15 ਅਗਸਤ ਤੋਂ ਪਹਿਲਾਂ ਦੇਸ਼ ਨੂੰ ਹਿਲਾ ਦੇਣ ਦੀ ਸਾਜ਼ਿਸ਼ ਨਾਕਾਮ, ਪੁਲਵਾਮਾ 'ਚ 25-30 ਕਿਲੋ IED ਬਰਾਮਦ

By  Riya Bawa August 10th 2022 09:59 AM -- Updated: August 10th 2022 10:08 AM

ਪੁਲਵਾਮਾ: ਸੁਰੱਖਿਆ ਬਲਾਂ ਨੇ 15 ਅਗਸਤ ਤੋਂ ਪਹਿਲਾਂ ਦੇਸ਼ ਨੂੰ ਹਿਲਾ ਕੇ ਰੱਖ ਦੇਣ ਦੀ ਅੱਤਵਾਦੀ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਜੰਮੂ-ਕਸ਼ਮੀਰ ਦੇ ਪੁਲਵਾਮਾ ਤੋਂ 25 ਤੋਂ 30 ਕਿਲੋ IED ਬਰਾਮਦ ਕੀਤਾ ਗਿਆ ਹੈ। ਕਸ਼ਮੀਰ ਜ਼ੋਨ ਦੇ ਏਡੀਜੀਪੀ ਵਿਜੇ ਕੁਮਾਰ ਨੇ ਕਿਹਾ ਹੈ ਕਿ ਸਵੇਰੇ ਕਰੀਬ 7:50 ਵਜੇ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਵਿੱਚ ਸਰਕੂਲਰ ਰੋਡ 'ਤੇ ਤਹਾਬ ਕਰਾਸਿੰਗ ਨੇੜੇ ਤੋਂ 25 ਤੋਂ 30 ਕਿਲੋ ਆਈਈਡੀ ਬਰਾਮਦ ਕੀਤੀ ਹੈ। ਪੁਲਵਾਮਾ ਪੁਲਿਸ ਨੂੰ ਮਿਲੇ ਵਿਸ਼ੇਸ਼ ਇਨਪੁਟ ਕਾਰਨ ਵੱਡਾ ਹਾਦਸਾ ਟਲ ਗਿਆ ਹੈ। ਅੱਜ ਵੀ ਸੁਰੱਖਿਆ ਬਲਾਂ ਨੇ ਬਡਗਾਮ ਦੇ ਵਾਟਰਹੋਲ ਇਲਾਕੇ 'ਚ ਅੱਤਵਾਦੀ ਸੰਗਠਨ ਲਸ਼ਕਰ ਦੇ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਹੈ ਅਤੇ ਮੁਕਾਬਲਾ ਜਾਰੀ ਹੈ।

ਇਨ੍ਹਾਂ ਅੱਤਵਾਦੀਆਂ 'ਚ ਲਤੀਫ ਰਾਠਰ ਵੀ ਸ਼ਾਮਲ ਹੈ, ਜੋ ਰਾਹੁਲ ਭੱਟ ਅਤੇ ਅਮਰੀਨ ਭੱਟ ਸਮੇਤ ਕਈ ਨਾਗਰਿਕਾਂ ਦੇ ਕਤਲ 'ਚ ਸ਼ਾਮਲ ਸੀ। ਕਸ਼ਮੀਰ ਦੇ ਕੁਝ ਇਲਾਕਿਆਂ 'ਚ ਹਰ ਰੋਜ਼ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੁੰਦੀ ਰਹਿੰਦੀ ਹੈ। ਪਿਛਲੇ ਕੁਝ ਦਿਨਾਂ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਕਈ ਅੱਤਵਾਦੀ ਮਾਰੇ ਗਏ ਹਨ। ਇਸ ਕਾਰਨ ਅੱਤਵਾਦੀ ਆਈਈਡੀ ਲਗਾ ਕੇ ਧਮਾਕਾ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।

ਇਹ ਵੀ ਪੜ੍ਹੋ : ਬਾਲੀਵੁੱਡ ਅਭਿਨੇਤਾ ਆਮਿਰ ਖਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਵੇਖੋ ਤਸਵੀਰਾਂ

ਇਸ ਤੋਂ ਪਹਿਲਾਂ ਵੀ ਪੁੰਛ ਵਿੱਚ ਜਵਾਨਾਂ ਨੂੰ ਇੱਕ ਆਈਈਡੀ ਮਿਲਿਆ ਸੀ, ਜਿਸ ਨੂੰ ਸੁਰੱਖਿਆ ਬਲ ਨੇ ਨਕਾਰਾ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਮੁਕਾਬਲੇ ਵਾਲੀ ਥਾਂ ਭਾਟਾ ਧੂੜੀਆ ਤੋਂ ਦੋ ਆਈਈਡੀ ਬਰਾਮਦ ਕੀਤੇ ਗਏ ਸਨ। ਇਸ ਤੋਂ ਇਲਾਵਾ ਸੁਰੱਖਿਆ ਬਲਾਂ ਨੇ ਰਾਜੌਰੀ ਖੇਤਰ ਤੋਂ 591 ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਇਨ੍ਹਾਂ ਨੂੰ ਗੁਰਧਨ ਬਾਲਾ ਦੇ ਪੱਤਣ ਦੇ ਜੰਗਲ ਵਿੱਚੋਂ ਬਰਾਮਦ ਕੀਤਾ ਗਿਆ। ਦੱਸਣਯੋਗ ਹੈ ਕਿ ਜਦੋਂ ਤੋਂ ਅੱਤਵਾਦੀਆਂ ਨੇ ਘਾਟੀ 'ਚ ਗੈਰ-ਕਸ਼ਮੀਰੀਆਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕੀਤਾ ਹੈ, ਉਦੋਂ ਤੋਂ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਕਈ ਅੱਤਵਾਦੀ ਮਾਰੇ ਜਾ ਚੁੱਕੇ ਹਨ।

-PTC News

Related Post