ਕੋਰੋਨਾ ਦਾ ਕਹਿਰ: ਪਿਛਲੇ 24 ਘੰਟਿਆਂ 'ਚ 2,568 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ

By  Riya Bawa May 3rd 2022 09:20 AM

Coronavirus India Highlights: ਦੇਸ਼ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 2,568 ਨਵੇਂ ਕੋਰੋਨਾਵਾਇਰਸ ਮਾਮਲੇ ਦਰਜ ਕੀਤੇ ਗਏ ਜੋ ਕੱਲ੍ਹ ਨਾਲੋਂ 18.6 ਪ੍ਰਤੀਸ਼ਤ ਘੱਟ ਰਹੇ। ਇਸ ਦੇ ਨਾਲ, ਦੇਸ਼ ਵਿੱਚ ਕੋਵਿਡ ਸੰਕਰਮਿਤਾਂ ਦੀ ਕੁੱਲ ਗਿਣਤੀ ਹੁਣ ਵੱਧ ਕੇ 4 ਕਰੋੜ, 30 ਲੱਖ, 84 ਹਜ਼ਾਰ 913 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੋਵਿਡ ਕਾਰਨ ਕੁੱਲ 20 ਲੋਕਾਂ ਦੀ ਮੌਤ ਵੀ ਹੋਈ ਹੈ। ਦੇਸ਼ ਵਿੱਚ ਕੋਵਿਡ ਕਾਰਨ ਹੁਣ ਤੱਕ ਕੁੱਲ 5 ਲੱਖ 23 ਹਜ਼ਾਰ 889 ਲੋਕਾਂ ਦੀ ਮੌਤ ਹੋ ਚੁੱਕੀ ਹੈ।

Covid-19: India

ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਇਸ ਸਮੇਂ ਦੇਸ਼ ਭਰ ਵਿੱਚ ਕਿਰਿਆਸ਼ੀਲ ਮਾਮਲਿਆਂ ਦੀ ਕੁੱਲ ਗਿਣਤੀ 19 ਹਜ਼ਾਰ ਨੂੰ ਪਾਰ ਕਰ ਗਈ ਹੈ। ਇਸ ਸਮੇਂ ਦੇਸ਼ ਭਰ ਵਿੱਚ 19,137 ਐਕਟਿਵ ਕੇਸ ਦਰਜ ਕੀਤੇ ਗਏ ਹਨ। ਐਕਟਿਵ ਕੇਸ ਕੁੱਲ ਇਨਫੈਕਸ਼ਨ ਦਾ 0.05 ਫੀਸਦੀ ਬਣ ਗਏ ਹਨ।

ਕੋਰੋਨਾ ਦਾ ਕਹਿਰ: ਪਿਛਲੇ 24 ਘੰਟਿਆਂ 'ਚ 2,568 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ

ਇਹ ਵੀ ਪੜ੍ਹੋ: CM ਭਗਵੰਤ ਮਾਨ 7 ਮਈ ਨੂੰ ਪੰਜਾਬ ਦੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਨਾਲ ਕਰਨਗੇ ਮੀਟਿੰਗ

ਇਸ ਸਮੇਂ ਦੇਸ਼ ਵਿੱਚ ਰਿਕਵਰੀ ਦਰ 98.74 ਫੀਸਦੀ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੁੱਲ 2,911 ਮਰੀਜ਼ ਠੀਕ ਹੋਏ ਹਨ। ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4 ਕਰੋੜ, 25 ਲੱਖ, 41 ਹਜ਼ਾਰ, 887 ਲੋਕ ਇਸ ਮਹਾਂਮਾਰੀ ਨੂੰ ਹਰਾ ਚੁੱਕੇ ਹਨ।

Coronavirus Update

ਮੰਤਰਾਲੇ ਦੇ ਅਨੁਸਾਰ, ਰਾਸ਼ਟਰੀ ਟੀਕਾਕਰਨ ਅਭਿਆਨ ਦੇ ਤਹਿਤ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 189.41 ਕਰੋੜ ਵੈਕਸੀਨ ਦੀਆਂ ਖੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ ਵਿੱਚ, ਦੇਸ਼ ਭਰ ਵਿੱਚ ਲੋਕਾਂ ਨੂੰ ਵੈਕਸੀਨ ਦੀਆਂ ਕੁੱਲ 16,23,795 ਖੁਰਾਕਾਂ ਦਿੱਤੀਆਂ ਗਈਆਂ ਹਨ।

-PTC News

Related Post