ਪੱਕੇ ਕਰਨ ਦੀ ਮੰਗ ਲਈ ਬੱਚੇ ਸਮੇਤ ਠੇਕਾ ਮੁਲਾਜ਼ਮ ਬਿਜਲੀ ਟਾਵਰ 'ਤੇ ਚੜ੍ਹਿਆ

By  Jashan A August 5th 2021 09:09 PM

ਪਟਿਆਲਾ: ਆਪਣੀਆਂ ਮੰਗਾਂ ਨੂੰ ਲੈ ਕੇ ਹਰ ਵਰਗ ਦੇ ਲੋਕ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਅਜਿਹੇ 'ਚ ਪਾਵਰਕਾਮ 'ਚ ਪੱਕੇ ਕਰਨ ਦੀ ਮੰਗ ਲਈ ਠੇਕਾ ਕਰਮਚਾਰੀਆਂ ਵਲੋਂ ਬੱਚਿਆਂ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਆਏ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ।

ਪਾਵਰਕਾਮ ਦੇ ਮੁੱਖ ਦਫ਼ਤਰ ਤੋਂ ਮਾਰਚ ਕਰਦਿਆਂ ਜਿਵੇਂ ਹੀ ਮੁਲਾਜ਼ਮ ਵਾਈਪੀਐਸ ਚੌਕ ਵਿਖੇ ਪੁੱਜੇ ਤਾਂ ਉਥੇ ਵੱਡੀ ਗਿਣਤੀ ਵਿਚ ਖੜ੍ਹੀ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ।

ਹੋਰ ਪੜ੍ਹੋ: ਬਲਬੀਰ ਸਿੱਧੂ ਵੱਲੋਂ ਕੀਤੇ ਸ਼ਾਮਲਾਟ ਜ਼ਮੀਨ ਘੁਟਾਲੇ ਦੀ ਸੀ ਬੀ ਆਈ ਜਾਂਚ ਹੋਵੇ : ਸ਼੍ਰੋਮਣੀ ਅਕਾਲੀ ਦਲ

ਇਸ ਤੋਂ ਭੜਕੇ ਕਰਮਚਾਰੀਆਂ ਨੇ ਉਥੇ ਹੀ ਧਰਨਾ ਲਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਦੋ ਠੇਕਾ ਮੁਲਾਜ਼ਮ ਆਪਣੇ ਇਕ ਬੱਚੇ ਸਮੇਤ ਬਿਜਲੀ ਟਾਵਰ ਤੇ ਚੜ੍ਹ ਗਏ। ਉਧਰ ਭੀੜ ਨੂੰ ਖਦੇੜਣ ਲਈ ਪੁਲਿਸ ਨੇ ਪਾਣੀ ਦੀਆਂ ਤੋਪਾਂ ਤੇ ਲਾਠੀਚਾਰਜ ਦੀ ਵਰਤੋਂ ਕਰਨੀ ਪਈ । ਪੁਲਿਸ ਨੇ ਕਈ ਮੁਲਾਜ਼ਮ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।

-PTC News

Related Post