ਕੋਰੋਨਾ ਸਰਕਾਰ ਦਾ ਆਗਿਆਕਾਰੀ ਪੁੱਤਰ ਹੈ ,ਜਿਹੜੇ ਸੂਬੇ ‘ਚ ਸਰਕਾਰ ਚਾਹੁੰਦੀ ਹੈ ਉੱਥੇ ਚਲਾ ਜਾਂਦਾ ਹੈ ਕੋਰੋਨਾ : ਜਥੇਦਾਰ

By  Shanker Badra March 20th 2021 12:20 PM

ਅੰਮ੍ਰਿਤਸਰ :  ਨੌਵੇਂ ਪਾਤਸ਼ਾਹਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਆਰੰਭ ਹੋ ਰਿਹਾ ਹੈ। ਇਹ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਕੇ ਮਹਿਲ ਤੋਂ ਕੱਢਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ 400 ਸਾਲਾ ਪ੍ਰਕਾਸ਼ ਪੁਰਬ 'ਤੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ।

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ , ਲੋਕਾਂ ਦੇ ਇਕੱਠੇ ਹੋਣ 'ਤੇ ਰੋਕ 

Corona government da agiaakari puter hai ,jis state ch sarkar chahundi ha , othe chla janda ha : Jathedar ਕੋਰੋਨਾ ਸਰਕਾਰ ਦਾ ਆਗਿਆਕਾਰੀ ਪੁੱਤਰ ਹੈ ,ਜਿਹੜੇ ਸੂਬੇ ‘ਚ ਸਰਕਾਰ ਚਾਹੁੰਦੀ ਹੈ ਉੱਥੇ ਚਲਾ ਜਾਂਦਾ ਹੈ ਕੋਰੋਨਾ : ਜਥੇਦਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੋਰੋਨਾ ਕਾਰਨ ਲੱਗੀਆਂ ਪਾਬੰਦੀਆਂ ਲਈ ਕੇਂਦਰ ਸਰਕਾਰ ‘ਤੇ ਵੱਡਾ ਹਮਲਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਸਰਕਾਰ ਦਾ ਆਗਿਆਕਾਰੀ ਪੁੱਤ ਹੈ ,ਜਿਹੜੇ ਸੂਬੇ ‘ਚ ਸਰਕਾਰ ਚਾਹੁੰਦੀ ਹੈ ,ਉੱਥੇ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੰਗਾਲ ਸਮੇਤ ਵੱਖ -ਵੱਖ ਰਾਜਾਂ ‘ਚ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਕੀ ਉਥੇ ਕੋਰੋਨਾ ਨਹੀਂ ਹੈ ?

Corona government da agiaakari puter hai ,jis state ch sarkar chahundi ha , othe chla janda ha : Jathedar ਕੋਰੋਨਾ ਸਰਕਾਰ ਦਾ ਆਗਿਆਕਾਰੀ ਪੁੱਤਰ ਹੈ ,ਜਿਹੜੇ ਸੂਬੇ ‘ਚ ਸਰਕਾਰ ਚਾਹੁੰਦੀ ਹੈ ਉੱਥੇ ਚਲਾ ਜਾਂਦਾ ਹੈ ਕੋਰੋਨਾ : ਜਥੇਦਾਰ

ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਥੇ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਸਮੂਹਿਕ ਇਕੱਠਾਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ 31 ਮਾਰਚ ਤੱਕ ਸਾਰੀਆਂ ਸਿਆਸੀ ਰੈਲੀਆਂ ‘ਤੇ ਵੀ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਅਥਾਹ ਸ਼ਰਧਾ ‘ਤੇ ਨਹੀਂ ਕਿਸੇ ਰੋਗ ਦਾ ਅਸਰ ਨਹੀਂ ਪੈਂਦਾ।

Corona government da agiaakari puter hai ,jis state ch sarkar chahundi ha , othe chla janda ha : Jathedar ਕੋਰੋਨਾ ਸਰਕਾਰ ਦਾ ਆਗਿਆਕਾਰੀ ਪੁੱਤਰ ਹੈ ,ਜਿਹੜੇ ਸੂਬੇ ‘ਚ ਸਰਕਾਰ ਚਾਹੁੰਦੀ ਹੈ ਉੱਥੇ ਚਲਾ ਜਾਂਦਾ ਹੈ ਕੋਰੋਨਾ : ਜਥੇਦਾਰ

ਪੜ੍ਹੋ ਹੋਰ ਖ਼ਬਰਾਂ : ਹੁਣ ਪੰਜਾਬ ਦੇ ਇਨ੍ਹਾਂ 9 ਜਿਲ੍ਹਿਆਂ 'ਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਨਾਈਟ ਕਰਫ਼ਿਊ

ਦੱਸ ਦੇਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਨੌਵੇਂ ਪਾਤਸ਼ਾਹ ਨਾਲ ਸਬੰਧਤ ਵੱਖ-ਵੱਖ ਗੁਰ-ਅਸਥਾਨਾਂ ਤੋਂ ਹੁੰਦਾ ਹੋਇਆ ਅਗਲੇ ਪੜਾਵਾਂ ਵੱਲ ਵਧੇਗਾ। ਇਹ ਨਗਰ ਕੀਰਤਨ ਪੰਜਾਬ, ਹਰਿਆਣਾ ਤੋਂ ਦਿੱਲੀ ਅਤੇ ਫਿਰ ਦਿੱਲੀ ਤੋਂ ਸ੍ਰੀ ਆਨੰਦਪੁਰ ਸਾਹਿਬ ਆ ਕੇ ਸੰਪੂਰਨ ਹੋਵੇਗਾ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸੰਗਤ ਨੂੰ ਅਲੌਕਿਕ ਨਗਰ ਕੀਰਤਨ ਦੀ ਆਰੰਭਤਾ ਦੀ ਮੁਬਾਰਕਬਾਦ ਦਿੱਤੀ ਹੈ।

-PTCNews

Related Post