ਕੋਰੋਨਾ ਦਾ ਕਹਿਰ: ਮੁਹਾਲੀ 'ਚ 8 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ

By  Riya Bawa September 16th 2021 05:28 PM

ਐਸ.ਏ.ਐਸ ਨਗਰ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਜ਼ਿਲ੍ਹੇ ਮੋਹਾਲੀ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68687 ਮਿਲੇ ਹਨ ਜਿਨ੍ਹਾਂ ਵਿੱਚੋਂ 67577 ਮਰੀਜ਼ ਠੀਕ ਹੋ ਗਏ ਅਤੇ 49 ਕੇਸ ਐਕਟੀਵ ਹਨ ਜਦਕਿ 1061 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 1 ਮਰੀਜ਼ ਠੀਕ ਹੋਏ ਹਨ ਅਤੇ 8 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ਸ਼ਾਮਲ ਹਨ।

ਗੌਰਤਲਬ ਹੈ ਕਿ ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30570 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 431 ਲੋਕਾਂ ਦੀ ਮੌਤ ਹੋਈ ਹੈ। ਇਸ ਦੌਰਾਨ, 38,303 ਲੋਕ ਮਹਾਂਮਾਰੀ ਤੋਂ ਠੀਕ ਵੀ ਹੋਏ ਹਨ। ਇਹ ਜਾਣਕਾਰੀ ਸਿਹਤ ਮੰਤਰਾਲੇ ਨੇ ਵੀਰਵਾਰ ਸਵੇਰੇ ਦਿੱਤੀ ਹੈ। ਇਸ ਨਾਲ ਦੇਸ਼ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4 ਲੱਖ 43 ਹਜ਼ਾਰ 928 ਹੋ ਗਈ ਹੈ। ਇਸ ਤੋਂ ਪਹਿਲਾਂ ਕੱਲ੍ਹ ਸਵੇਰ ਦੇ ਅਪਡੇਟ ਦੇ ਅਨੁਸਾਰ 24 ਘੰਟਿਆਂ ਵਿੱਚ 27176 ਮਾਮਲੇ ਸਨ। ਅਜਿਹੀ ਸਥਿਤੀ ਵਿੱਚ ਤਾਜ਼ਾ ਮਾਮਲਿਆਂ ਵਿੱਚ 12.4 ਪ੍ਰਤੀਸ਼ਤ ਦੀ ਉਛਾਲ ਹੈ।'

-PTC News

Related Post