ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਪਹਿਲੇ ਮਰੀਜ਼ ਦੀ ਹੋਈ ਪੁਸ਼ਟੀ, ਪੀੜਤ ਮਰੀਜ਼ ਇਟਲੀ ਤੋਂ ਆਇਆ ਸੀ ਵਾਪਸ 

By  Shanker Badra March 9th 2020 09:39 PM

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਪਹਿਲੇ ਮਰੀਜ਼ ਦੀ ਹੋਈ ਪੁਸ਼ਟੀ,ਪੀੜਤ ਮਰੀਜ਼ ਇਟਲੀ ਤੋਂ ਆਇਆ ਸੀ ਵਾਪਸ:ਅੰਮ੍ਰਿਤਸਰ : ਕੋਰੋਨਾ ਵਾਇਰਸ ਨੇ ਲਗਭਗ ਪੂਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਘੱਟੋ-ਘੱਟ 95 ਦੇਸ਼ਾਂ ਵਿਚ 1 ਲੱਖ 7 ਹਜ਼ਾਰ ਤੋਂ ਵੱਧ ਲੋਕ ਇਸ ਮਾਰੂ ਵਾਇਰਸ ਨਾਲ ਸੰਕਰਮਿਤ ਹਨ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਇਸਦੇ ਅੱਧੇ ਤੋਂ ਵੱਧ ਲੋਕ ਠੀਕ ਹੋ ਗਏ ਹਨ। ਕੋਰੋਨਾ ਵਾਇਰਸ ਨੇ ਪੰਜਾਬ 'ਚ ਵੀ ਦਸਤਕ ਦੇ ਦਿੱਤੀ ਹੈ। ਇਸ ਦੌਰਾਨ ਪੰਜਾਬ ਵਿੱਚਕੋਰੋਨਾ ਵਾਇਰਸ ਦੇ ਪਹਿਲੇ ਮਰੀਜ਼ ਦੀ ਪੁਸ਼ਟੀ ਹੋਈ ਹੈ। ਅੱਜ ਸ਼ਾਮ ਡਾਕਟਰਾਂ ਵਲੋਂ ਜਾਰੀ ਮੈਡੀਕਲ ਬੁਲੇਟਨ ਵਿਚਕੋਰੋਨਾ ਵਾਇਰਸ ਦੇ ਪੋਜਟਿਵ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਜਿਸ ਤੋਂ ਬਾਅਦ ਪੋਜਟਿਵ ਰਿਪੋਰਟ ਆਉਣ ਤੋਂ ਬਾਅਦ ਪੀੜਤ ਮਰੀਜ਼ ਨੂੰ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ ਗਿਆ ਹੈ।ਇਟਲੀ ਦੇ ਰਹਿਣ ਵਾਲੇ ਸ਼ਖਸ 'ਚਕੋਰੋਨਾ ਵਾਇਰਸ ਪਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਟਲੀ ਤੋਂ ਵਾਪਸ ਆਏ ਹੁਸ਼ਿਆਰਪੁਰ ਦੇ 2 ਸ਼ੱਕੀ ਮਰੀਜ਼ਾਂ 'ਚੋਂ ਇੱਕ ਦੀ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਸਥਿਤ ਜੀ. ਐੱਮ. ਸੀ. ਐੱਚ 'ਚ ਦਾਖਲ ਕਰਵਾਇਆ ਗਿਆ ਹੈ ਜਦਕਿ ਦੂਸਰੇ ਦੀ ਟੈਸਟ ਰਿਪੋਰਟ ਨੇਗਟਿਵ ਆਈ ਹੈ। ਉਨ੍ਹਾਂ ਦੀ ਟੈਸਟ ਰਿਪੋਰਟ ਐਤਵਾਰ ਨੂੰ ਪੁਣੇ ਭੇਜੀ ਗਈ ਸੀ। ਦੱਸ ਦੇਈਏ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 43 ਹੋ ਗਈ ਹੈ। ਸੋਮਵਾਰ ਨੂੰ ਕੇਰਲ 'ਚ 3 ਸਾਲਾ ਬੱਚੇ ਅਤੇ ਜੰਮੂ-ਕਸ਼ਮੀਰ 'ਚ 63 ਸਾਲਾ ਔਰਤਕੋਰੋਨਾ ਵਾਇਰਸ ਦੀ ਲਪੇਟ 'ਚ ਆਈ ਹੈ ,ਜੋ ਬੀਤੇ ਦਿਨੀਂ ਈਰਾਨ ਤੋਂ ਵਾਪਸ ਪਰਤੀ ਸੀ। ਇਸ ਤੋਂ ਪ੍ਰਭਾਵਿਤ ਹੋਏ ਲੋਕਾਂ ਦਾ ਅੰਕੜਾ ਇਕ ਲੱਖ ਤੱਕ ਪੁੱਜਣ ਵਾਲਾ ਹੈ ਅਤੇ ਇਹ ਵਾਇਰਸ ਹੁਣ ਤਕ ਕਰੀਬ 3400 ਲੋਕਾਂ ਦੀ ਜਾਨ ਲੈ ਚੁੱਕਿਆ ਹੈ। -PTCNews

Related Post