ਮੁੰਬਈ 'ਚ 53 ਪੱਤਰਕਾਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਮਚਿਆ ਹੜਕੰਪ

By  Shanker Badra April 20th 2020 07:47 PM

ਮੁੰਬਈ 'ਚ 53 ਪੱਤਰਕਾਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਮਚਿਆ ਹੜਕੰਪ:ਮੁੰਬਈ : ਕੋਰੋਨਾ ਵਾਇਰਸ ਦੁਨੀਆ ਭਰ ਵਿਚ ਪੈਰ ਪਸਾਰਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਜ਼ਿਆਦਾਤਰ ਪਾਜ਼ੀਟਿਵ ਮਾਮਲੇ ਮਹਾਰਾਸ਼ਟਰ ਤੋਂ ਸਾਹਮਣੇ ਆ ਰਹੇ ਹਨ। ਜੇਕਰ ਦੇਸ਼ ਦੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਦੇਸ਼ ਦੀ ਆਰਥਿਕ ਰਾਜਧਾਨੀ ‘ਚ ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਪਾਏ ਗਏ ਹਨ। ਇਸ ਦੌਰਾਨ ਮੁੰਬਈ ਤੋਂ ਸਭ ਨੂੰ ਹੈਰਾਨ ਕਰ ਦੇਣ ਵਾਲੀ ਖ਼ਬਰ ਆਈ ਹੈ, ਜਿੱਥੇ 53 ਪੱਤਰਕਾਰ ਕੋਰੋਨਾ ਨਾਲ ਪਾਜ਼ੀਟਿਵ ਪਾਏ ਗਏ ਹਨ।

ਮੁੰਬਈ ‘ਚ ਸਿਰਫ ਇੱਕ ਦਿਨ ਦੀ ਰਿਪੋਰਟ ‘ਚ 53 ਮੀਡੀਆ ਕਰਮੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਓਥੇ ਮੀਡੀਆ ਕਰਮਚਾਰੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਦੇਸ਼ ਭਰ ਦੇ ਮੀਡੀਆ ਅਦਾਰਿਆਂ ‘ਚ ਹਲਚਲ ਮਚ ਗਈ ਹੈ। ਕੋਰੋਨਾ ਨਾਲ ਪ੍ਰਭਾਵਿਤ ਮੀਡੀਆ ਕਰਮੀਆਂ ‘ਚ ਟੀਵੀ ਰਿਪੋਰਟਰ, ਕੈਮਰਾਮੈਨ ਅਤੇ ਪ੍ਰਿੰਟ ਫੋਟੋਗ੍ਰਾਫਰ ਸ਼ਾਮਲ ਹਨ।

ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਵਾਇਰਸ ਦੇ 17,265 ਮਾਮਲੇ ਸਾਹਮਣੇ ਆ ਗਏ ਹਨ ਤੇ 543 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ 'ਚੋਂ 2547 ਲੋਕ ਠੀਕ ਹੋ ਗਏ ਹਨ। ਪਿਛਲੇ 24 ਘੰਟਿਆਂ 'ਚ 1,553 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 36 ਮੌਤਾਂ ਹੋਈਆਂ ਹਨ। ਮਹਾਰਾਸ਼ਟਰ 'ਚ ਹੁਣ ਤਕ 4203 ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ ਅਤੇ 507 ਲੋਕ ਠੀਕ ਹੋ ਗਏ ਹਨ ਅਤੇ 223 ਲੋਕਾਂ ਦੀ ਮੌਤ ਹੋ ਗਈ ਹੈ।

-PTCNews

Related Post