ਕੋਰੋਨਾ ਦਾ ਕਹਿਰ- 24 ਘੰਟਿਆਂ 'ਚ 9119 ਨਵੇਂ ਕੇਸ ਆਏ ਸਾਹਮਣੇ, 396 ਲੋਕਾਂ ਦੀ ਹੋਈ ਮੌਤ

By  Riya Bawa November 25th 2021 11:49 AM -- Updated: November 25th 2021 11:53 AM

India Coronavirus Updates: ਦੇਸ਼ ਵਿਚ ਹਾਲੇ ਵਿਚ ਕੋਰੋਨਾ ਦਾ ਕਹਿਰ ਅਜੇ ਵੀ ਬਰਕਰਾਰ ਹੈ ਪਰ ਹੁਣ ਕੋਰੋਨਾ ਦੇ ਨਵੇਂ ਕੇਸਾਂ ਦੀ ਰਫਤਾਰ 10 ਹਜ਼ਾਰ ਤੋਂ ਹੇਠਾਂ ਆ ਗਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 9,119 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 396 ਕੋਰੋਨਾ ਸੰਕਰਮਿਤ ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਦੇ ਨਾਲ ਹੀ 24 ਘੰਟਿਆਂ ਵਿੱਚ 10,264 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ, ਯਾਨੀ 1541 ਐਕਟਿਵ ਕੇਸ ਘੱਟ ਹੋਏ ਹਨ।

Coronavirus

ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 3 ਕਰੋੜ 45 ਲੱਖ 44 ਹਜ਼ਾਰ 882 ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 4 ਲੱਖ 66 ਹਜ਼ਾਰ 980 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਇੱਕ ਲੱਖ ਦੇ ਕਰੀਬ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ, 24 ਨਵੰਬਰ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 119 ਕਰੋੜ 38 ਲੱਖ 44 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

WHO declares Public Health Emergency on novel coronavirus - PAHO/WHO | Pan American Health Organization

ਆਖਰੀ ਦਿਨ 90.27 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਦੇ ਅਨੁਸਾਰ, ਹੁਣ ਤੱਕ ਲਗਪਗ 63.59 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਦੇਸ਼ 'ਚ ਕੋਰੋਨਾ ਨਾਲ ਮੌਤ ਦਰ 1.35 ਫੀਸਦੀ ਹੈ ਜਦਕਿ ਰਿਕਵਰੀ ਰੇਟ 98.33 ਫੀਸਦੀ ਹੈ। ਐਕਟਿਵ ਕੇਸ 0.32 ਫੀਸਦੀ ਹਨ।

Covid: Why is coronavirus such a threat? - BBC News

-PTC News

Related Post