ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ , ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਨੇ ਰਾਹੁਲ ਗਾਂਧੀ

By  Shanker Badra May 25th 2019 10:35 AM

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ , ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਨੇ ਰਾਹੁਲ ਗਾਂਧੀ:ਨਵੀਂ ਦਿੱਲੀ : ਲੋਕ ਸਭਾ ਚੋਣਾਂ 2019 'ਚ ਭਾਜਪਾ ਦੀ ਸ਼ਾਨਦਾਰ ਜਿੱਤ ਅਤੇ ਕਾਂਗਰਸ ਦੀ ਕਰਾਰੀ ਹਾਰ ਹੋਈ ਹੈ।ਇਸ ਹਾਰ 'ਤੇ ਵਿਚਾਰ ਚਰਚਾ ਲਈ ਪਾਰਟੀ ਨੇ ਅੱਜ ਸ਼ਨੀਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ।ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ।

Congress Working Committee Meeting today Can offer resignation Rahul Gandhi ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ , ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਨੇ ਰਾਹੁਲ ਗਾਂਧੀ

ਦੱਸ ਦੇਈਏ ਕਿ ਚੋਣ ਨਤੀਜ਼ਿਆਂ ਦੇ ਐਲਾਨ ਤੋਂ ਬਾਅਦ ਰਾਹੁਲ ਨੇ ਹਾਰ ਦੀ ਜ਼ਿੰਮੇਵਾਰੀ ਲਈ ਸੀ।ਅਸਤੀਫੇ ਬਾਰੇ ਪੁੱਛੇ ਜਾਣ ਉਤੇ ਉਨ੍ਹਾਂ ਕਿਹਾ ਸੀ ਕਿ ਛੇਤੀ ਹੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਵੇਗੀ।ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਹਾਰ ਦੇ ਕਾਰਨ ਉਤੇ ਵਿਚਾਰ ਕੀਤਾ ਜਾਵੇਗਾ।ਹਾਰ ਦੀ ਸਮੀਖਿਆ ਲਈ ਪਾਰਟੀ ਇੱਕ ਕਮੇਟੀ ਦਾ ਵੀ ਗਠਨ ਕਰ ਸਕਦੀ ਹੈ।

Congress Working Committee Meeting today Can offer resignation Rahul Gandhi ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ , ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਨੇ ਰਾਹੁਲ ਗਾਂਧੀ

ਜ਼ਿਕਰਯੋਗ ਹੈ ਕਿ ਕਾਂਗਰਸ ਨੇ ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿਚ ਹਾਰ ਦੇ ਬਾਅਦ ਵੀ ਸੀਨੀਅਰ ਆਗੂ ਏਕੇ ਐਟਲੀ ਦੀ ਪ੍ਰਧਾਨਗੀ ਵਿਚ ਇੱਕ ਕਮੇਟੀ ਦਾ ਗਠਨ ਕੀਤਾ ਸੀ।ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਰਾਹੁਲ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਸਵੀਕਾਰ ਕੀਤੇ ਜਾਣ ਦੀ ਸੰਭਾਵਨਾ ਨਹੀਂ ਹੈ।

Congress Working Committee Meeting today Can offer resignation Rahul Gandhi ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ , ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਨੇ ਰਾਹੁਲ ਗਾਂਧੀ

ਸੀਡਬਲਿਊਸੀ ਅਸਤੀਫੇ ਨੂੰ ਅਸਵੀਕਾਰ ਕਰਦੇ ਹੋਏ ਅਹੁਦੇ ਉਤੇ ਬਣੇ ਰਹਿਣ ਦੀ ਅਪੀਲ ਕਰੇਗੀ।ਜੇਕਰ ਉਹ ਆਪਣੀ ਜਿਦ ਉਤੇ ਅੜੇ ਰਹਿੰਦੇ ਹਨ, ਤਾਂ ਸਥਿਤੀਆਂ ਬਦਲ ਸਕਦੀਆਂ ਹਨ।

-PTCNews

Related Post