ - ਸੁਖਬੀਰ ਬਾਦਲਭਾਜਪਾ ਦੇ ਸੂਬਾ ਪ੍ਰਧਾਨ ਤੇ ਕੇਂਦਰੀ ਰਾਜ ਮੰਤਰੀ ਵਜੈ ਸਾਂਪਲਾ ਨੇ ਕਿਹਾ ਕਿ ਮੋਦੀ ਸਰਕਾਰ ਦੀ ਬਦੌਲਤ ਅੱਜ ਦੇਸ਼ ਨੂੰ ਵਿਸ਼ਵ  ਭਰ ਵਿੱਚ  ਵਿਸ਼ੇਸ਼ ਰੁਤਬਾ ਹਾਸਲ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਦੀ ਅਗਵਾਈ ਹੇਠਲੀ ਪਹਿਲੀ  ਸਰਕਾਰ ਹੈ ਜਿਸ  ਦੇ ਤਿੰਨ  ਸਾਲ ਦੇ ਕਾਰਜਕਾਲ ਦੌਰਾਨ ਇਕ ਵੀ ਭ੍ਰਿਸ਼ਟਾਚਾਰ  ਦਾ ਦੋਸ਼ ਨਹੀਂ  ਲੱਗਾ । ਇਸ ਮੌਕੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਪ੍ਰਕਾਸ਼ ਝਾਅ, ਸਵਰਨ ਸਲਾਰੀਆ, ਦਿਨੇਸ਼  ਕੁਮਾਰ, ਅਵਿਨਾਸ਼ ਰਾਏ ਖੰਨਾ, ਕਵਿਤਾ  ਖੰਨਾ, ਪ੍ਰੇਮ ਸਿੰਘ  ਚੰਦੂਮਾਜਰਾ, ਦਲਜੀਤ ਸਿੰਘ  ਚੀਮਾ ਅਤੇ ਗੁਰਬਚਨ ਸਿੰਘ  ਬੱਬੇਹਾਲੀ ਨੇ ਵੀ ਸੰਬੋਧਨ ਕੀਤਾ।ਕਾਂਗਰਸ ਸਭ ਤੋਂ ਮਾੜੀ ਸਰਕਾਰ ਸਾਬਿਤ ਹੋਈ ਹੈ - ਸੁਖਬੀਰ ਬਾਦਲ

Related Post