ਯੁਕਰੇਨ 'ਚ ਫਸੇ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਦੀ ਸੂਚਨਾ ਲਈ 24 ਘੰਟੇ ਕੰਮ ਕਰੇਗਾ ਕੰਟਰੋਲ ਰੂਮ

By  Riya Bawa February 26th 2022 02:21 PM -- Updated: February 26th 2022 02:26 PM

ਅੰਮ੍ਰਿਤਸਰ: ਲਗਾਤਾਰ ਚੱਲ ਰਹੇ ਵਿਵਾਦ ਨਾਲ ਦੁਨੀਆਂ ਭਰ 'ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਸਭ ਹੀ ਚਾਹੁੰਦੇ ਹਨ ਕਿ ਇਹ ਵਿਵਾਦ ਛੇਤੀ ਹੀ ਖ਼ਤਮ ਹੋ ਜਾਵੇਂ। ਯੂਕਰੇਨ 'ਚ (Russia Ukraine War) ਫਸੇ ਆਪਣੇ ਨਾਗਰਿਕਾਂ ਨੂੰ ਲੈ ਕੇ ਆਉਣ ਲਈ ਸਾਰੇ ਦੇਸ਼ ਆਪਣੀ ਆਪਣੀ ਸੇਵਾਵਾਂ ਜਾਰੀ ਕਰ ਰਹੇ ਹਨ। ਅੱਜ ਇਸ ਲੜਾਈ ਦਾ ਤੀਜਾ ਦਿਨ ਹੈ।

Russia-Ukraine War: Canada targets Russian elites, banks, announces 'severe' sanctions on Russia

ਯੁਕਰੇਨ ਵਿੱਚ ਫੱਸੇ ਜਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਰੈਡ ਕਰਾਸ ਵਿਖੇ ਸ਼ੁਰੂ ਕੀਤੀ ਗਈ ਹੈਲਪਲਾਈਨ ਨੂੰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਤਬਦੀਲ ਕਰਕੇ ਇਸਨੂੰ 24 ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ ਵਿੱਚ ਤਬਦੀਲ ਕਰ ਦਿੱਤਾ ਹੈ।

ਯੂਕਰੇਨ 'ਚ ਫਸੇ ਭਾਰਤੀਆਂ ਲਈ ਸਰਕਾਰ ਦੀ ਨਵੀਂ ਕੀਤੀ ਐਡਵਾਈਜ਼ਰੀ ਜਾਰੀ, ਦਿੱਤੇ ਸਖ਼ਤ ਨਿਰਦੇਸ਼

ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹੇ ਨਾਲ ਸਬੰਧਤ ਯੁਕਰੇਨ ਵਿੱਚ ਫੱਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਭੇਜ ਕੇ ਉਨ੍ਹਾਂ ਦੀ ਵਾਪਸੀ ਦੇ ਪ੍ਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਚਨਾ ਫੋਨ ਨੰਬਰ 0183-2560398, 0183-2560498 ਅਤੇ Email id: ukrainehelplineasr@gmail.com ਉਤੇ ਦਿੱਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ: Ukraine Russia War: ਯੂਕਰੇਨ 'ਚ ਫਸੇ ਤਰਨਤਾਰਨ ਦੇ ਤਿੰਨ ਮੈਡੀਕਲ ਵਿਦਿਆਰਥੀ, ਮਾਪੇ ਪਰੇਸ਼ਾਨ

ਉਨ੍ਹਾਂ ਕਿਹਾ ਕਿ ਜਾਣਕਾਰੀ ਵਿੱਚ ਯੁਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੁਕਰੇਨ ਵਿੱਚ ਉਨਾਂ ਦੇ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ। ਗੌਰਤਲਬ ਹੈ ਕਿ ਭਾਰਤ ਸਰਕਾਰ ਆਪਣੇ ਦੇਸ਼ ਵਾਸੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਕੀਵ ਦੇ ਪ੍ਰਸ਼ਾਸਨ ਨੇ ਆਪਣੇ ਨਾਗਰਿਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਚਿਤਾਵਨੀ ਦਿੱਤੀ ਹੈ। ਦੁਕਾਨਾਂ, ਏਟੀਐਮ, ਮਾਲ ਸਭ ਬੰਦ ਹਨ।

-PTC News

Related Post