'ਪੰਜਾਬ ਨੂੰ ਮਿਲੇ ਲੋੜੀਂਦੀ ਵੈਕਸੀਨ ਤਾਂ ਜਲਦ ਮਿਲ ਸਕਦੀ ਹੈ ਕੋਰੋਨਾ ਤੋਂ ਰਾਹਤ'

By  Jagroop Kaur May 23rd 2021 01:07 PM

ਕੋਰੋਨਾ ਵਾਇਰਸ ਪੰਜਾਬ ਵਿਚ ਆਪਣੇ ਪੈਰ ਪਸਾਰ ਚੁੱਕਿਆ ਹੈ , ਜਿਸ ਦੇ ਹਲ ਲਈ ਸਰਕਾਰਾਂ ਬਹੁਤ ਸਾਰੇ ਯਤਨ ਵੀ ਕਰ ਰਹੀਆਂ ਹਨ , ਵੈਕਸੀਨ ਲਗਵਾਉਣ ਦੀ ਹਿਦਾਇਤ ਅਤੇ ਸਖਤੀ ਕੀਤੀ ਗਈ ਹੈ , ਉਥੇ ਹੀ ਹਾਲ ਹੀ ਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਜੇ ਕੇਂਦਰ ਸਰਕਾਰ ਪੰਜਾਬ ਨੂੰ ਲੋੜੀਂਦੀ ਵੈਕਸੀਨ ਦੇ ਦੇਵੇ ਤਾਂ ਅਗਲੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਪੂਰੇ ਪੰਜਾਬ ਦੇ ਲੋਕਾਂ ਦਾ ਟੀਕਾਕਰਨ ਹੋ ਸਕਦਾ ਹੈ। ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਵੈਕਸੀਨ ਦੀ ਓਨੀ ਸਪਲਾਈ ਨਹੀਂ, ਜਿੰਨੀ ਪੰਜਾਬ ਨੂੰ ਲੋੜ ਹੈ।Indians’ travelling abroad may be hit as Covaxin not on WHO vaccine list

REad more : PSPCL ਭਰਤੀ 2021: 2632 ਸਹਾਇਕ ਲਾਈਨਮੈਨ ਅਤੇ ਹੋਰ ਅਸਾਮੀਆਂ ਲਈ ਅਰਜ਼ੀ ਦਿਓ

ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪਿੰਡਾਂ ਵਿਚ ਜਾ ਕੇ ਵੈਕਸੀਨੇਸ਼ਨ ਦੇ ਵਿਸ਼ੇਸ਼ ਕੈਂਪ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਨ੍ਹਾਂ ਕੈਂਪਾਂ ਰਾਹੀਂ ਸਿਹਤ ਕਰਮੀ ਪਿੰਡਾਂ ਦੇ ਵਸਨੀਕਾਂ ਨੂੰ ਇਸ ਮਹਾਮਾਰੀ ਦੇ ਪ੍ਰਭਾਵਾਂ ਤੋਂ ਵੀ ਜਾਣੂ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਉਪਰਾਲਿਆਂ ਸਦਕਾ ਹੁਣ ਲੋਕ ਜਾਗਰੂਕ ਹੋ ਰਹੇ ਹਨ ਅਤੇ ਆਪਣੀ ਜਾਂਚ ਅਤੇ ਟੀਕਾਕਰਨ ਲਈ ਅੱਗੇ ਆਉਣੇ ਸ਼ੁਰੂ ਹੋ ਰਹੇ ਹਨ।

With over 2.50 lakh new cases, India continues to witness decline in coronavirus casesRaed More ਪੰਜਾਬ ਸਰਕਾਰ ਨੇ ਬਲੈਕ ਫੰਗਸ ਨੂੰ ਐਲਾਨਿਆ ਮਹਾਂਮਾਰੀ

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕੋਰੋਨਾ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਫੂਡ ਕਿੱਟ ਵੀ ਪ੍ਰਬੰਧ ਕੀਤਾ ਗਿਆ ਹੈ। ਆਸ਼ਾ ਵਰਕਰ, ਪੁਲਿਸ ਮੁਲਾਜ਼ਮ ਅਤੇ ਫਰੰਟਲਾਈਨ ਯੋਧਿਆਂ ਵੱਲੋਂ ਘਰ-ਘਰ ਜਾ ਕੇ ਖਾਣਾ ਪੀੜਤ ਮਰੀਜ਼ਾਂ ਦੇ ਪਰਿਵਾਰਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਕਰੋਨਾ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।

Related Post