ਕੋਰੋਨਾ ਦਾ ਕਹਿਰ: ਪੰਜ ਰਾਜਾਂ ਦੀਆਂ ਚੋਣਾਂ ਲਈ ਸਿਹਤ ਮੰਤਰਾਲੇ ਨੇ ਦਿੱਤੇ ਸਖ਼ਤ ਨਿਰਦੇਸ਼
Riya Bawa
December 28th 2021 12:53 PM --
Updated:
December 28th 2021 12:55 PM
ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸਿਹਤ ਮੰਤਰਾਲੇ ਨੇ ਪੰਜ ਰਾਜਾਂ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ। ਸਿਹਤ ਮੰਤਰਾਲੇ ਵੱਲੋਂ ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ ਨੂੰ ਕੋਰੋਨਾ ਪ੍ਰੋਟੋਕੋਲ ਦੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ। ਕੋਰੋਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਿਹਤ ਮੰਤਰਾਲੇ ਨੇ ਪੰਜ ਚੋਣ ਸੂਬਿਆਂ ਨਾਲ ਮੀਟਿੰਗ ਕੀਤੀ ਹੈ।