ਮੋਹਾਲੀ 'ਚ 725 ਕੋਰੋਨਾ ਮਰੀਜ਼ ਹੋਏ ਸਿਹਤਯਾਬ ਅਤੇ 509 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ

By  Shanker Badra April 13th 2021 09:34 PM

ਮੋਹਾਲੀ : ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਲਈ ਕਰੋਨਾ ਨਿਯਮਾਂ ਦੀ ਪਾਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲ਼ਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

Coronavirus : 725 corona patients recovered and 509 new positive patients in Mohali ਮੋਹਾਲੀ 'ਚ 725 ਕੋਰੋਨਾ ਮਰੀਜ਼ ਹੋਏ ਸਿਹਤਯਾਬ ਅਤੇ 509 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ

ਪੜ੍ਹੋ ਹੋਰ ਖ਼ਬਰਾਂ : ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਉਹਨਾਂ ਦੱਸਿਆ ਕਿ ਸੀ.ਐਚ.ਸੀ. ਢਕੌਲੀ ਤੋਂ ਜਾਣਕਾਰੀ ਮਿਲੀ ਕਿ ਅਤੁਲ ਬੱਤਸ ਨਿਵਾਸੀ ਫਲੈਟ ਨੰਬਰ 1001-ਬੀ ਗੋਲਡਨ ਅਪਾਰਟਮੈਂਟਸ ਢਕੌਲੀ, ਕਰੋਨਾ ਪਾਜ਼ੀਟਿਵ ਪਾਇਆ ਗਿਆ ਸੀ। ਉਹ ਅਜੇ ਵੀ ਇਕਾਂਤਵਾਸ ਪੀਰੀਅਡ 'ਤੇ ਚਲ ਰਿਹਾ ਹੈ। ਉਹ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਕੇ ਹਸਪਤਾਲ ਆਇਆ। ਇਸ ਸਬੰਧੀ ਐਫਆਈਆਰ ਨੰਬਰ 39 ਮਿਤੀ 12.04.21 ਧਾਰਾ 269, 270 ਆਈ ਪੀ ਸੀ ਪੀ ਐਸ ਢਕੌਲੀ  ਦਰਜ ਕੀਤੀ ਗਈ ਹੈ।

Coronavirus : 725 corona patients recovered and 509 new positive patients in Mohali ਮੋਹਾਲੀ 'ਚ 725 ਕੋਰੋਨਾ ਮਰੀਜ਼ ਹੋਏ ਸਿਹਤਯਾਬ ਅਤੇ 509 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 32611 ਮਿਲੇ ਹਨ ,ਜਿਨ੍ਹਾਂ ਵਿੱਚੋਂ 27353 ਮਰੀਜ਼ ਠੀਕ ਹੋ ਗਏ ਅਤੇ 4775 ਕੇਸ ਐਕਟੀਵ ਹਨ ,ਜਦਕਿ 483 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 725 ਮਰੀਜ਼ ਠੀਕ ਹੋਏ ਹਨ ਅਤੇ 509 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 05 ਮਰੀਜਾਂ ਦੀ ਮੌਤ ਹੋਈ ।

Coronavirus : 725 corona patients recovered and 509 new positive patients in Mohali ਮੋਹਾਲੀ 'ਚ 725 ਕੋਰੋਨਾ ਮਰੀਜ਼ ਹੋਏ ਸਿਹਤਯਾਬ ਅਤੇ 509 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ

ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ 'ਚ ਕੋਰੋਨਾ ਕਰਕੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 29 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 187 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 76 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 05 ਕੇਸ, ਬਨੂੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 02 ਕੇਸ,  ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 188 ਕੇਸ ਸ਼ਾਮਲ ਹਨ।

-PTCNews

Related Post