Corona Vaccination: ਭਾਰਤ 'ਚ ਕੱਲ੍ਹ 1 ਕਰੋੜ ਤੋਂ ਵੱਧ ਲੱਗੇ ਕੋਰੋਨਾ ਵੈਕਸੀਨ ਦੇ ਟੀਕੇ

By  Riya Bawa September 28th 2021 10:28 AM -- Updated: September 28th 2021 10:33 AM

Corona Vaccination: ਦੇਸ਼ ਵਿਚ ਮੁੜ ਤੋਂ ਕੋਰੋਨਾ ਦੇ ਮਾਮਲੇ ਲਗਾਤਾਰ ਵਧਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਕੋਰੋਨਾ ਤੋਂ ਬਚਣ ਲਈ ਕੋਰੋਨਾ ਵੈਕਸੀਨ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਦੇ ਵਿਚਾਲੇ ਅੱਜ ਰਿਪੋਰਟ ਮੁਤਾਬਿਕ ਕੱਲ੍ਹ ਦੇਸ਼ ਵਿੱਚ ਇੱਕ ਦਿਨ ਵਿੱਚ ਇੱਕ ਕਰੋੜ ਤੋਂ ਵੱਧ ਕੋਰੋਨਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ। ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਕੋਰੋਨਾ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਵੀਂ ਵਾਰ ਹੋਇਆ ਹੈ ਜਦੋਂ ਦੇਸ਼ ਵਿੱਚ ਇੱਕ ਦਿਨ ਵਿੱਚ ਇੱਕ ਕਰੋੜ ਤੋਂ ਵੱਧ ਕੋਰੋਨਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ।

ਕੇਂਦਰੀ ਸਿਹਤ ਮੰਤਰਾਲੇ ਮੁਤਾਬਕ, ਦੇਸ਼ ਵਿੱਚ ਟੀਕਿਆਂ ਦੀ ਗਿਣਤੀ 86 ਕਰੋੜ ਨੂੰ ਪਾਰ ਕਰ ਗਈ ਹੈ। ਕੇਂਦਰੀ ਸਿਹਤ ਮੰਤਰੀ ਨੇ ਟਵੀਟ ਕਰਕੇ ਕਿਹਾ, “ਦੇਸ਼ ਨੂੰ ਵਧਾਈ, ਅਸੀਂ ਇੱਕ ਕਰੋੜ ਹੋਰ ਕੋਰੋਨਾ ਟੀਕੇ ਤਿਆਰ ਕੀਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਕੋਰੋਨਾ ਨੂੰ ਹਰਾਇਆ। 5ਵੀਂ ਵਾਰ 1 ਕਰੋੜ ਤੋਂ ਵੱਧ ਟੀਕਿਆਂ ਦਾ ਰਿਕਾਰਡ ਹਾਸਲ ਕੀਤਾ।

"

 

ਜੇਕਰ ਭਾਰਤ ਵਿਚ ਕੋਰੋਨਾ ਕੇਸਾਂ ਦੀ ਗੱਲ ਕਰੀਏ 'ਤੇ ਇੱਕ ਦਿਨ ਵਿੱਚ ਕੋਵਿਡ -19 ਦੇ 26,041 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਸੰਕਰਮਿਤਾਂ ਦੀ ਗਿਣਤੀ ਵਧ ਕੇ 3,36,78,786 ਹੋ ਗਈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 2,99,620 ਰਹਿ ਗਈ, ਜੋ ਕਿ 191 ਦਿਨਾਂ ਵਿੱਚ ਸਭ ਤੋਂ ਘੱਟ ਗਿਣਤੀ ਹੈ।

Coronavirus India Update: Covid-19 vaccine slots can now be booked via WhatsApp

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ, ਲਾਗ ਕਾਰਨ 276 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4,47,194 ਹੋ ਗਈ ਹੈ।

-PTC News

Related Post