ਜਲੰਧਰ ਜ਼ਿਲ੍ਹੇ 'ਚ 24 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ , 2 ਮੌਤਾਂ

By  Shanker Badra August 29th 2020 03:38 PM

ਜਲੰਧਰ ਜ਼ਿਲ੍ਹੇ 'ਚ 24 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ , 2 ਮੌਤਾਂ:ਜਲੰਧਰ : ਪੰਜਾਬ ‘ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ ‘ਚ ਜਾ ਰਹੇ ਹਨ। ਜ਼ਿਲ੍ਹਾ ਜਲੰਧਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।

ਜਲੰਧਰ ਜ਼ਿਲ੍ਹੇ 'ਚ24 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ , 2 ਮੌਤਾਂ

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਦੁਪਹਿਰ ਤੱਕ 24 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ।

ਜਲੰਧਰ ਜ਼ਿਲ੍ਹੇ 'ਚ24 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ , 2 ਮੌਤਾਂ

ਮ੍ਰਿਤਕਾਂ ਦੀ ਪਛਾਣ52 ਸਾਲਾ ਮਹਿੰਦਰ ਸਿੰਘ ,ਵਾਸੀ ਜਮਸ਼ੇਰ ਖਾਸ ਅਤੇ 67 ਸਾਲਾ ਕੇਸ਼ਵ ਧੀਰਨਕੋਦਰ ਵਜੋਂ ਹੋਈ ਹੈ, ਜਿਨ੍ਹਾਂ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ।

ਜਲੰਧਰ ਜ਼ਿਲ੍ਹੇ 'ਚ24 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ , 2 ਮੌਤਾਂ

ਦੱਸ ਦੇਈਏ ਕਿ ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ 'ਚ ਪਾਜ਼ੀਟਿਵ ਕੇਸਾਂ ਦਾ ਅੰਕੜਾ 6098 ਅਤੇ ਮ੍ਰਿਤਕਾਂ ਦਾ ਅੰਕੜਾ 156 ਤੱਕ ਪਹੁੰਚ ਗਿਆ ਹੈ।

-PTCNews

Related Post