ਕੋਰੋਨਾ ਦੇ ਰੋਜ਼ਾਨਾ ਮਾਮਲਿਆਂ 'ਚ 33.7 ਫ਼ੀਸਦੀ ਦਾ ਵਾਧਾ, 8,000 ਤੋਂ ਵੱਧ ਨਵੇਂ ਕੇਸ ਆਏ

By  Ravinder Singh June 15th 2022 11:07 AM

ਨਵੀਂ ਦਿੱਲੀ : ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ 33.7 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 8,822 ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਕਿ ਵੱਡੀ ਚਿੰਤਾ ਦਾ ਵਿਸ਼ਾ ਹੈ। ਸਿਹਤ ਵਿਭਾਗ ਇਸ ਸਬੰਧੀ ਪੂਰੀ ਤਰ੍ਹਾਂ ਚੌਕਸ ਹੈ ਅਤੇ ਲੋਕਾਂ ਨੂੰ ਹਦਾਇਤਾਂ ਜਾਰੀ ਕਰ ਰਿਹਾ ਹੈ। ਜਦੋਂ ਕਿ ਇਸ ਸਮੇਂ ਦੌਰਾਨ 15 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਸਰਕਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਇਸ ਸਮੇਂ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 53,637 ਹੈ। ਪਿਛਲੇ 24 ਘੰਟਿਆਂ ਵਿੱਚ 5,718 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਇਸ ਦੇ ਨਾਲ ਹੀ ਇਸ ਵਾਇਰਸ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4,26,67,088 ਹੋ ਗਈ ਹੈ। ਵਰਤਮਾਨ ਵਿੱਚ ਐਕਟਿਵ ਕੇਸ 0.12 ਫ਼ੀਸਦੀ ਹਨ। ਜਦੋਂਕਿ ਰਿਕਵਰੀ ਰੇਟ ਵਰਤਮਾਨ 'ਚ 98.66 ਫ਼ੀਸਦੀ ਹੈ। ਕੋਰੋਨਾ ਦੇ ਰੋਜ਼ਾਨਾ ਮਾਮਲਿਆਂ 'ਚ 33.7 ਫ਼ੀਸਦੀ ਦਾ ਵਾਧਾ, 8,000 ਤੋਂ ਵੱਧ ਨਵੇਂ ਕੇਸ ਆਏਇਸ ਦੇ ਨਾਲ ਹੀ ਦੇਸ਼ਵਿਆਪੀ ਟੀਕਾਕਰਨ ਮੁਹਿੰਮ ਤਹਿਤ 195.5 ਕਰੋੜ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ। ਹੁਣ ਤੱਕ 85.58 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ 4,40,278 ਟੈਸਟ ਕੀਤੇ ਗਏ ਹਨ। ਟੀਕਾਕਰਨ ਮੁਹਿੰਮ ਜ਼ੋਰਾਂ ਉਤੇ ਚੱਲ ਰਹੀ ਹੈ। ਕੋਰੋਨਾ ਦੇ ਰੋਜ਼ਾਨਾ ਮਾਮਲਿਆਂ 'ਚ 33.7 ਫ਼ੀਸਦੀ ਦਾ ਵਾਧਾ, 8,000 ਤੋਂ ਵੱਧ ਨਵੇਂ ਕੇਸ ਆਏਮਹਾਰਾਸ਼ਟਰ 'ਚ ਸਿਹਤ ਵਿਭਾਗ ਨੇ ਦੱਸਿਆ ਕਿ ਬੀ.ਏ.5 ਨਾਲ ਸੰਕਰਮਿਤ ਦੋ ਮਰੀਜ਼ ਠਾਣੇ ਸ਼ਹਿਰ ਵਿੱਚ ਪਾਏ ਗਏ ਸਨ ਤੇ ਉਨ੍ਹਾਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਉਸ ਨੇ ਹੋਮ ਆਈਸੋਲੇਸ਼ਨ ਦੀ ਮਿਆਦ ਪੂਰੀ ਕਰ ਲਈ ਹੈ ਤੇ ਬਿਮਾਰੀ ਤੋਂ ਠੀਕ ਹੋ ਗਿਆ ਹੈ। ਇਨ੍ਹਾਂ 'ਚੋਂ ਇੱਕ ਔਰਤ (25 ਸਾਲ) ਤੇ ਇੱਕ ਪੁਰਸ਼ (32 ਸਾਲ) ਹੈ। ਔਰਤ 28 ਮਈ ਨੂੰ ਸੰਕਰਮਿਤ ਪਾਈ ਗਈ ਸੀ, ਜਦੋਂਕਿ ਪੁਰਸ਼ 30 ਮਈ ਨੂੰ ਪਾਜ਼ੇਟਿਵ ਪਾਇਆ ਗਿਆ ਸੀ। ਕੋਰੋਨਾ ਦੇ ਰੋਜ਼ਾਨਾ ਮਾਮਲਿਆਂ 'ਚ 33.7 ਫ਼ੀਸਦੀ ਦਾ ਵਾਧਾ, 8,000 ਤੋਂ ਵੱਧ ਨਵੇਂ ਕੇਸ ਆਏਵੱਖ-ਵੱਖ ਸੂਬਿਆਂ ਵੱਲੋਂ ਕੋਰੋਨਾ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਨੇ ਵੀ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਬੀਤੇ ਦਿਨ ਲੋਕਾਂ ਨੂੰ ਜਨਤਕ ਥਾਵਾਂ ਉਤੇ ਮਾਸਕ ਪਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ ਅਤੇ ਨਵੀਂ ਐਡਵਾਇਜ਼ਰੀ ਜਾਰੀ ਕੀਤੀ ਸੀ। ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਵੱਲਾ ਰੋਡ 'ਤੇ ਚੱਲਦੇ ਟਰੱਕ ਨੂੰ ਲੱਗੀ ਅੱਗ

Related Post