ਕੋਰੋਨਾ ਪੀੜਤਾਂ ਨੂੰ ਹਸਪਤਾਲ 'ਚ ਹੋਣ ਵਾਲੀਆਂ ਦਿੱਕਤਾਂ ਦਾ ਹੋਵੇਗਾ ਹਲ, ਸੂਬਾ ਪੱਧਰੀ ਕਮੇਟੀ ਗਠਿਤ

By  Jagroop Kaur May 28th 2021 05:12 PM

ਕੋਰੋਨਾ ਦੇ ਦੌਰ 'ਚ ਜਿਥੇ ਲੋਕ ਸਿਸ਼ਟ ਸਹੂਲਤਾਂ ਦੀ ਕਮੀ ਨਾਲ ਜੂਝ ਰਹੇ ਹਨ ਉਥੇ ਹੀ ਹਸਪਤਾਲਾਂ ਵਲੋਂ ਮਰੀਜ਼ਾਂ ਅਤੇ ,ਮਰੀਜ਼ਾਂ ਦੇ ਪਰਿਵਾਰਾਂ ਅਤੇ ਕੋਰੋਨਾ ਮਰੀਜ਼ਾਂ ਤੋਂ ਵਾਧੂ ਵਸੂਲੀ ਕਰ ਰਹੇ ਹਨ , ਜਿਸ ਨੂੰ ਲੈਕੇ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਤੋਂ ਜ਼ਿਆਦਾ ਵਸੂਲੀ ਕਰਨ ਦੇ ਮਾਮਲੇ ਨੂੰ ਲੈ ਕੇ ਇੱਕ ਸੂਬਾ ਸੱਧਰੀ ਕਮੇਟੀ ਗਠਿਤ ਕਰ ਦਿੱਤੀ ਹੈ, ਜਿਸ 'ਚ ਕਮੇਟੀ ਦਾ ਚੇਅਰਮੈਨ ਨੈਸ਼ਨਲ ਹੈਲਥ ਮਿਸ਼ਨ ਦੇ ਐੱਮ. ਡੀ. ਕੁਮਾਰ ਰਾਹੁਲ ਨੂੰ ਬਣਾਇਆ ਗਿਆ ਹੈ।

Read More : ਬਲੈਕ ਫੰਗਸ ਦਾ ਕਹਿਰ ਜਾਰੀ,ਇੱਕ ਦੀ ਮੌਤ,ਬਾਕੀ ਸ਼ੱਕੀ ਮਰੀਜ਼ਾਂ ਦੀ ਜਾਂਚ ਜਾਰੀ

ਇਸ 'ਚ ਪ੍ਰਸ਼ਾਂਤ ਕੁਮਾਰ, ਆਈ. ਐੱਮ. ਏ. ਪੰਜਾਬ ਚੈਪਟਰ ਦੇ ਪ੍ਰਧਾਨ ਜਾਂ ਉਸ ਵਲੋਂ ਨਾਮਜ਼ਦ ਵਿਅਕਤੀ ਅਤੇ ਸਿਹਤ ਸੇਵਾਵਾਂ ਪੰਜਾਬ ਦੇ ਨਿਰਦੇਸ਼ਕ ਡਾ. ਜੀ. ਬੀ. ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਬਾਰ-ਬਾਰ ਕੋਵਿਡ ਮਰੀਜ਼ਾਂ ਤੋਂ ਕੁਝ ਪ੍ਰਾਈਵੇਟ ਹਸਪਤਾਲਾਂ ਵੱਲੋਂ ਜ਼ਿਆਦਾ ਵਸੂਲੀ ਕਰਨ ਦੇ ਮਾਮਲੇ 'ਚ ਸਖਤ ਸਟੈਂਡ ਲੈ ਚੁੱਕੇ ਹਨ। ਇਸ ਲਈ ਹੁਣ ਨਵੀਂ ਕਮੇਟੀ ਬਣਾਈ ਗਈ ਹੈ, ਜਿਸ 'ਤੇ ਕੋਈ ਵੀ ਕੋਵਿਡ ਮਰੀਜ਼ ਜਾਂ ਉਸ ਦੇ ਰਿਸ਼ਤੇਦਾਰ ਸੰਪਰਕ ਕਰਕੇ ਆਪਣੀ ਸ਼ਿਕਾਇਤ ਦੇ ਸਕਦੇ ਹਨ।

Read More : ਕਿਸਾਨਾਂ ਵੱਲੋਂ ਲਾਲ ਕਿਲ੍ਹੇ ਨੁੰ ਰੋਸ ਮੁਜ਼ਾਹਰੇ ਵਾਲੀ ਥਾਂ ਬਣਾਉਣ ਦੇ ਦੋਸ਼ ਲਗਾਉਣਾ ਕੇਂਦਰ…

ਕੋਰੋਨਾ ਕਾਲ 'ਚ ਕੋਵਿਡ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਲਗਾਤਾਰ ਇਹ ਸ਼ਿਕਾਇਤਾਂ ਆ ਰਹੀਆਂ ਹਨ ਕਿ ਪ੍ਰਾਈਵੇਟ ਹਸਪਤਾਲਾਂ ਵੱਲੋਂ ਸਰਕਾਰ ਵੱਲੋਂ ਤੈਅ ਕੀਤੇ ਗਏ ਚਾਰਜਿਸ ਦੇ ਮੁਕਾਬਲੇ 'ਚ ਜ਼ਿਆਦਾ ਵਸੂਲੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਪਹਿਲਾਂ ਵੀ ਪ੍ਰਾਈਵੇਟ ਹਸਪਤਾਲਾਂ ਨੂੰ ਜ਼ਿਆਦਾ ਵਸੂਲੀ ਕਰਨ ਦੇ ਮਾਮਲੇ 'ਚ ਚਿਤਾਵਨੀ ਦੇ ਚੁੱਕੇ ਹਨ। ਕੋਵਿਡ ਮੀਟਿੰਗਾਂ 'ਚ ਵੀ ਬਾਰ-ਬਾਰ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਨੂੰ ਚੁੱਕਿਆ ਹੈ। ਮੁੱਖ ਮੰਤਰੀ ਨੇ ਦੋਬਾਰਾ ਸਿਹਤ ਮਹਿਕਮੇ ਅਤੇ ਸੂਬੇ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਨਿਰਦੇਸ਼ ਦਿੱਤੇ ਕਿ ਜੋ ਵੀ ਓਵਰ ਚਾਰਜਿੰਗ ਨੂੰ ਲੈ ਕੇ ਸ਼ਿਕਾਇਤ ਮਿਲਦੀ ਹੈ ਉਸ 'ਤੇ ਤੁਰੰਤ ਕਾਰਵਾਈ ਕੀਤੀ ਜਾਏ।

Related Post