ਪੰਜਾਬ ਕਾਂਗਰਸ 'ਚ ਚੱਲ ਰਹੇ ਵਿਵਾਦ ਵਿਚਾਲੇ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

By  Shanker Badra August 28th 2021 01:09 PM -- Updated: August 28th 2021 01:11 PM

ਨਵੀਂ ਦਿੱਲੀ: ਪੰਜਾਬ ਕਾਂਗਰਸ ਵਿੱਚ ਚੱਲ ਰਹੇ ਵਿਵਾਦ ਦੇ ਵਿਚਕਾਰ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਸ਼ਨੀਵਾਰ ਨੂੰ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਹਰੀਸ਼ ਰਾਵਤ ਨੇ ਸਥਿਤੀ ਰਿਪੋਰਟ ਰਾਹੁਲ ਗਾਂਧੀ ਨੂੰ ਸੌਂਪੀ ਹੈ। ਮੀਟਿੰਗ ਤੋਂ ਬਾਅਦ ਹਰੀਸ਼ ਰਾਵਤ ਨੇ ਕਿਹਾ ਕਿ ਮੈਂ ਰਾਹੁਲ ਗਾਂਧੀ ਨੂੰ ਸਥਿਤੀ ਤੋਂ ਜਾਣੂ ਕਰਵਾ ਦਿੱਤਾ ਹੈ। ਇਹ ਇੱਕ ਬਹੁਤ ਹੀ ਸੰਖੇਪ ਮੀਟਿੰਗ ਸੀ। ਅੱਜ ਉਨ੍ਹਾਂ ਦਾ ਇੱਕ ਵਿਅਸਤ ਸ਼ਡਿਊਲ ਹੈ।

ਪੰਜਾਬ ਕਾਂਗਰਸ 'ਚ ਚੱਲ ਰਹੇ ਵਿਵਾਦ ਵਿਚਾਲੇ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਅੱਗੇ ਕਿਹਾ ਕਿ ਮੈਂ ਉਤਰਾਖੰਡ ਵੱਲ ਜ਼ਿਆਦਾ ਧਿਆਨ ਦੇਣਾ ਚਾਹੁੰਦਾ ਹਾਂ ਪਰ ਪਾਰਟੀ ਜੋ ਵੀ ਪੰਜਾਬ ਬਾਰੇ ਫੈਸਲਾ ਕਰੇਗੀ, ਮੈਂ ਉਸ ਦੀ ਪਾਲਣਾ ਕਰਾਂਗਾ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨੂੰ ਪੰਜਾਬ ਦੇ ਹਾਲਾਤਾਂ ਤੋਂ ਜਾਣੂ ਕਰਵਾਇਆ ਸੀ। ਸਿੱਧੂ ਦੇ ਬਿਆਨ 'ਤੇ ਹਰੀਸ਼ ਰਾਵਤ ਨੇ ਕਿਹਾ ਕਿ ਹਰ ਕਿਸੇ ਦੇ ਬੋਲਣ ਦਾ ਅੰਦਾਜ਼ ਹੁੰਦਾ ਹੈ, ਇਸ ਨੂੰ ਬਗਾਵਤ ਕਹਿਣਾ ਗਲਤ ਹੋਵੇਗਾ। ਭਾਜਪਾ ਆਪਣਾ ਘਰ ਦੇਖੇ, ਅਸੀਂ ਆਪਣਾ ਘਰ ਸੰਭਾਲਣ ਲਈ ਸਮਰੱਥ ਹਾਂ।

ਪੰਜਾਬ ਕਾਂਗਰਸ 'ਚ ਚੱਲ ਰਹੇ ਵਿਵਾਦ ਵਿਚਾਲੇ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਹਰੀਸ਼ ਰਾਵਤ ਨੇ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਪੰਜਾਬ ਵਿੱਚ ਹਰ ਕੋਈ ਇੱਕ ਦੂਜੇ ਨੂੰ ਸਮਝੇਗਾ ਅਤੇ ਇੱਕ ਦੂਜੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇਗਾ। ਅਸੀਂ ਸਾਰਿਆਂ ਨੂੰ ਨਾਲ ਲੈ ਕੇ ਚੱਲਾਂਗੇ। ਰਾਵਤ ਨੇ ਕਿਹਾ ਕਿ ਜਿਹੜੇ ਵਿਧਾਇਕ ਮੈਨੂੰ ਮਿਲਣ ਆਏ ਸਨ, ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਕਾਂਗਰਸ ਪ੍ਰਧਾਨ ਜੋ ਵੀ ਕਹਿਣਗੇ, ਉਹ ਸਵੀਕਾਰ ਕੀਤਾ ਜਾਵੇਗਾ।

ਪੰਜਾਬ ਕਾਂਗਰਸ 'ਚ ਚੱਲ ਰਹੇ ਵਿਵਾਦ ਵਿਚਾਲੇ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਰਾਜਨੀਤਿਕ ਲੜਾਈ ਅਜੇ ਖਤਮ ਹੁੰਦੀ ਨਜ਼ਰ ਨਹੀਂ ਆ ਰਹੀ ਹੈ। ਪੰਜਾਬ ਦੇ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਹਾਲ ਹੀ ਵਿੱਚ ਸਪੱਸ਼ਟ ਕੀਤਾ ਸੀ ਕਿ ਪੰਜਾਬ ਦੇ ਕੈਪਟਨ ਅਮਰਿੰਦਰ ਹੀ ਰਹਿਣਗੇ।

ਪੰਜਾਬ ਕਾਂਗਰਸ 'ਚ ਚੱਲ ਰਹੇ ਵਿਵਾਦ ਵਿਚਾਲੇ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਓਥੇ ਹੀ ਵੀਰਵਾਰ ਨੂੰ ਨਵਜੋਤ ਸਿੱਧੂ ਨੇ ਅੰਮ੍ਰਿਤਸਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਸਖ਼ਤ ਰਵੱਈਆ ਦਿਖਾਇਆ। ਸਿੱਧੂ ਨੇ ਕਿਹਾ ਕਿ ਮੈਂ ਪਾਰਟੀ ਹਾਈਕਮਾਂਡ ਨੂੰ ਕਿਹਾ ਹੈ ਕਿ ਜੇਕਰ ਮੈਂ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਪੰਜਾਬ ਮਾਡਲ 'ਤੇ ਖਰਾ ਉਤਰਨ ਵਿੱਚ ਸਫਲ ਰਿਹਾ ਤਾਂ ਮੈਂ ਕਾਂਗਰਸ ਨੂੰ ਦੋ ਦਹਾਕਿਆਂ ਤੱਕ ਤਸਵੀਰ ਤੋਂ ਬਾਹਰ ਨਹੀਂ ਹੋਣ ਦੇਵਾਂਗਾ। ਉਸ ਨੇ ਇਹ ਵੀ ਕਿਹਾ ਕਿ ਜੇ ਉਸ ਨੂੰ ਫੈਸਲਾ ਲੈਣ ਦੀ ਖੁੱਲੀ ਛੋਟ ਨਾ ਦਿੱਤੀ ਤਾਂ ਉਹ ਇੱਟ ਨਾਲ ਇੱਟ ਖੜਕਾ ਦੇਵੇਗਾ। ਨਵਜੋਤ ਸਿੱਧੂ ਨੇ ਇਹ ਵੀ ਸਾਫ਼ ਕਿਹਾ ਕਿ ਦਰਸ਼ਨੀ ਘੋੜਾ ਬਣ ਕੇ ਕੋਈ ਫ਼ਾਇਦਾ ਨਹੀਂ।

ਪੰਜਾਬ ਕਾਂਗਰਸ 'ਚ ਚੱਲ ਰਹੇ ਵਿਵਾਦ ਵਿਚਾਲੇ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਪੰਜਾਬ ਦੀ ਰਾਜਨੀਤੀ ਵਿੱਚ ਉਥਲ -ਪੁਥਲ ਦਾ ਕਾਰਨ ਬਣੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਲਾਹਕਾਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਮਲਵਿੰਦਰ ਸਿੰਘ ਮਾਲੀ ਵੱਲੋਂ ਅਜਿਹੇ ਕਈ ਬਿਆਨ ਦਿੱਤੇ ਗਏ, ਜਿਸ ਨਾਲ ਹੰਗਾਮਾ ਖੜ੍ਹਾ ਹੋ ਗਿਆ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਸਲਾਹਕਾਰਾਂ ਨੂੰ ਹਟਾਉਣ ਲਈ ਕਿਹਾ ਸੀ।

-PTCNews

Related Post