ਇਟਲੀ 'ਚ ਕੋਰੋਨਾ ਵਾਇਰਸ ਨਾਲ ਇੱਕ ਹੀ ਦਿਨ 'ਚ ਹੋਈਆਂ 627 ਮੌਤਾਂ, ਮਚੀ ਹਾਹਾਕਾਰ

By  Shanker Badra March 21st 2020 09:47 AM

ਇਟਲੀ 'ਚ ਕੋਰੋਨਾ ਵਾਇਰਸ ਨਾਲ ਇੱਕ ਹੀ ਦਿਨ 'ਚ ਹੋਈਆਂ 627 ਮੌਤਾਂ, ਮਚੀ ਹਾਹਾਕਾਰ:ਇਟਲੀ : ਚੀਨ ਦੇ ਵੁਹਾਨ ਤੋਂ ਫੈਲੇ ਕੋਰੋਨਾ ਵਾਇਰਸ ਦੇ ਕਹਿਰ ਨੇ ਹੁਣ ਸਮੁੱਚੀ ਦੁਨੀਆ ਨੂੰ ਲਪੇਟ ਵਿਚ ਲੈ ਲਿਆ ਹੈ। ਇਹ ਅੰਕੜੇ ਐਨੀ ਤੇਜ਼ੀ ਨਾਲ ਵਧ ਰਹੇ ਹਨ ਕਿ ਹਰ ਤੀਜੇ ਦਿਨ ਮੌਤਾਂ ਦੀ ਗਿਣਤੀ ਦੁਗਣੇ ਤੋਂ ਵੀ ਵਧੇਰੇ ਹੋ ਰਹੀ ਹੈ। ਇਟਲੀ 'ਚ ਕੋਰੋਨਾ ਵਾਇਰਸ ਦੇ ਕਹਿਰ ਨਾਲ ਹਾਹਾਕਾਰ ਮੱਚ ਗਈ ਹੈ।

ਜਾਣਕਾਰੀ ਅਨੁਸਾਰ ਇਟਲੀ 'ਚ ਇਕ ਹੀ ਦਿਨ 'ਚ ਰਿਕਾਰਡ 627 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਲਾਲ ਹੀ ਇਕੱਲੇ ਇਟਲੀ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4032 ਹੋ ਗਈ ਹੈ। ਇਟਲੀ 'ਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ 41,035 ਤੋਂ ਵਧ ਕੇ 47,021 ਤੱਕ ਪਹੁੰਚ ਗਈ ਹੈ।

ਦੱਸ ਦੇਈਏ ਕਿ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 276,125 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 11,404 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ 258 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ 4  ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ‘ਚ ਕੋਰੋਨਾ ਵਾਇਰਸ ਦੇ ਕੁੱਲ 47,021 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਮ੍ਰਿਤਕਾਂ ਦੀ ਕੁਲ ਗਿਣਤੀ ਵੱਧ ਕੇ 4032 ਹੋ ਗਈ ਹੈ।

-PTCNews

Related Post