ਪਾਕਿਸਤਾਨ ਜਾਣ ਵਾਲੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਦਫ਼ਤਰ 'ਚ 9 ਤੋਂ 10 ਅਪ੍ਰੈਲ ਹੋਵੇਗਾ ਕੋਰੋਨਾ ਟੈਸਟ

By  Jagroop Kaur April 6th 2021 05:28 PM

ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਜਾ ਰਹੇ ਜਥੇ ਦੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪਾਕਿਸਤਾਨ ਅੰਬੈਸੀ ਨੂੰ ਸ਼ਰਧਾਲੂਆਂ ਦੇ ਵੇਰਵੇ ਭੇਜੇ ਗਏ ਹਨ।Gurdwara Sri Panja Sahib Pakistan

Gurdwara Sri Panja Sahib Pakistanਹੋਰ ਪੜ੍ਹੋ : ਲੇਡੀ ਸਿੰਘਮ ਅੱਗੇ ਪੁਲਿਸ ਮੁਲਾਜ਼ਮ ਦਿੰਦੇ ਰਹੇ ਸਫ਼ਾਈਆਂ ਪਰ ਮੈਡਮ ਨੇ ਇਕ ਨਾ ਸੁਣੀ

ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਏ ਹਨ, ਸਰਕਾਰੀ ਨਿਯਮਾਂ ਅਨੁਸਾਰ ਉਨ੍ਹਾਂ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਵੀ ਸਿਹਤ ਵਿਭਾਗ ਵੱਲੋਂ 9 ਅਤੇ 10 ਅਪ੍ਰੈਲ ਨੂੰ ਸਵੇਰੇ 9:30 ਵਜੇ ਤੋਂ ਕੋਰੋਨਾ ਟੈਸਟ ਲਈ ਕੈਂਪ ਲਗਾਇਆ ਜਾ ਰਿਹਾ ਹੈ, ਜੋ ਸ਼ਰਧਾਲੂਆਂ ਲਈ ਬਿਲਕੁਲ ਫਰੀ ਹੈ।Get vaccinated here and you can get a gold ring as gift!

ਹੋਰ ਪੜ੍ਹੋ : ਲੇਡੀ ਸਿੰਘਮ ਅੱਗੇ ਪੁਲਿਸ ਮੁਲਾਜ਼ਮ ਦਿੰਦੇ ਰਹੇ ਸਫ਼ਾਈਆਂ ਪਰ ਮੈਡਮ ਨੇ ਇਕ ਨਾ ਸੁਣੀ

ਜਿਹੜੇ ਸ਼ਰਧਾਲੂਆਂ ਨੇ ਪਾਸਪੋਰਟ ਜਮ੍ਹਾਂ ਕਰਵਾਏ ਹਨ, ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਉਕਤ ਤਾਰੀਕਾਂ ਅਨੁਸਾਰ ਪੁੱਜ ਸਕਦੇ ਹਨ। ਇਸ ਤੋਂ ਇਲਾਵਾ ਸ਼ਰਧਾਲੂ ਆਪਣੇ ਤੌਰ ’ਤੇ ਵੀ 72 ਘੰਟੇ ਪਹਿਲਾਂ ਤੱਕ ਕੋਰੋਨਾ ਟੈਸਟ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਜਾਣ ਲਈ 72 ਘੰਟੇ ਪਹਿਲਾਂ ਦੀ ਕੋਰੋਨਾ ਰਿਪੋਰਟ ਜ਼ਰੂਰੀ ਹੈ।

Related Post