ਪੰਜਾਬ 'ਚ ਕੋਰੋਨਾ ਨੇ ਫੜੀ ਰਫ਼ਤਾਰ, 24 ਘੰਟਿਆਂ 'ਚ 2,022 ਨਵੇਂ ਮਾਮਲੇ ਆਏ ਸਾਹਮਣੇ

By  Riya Bawa January 7th 2022 11:14 AM

ਚੰਡੀਗੜ੍ਹ: ਦੇਸ਼ ਅਤੇ ਵਿਦੇਸ਼ ਦੇ ਵਿਚ ਇਕ ਵਾਰ ਫਿਰ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਹਰ ਦਿਨ ਨਿਤ ਨਵੇਂ ਕੋਰੋਨਾ ਮਾਮਲੇ ਸਾਮਹਣੇ ਆ ਰਹੇ ਹਨ ਜਿਸ ਦੇ ਚਲਦੇ ਭਾਰਤ ਦੀ ਕੋਰੋਨਾ ਸਥਿਤੀ ਵੀ ਦਿਨੋ ਦਿਨੀ ਖਰਾਬ ਹੋ ਰਹੀ ਹੈ। ਹਾਲ ਹੀ ਦੇ ਵਿਚ 7 ਮਹੀਨਿਆਂ ਬਾਅਦ 24 ਘੰਟਿਆਂ 'ਚ ਇਕ ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ।

Maharashtra: 338 resident doctors test positive for Covid-19

ਭਾਰਤ ਵਿੱਚ ਕੋਰੋਨਾ ਦੀ ਰਫ਼ਤਾਰ ਰੁਕਣ ਦਾ ਨਾਮ ਨਾਹ ਲੈ ਰਹੀ। ਸਿਹਤ ਮੰਤਰਾਲੇ ਨੇ ਦੱਸਿਆ ਕਿ ਵੀਰਵਾਰ ਨੂੰ ਕੋਰੋਨਾ ਦੇ ਕੁੱਲ 1,17,100 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ ਕੁੱਲ 3,52,26,386 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਸਮੇਂ ਐਕਟਿਵ ਮਰੀਜ਼ਾਂ ਦੀ ਗਿਣਤੀ 3,71,363 ਹੋ ਗਈ ਹੈ। ਇਸ ਤੋਂ ਇਲਾਵਾ 3,43,71,845 ਕੋਰੋਨਾ ਤੋਂ ਬਰਾਮਦ ਹੋਏ ਹਨ। ਇਸ ਦੇ ਨਾਲ ਹੀ 4 ਲੱਖ 83 ਹਜ਼ਾਰ 178 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੋਰੋਨਾਵਾਇਰਸ ਅਤੇ ਓਮੀਕਰੋਨ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ, ਪੰਜਾਬ ਵਿੱਚ ਵੀਰਵਾਰ ਨੂੰ ਕੋਵਿਡ -19 ਦੇ 2,022 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਸੰਕਰਮਣ ਦੀ ਗਿਣਤੀ 6,11,102 ਹੈ। ਪੰਜਾਬ ਵਿਚ ਕੁੱਲ 6,687 ਐਕਟਿਵ ਕੋਰੋਨਾ ਮਾਮਲੇ ਦਰਜ ਕੀਤੇ ਗਏ। ਜੇਕਰ ਗੱਲ ਕਰੀਏ ਚੰਡੀਗੜ੍ਹ ਦੀ ਤਾਂ ਹੁਣ ਤਕ ਚੰਡੀਗੜ੍ਹ ਵਿਚ ਕੁੱਲ 979 ਐਕਟਿਵ ਕੇਸ ਦਰਜ ਕੀਤੇ ਗਏ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 1 ਲੱਖ 17 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 30,836 ਲੋਕ ਠੀਕ ਹੋ ਗਏ ਜਦਕਿ 302 ਮਰੀਜ਼ਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 6 ਜੂਨ ਨੂੰ ਦੇਸ਼ ਵਿੱਚ ਕੋਰੋਨਾ ਦੇ ਇੱਕ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਸਨ।

6 ਜੂਨ 2021 ਨੂੰ ਕੋਰੋਨਾ ਦੇ ਕੁੱਲ 1 ਲੱਖ 636 ਮਾਮਲੇ ਸਾਹਮਣੇ ਆਏ ਸਨ। ਦੱਸਣਯੋਗ ਇਹ ਹ੍ਹੈ ਕਿ ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ਵਿੱਚ ਆ ਰਹੇ ਹਨ। ਮਹਾਰਾਸ਼ਟਰ ਵਿੱਚ ਵੀਰਵਾਰ ਨੂੰ 36,265 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਵੀ ਕੋਰੋਨਾ ਦੀ ਲਾਗ ਤੇਜ਼ੀ ਨਾਲ ਫੈਲ ਰਹੀ ਹੈ। ਵੀਰਵਾਰ ਨੂੰ ਦਿੱਲੀ ਵਿੱਚ 15,097 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 31 ਹਜ਼ਾਰ 498 ਹੋ ਗਈ ਹੈ। ਇਸ ਦੇ ਨਾਲ ਹੀ ਸਕਾਰਾਤਮਕਤਾ ਦਰ ਵਧ ਕੇ 15.34 ਹੋ ਗਈ ਹੈ।

-PTC News

Related Post