ਕੋਰੋਨਾ ਵਾਇਰਸ ਦੇ ਐਕਟਿਵ ਕੇਸਾਂ ਨੇ ਵਧਾਈ ਚਿੰਤਾ, ਕੇਂਦਰ ਨੇ ਇਨ੍ਹਾਂ 8 ਸੂਬਿਆਂ ਨੂੰ ਕੀਤਾ ਸਾਵਧਾਨ

By  Baljit Singh July 8th 2021 04:28 PM

ਨਵੀਂ ਦਿੱਲੀ: ਇਕ ਦਿਨ ਵਿਚ ਨਵੇਂ ਕੋਰੋਨਾ ਕੇਸਾਂ ਦੀ ਗਿਣਤੀ ਦੋ ਮਹੀਨਿਆਂ ਬਾਅਦ ਰਿਕਵਰ ਹੋਏ ਕੇਸਾਂ ਨਾਲੋਂ ਵੱਧ ਪਾਏ ਜਾਣ ਤੋਂ ਬਾਅਦ ਕੇਂਦਰ ਸਰਕਾਰ ਨੇ 8 ਰਾਜਾਂ ਨੂੰ ਅਲਰਟ ਕੀਤਾ ਹੈ। ਇਨ੍ਹਾਂ ਰਾਜਾਂ ਵਿਚ ਸਭ ਤੋਂ ਵੱਧ ਸਕਾਰਾਤਮਕ ਦਰ ਹੈ। ਸਰਕਾਰ ਵੱਲੋਂ ਅਰੁਣਾਚਲ ਪ੍ਰਦੇਸ਼, ਮਣੀਪੁਰ, ਕੇਰਲ, ਅਸਾਮ, ਮੇਘਾਲਿਆ, ਤ੍ਰਿਪੁਰਾ, ਸਿੱਕਮ ਅਤੇ ਓਡੀਸ਼ਾ ਨੂੰ ਇਕ ਪੱਤਰ ਲਿਖਿਆ ਗਿਆ ਹੈ ਅਤੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਇਹ ਪੱਤਰ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਦੀ ਤਰਫੋਂ ਲਿਖਿਆ ਗਿਆ ਹੈ। ਇਸ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਉਪਾਅ ਕਰਨ ਦੀ ਸਲਾਹ ਦਿੱਤੀ ਗਈ ਹੈ। ਪੜੋ ਹੋਰ ਖਬਰਾਂ: ਟਵਿੱਟਰ ਤੋਂ ਬਾਅਦ ਫੇਸਬੁੱਕ ਇੰਡੀਆ ਨੂੰ ਵੀ ਝਟਕਾ, ਦਿੱਲੀ ਦੰਗਿਆਂ ਨਾਲ ਜੁੜੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਿਜ ਸਿਹਤ ਸਕੱਤਰ ਨੇ ਉੜੀਸਾ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਇਹ ਚਿੰਤਾ ਦੀ ਗੱਲ ਹੈ ਕਿ ਓਡੀਸ਼ਾ ਦੇ ਤਿੰਨ ਜ਼ਿਲ੍ਹਿਆਂ ਵਿਚ ਕੋਰੋਨਾ ਦੀ ਸਕਾਰਾਤਮਕ ਦਰ 10 ਪ੍ਰਤੀਸ਼ਤ ਤੋਂ ਵੀ ਵੱਧ ਬਣੀ ਹੋਈ ਹੈ। ਰਾਜ ਵਿਚ ਸਕਾਰਾਤਮਕ ਦਰ ਨਿਰੰਤਰ ਘੱਟ ਰਹੀ ਹੈ ਅਤੇ ਮੌਜੂਦਾ ਸਮੇਂ ਇਹ 5.36 ਫੀਸਦੀ ਹੈ। ਪਰ ਨੁਆਪਾਡਾ ਜ਼ਿਲੇ ਵਿਚ ਪਿਛਲੇ ਇਕ ਹਫਤੇ ਵਿਚ ਸਕਾਰਾਤਮਕਤਾ ਦਰ ਤੇਜ਼ੀ ਨਾਲ ਵਧੀ ਹੈ। ਰਾਜੇਸ਼ ਭੂਸ਼ਣ ਨੇ 28 ਜੂਨ ਤੋਂ 4 ਜੁਲਾਈ ਦੇ ਹਫ਼ਤੇ ਦੇ ਸਬੰਧ ਵਿਚ ਆਪਣੇ ਪੱਤਰ ਵਿਚ ਇਹ ਲਿਖਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਨ੍ਹਾਂ ਸਾਰੇ ਰਾਜਾਂ ਵਿਚ ਟੀਕਾਕਰਨ ਦੀ ਗਤੀ ਨੂੰ ਤੇਜ਼ ਕਰਨ ਲਈ ਕਿਹਾ ਹੈ। ਸਿਹਤ ਸਕੱਤਰ ਨੇ ਕਿਹਾ ਕਿ ਟੀਕਾਕਰਨ ਕੇਂਦਰਾਂ ਵਿਚ ਵਾਧਾ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕੰਟੇਨਮੈਂਟ ਜ਼ੋਨਾਂ ਦੇ ਨੇੜੇ ਟੀਕਾਕਰਨ ਕੇਂਦਰ ਸਥਾਪਤ ਕਰਨ ਲਈ ਵੀ ਕਿਹਾ ਗਿਆ ਹੈ। ਪੜੋ ਹੋਰ ਖਬਰਾਂ: ਰਿਸਰਚ 'ਚ ਖੁਲਾਸਾ, ਕੋਰੋਨਾ ਵਾਇਰਸ ਦੀ ਅਸਰਦਾਰ ਦਵਾਈ ਬਣਾਉਣ ਦਾ ਲੱਭਿਆ ਤਰੀਕਾ ਟੀਕਾਕਰਨ ਨੂੰ ਤੇਜ਼ ਕਰਨ ਲਈ ਸਲਾਹ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦੇ ਟੀਕਾਕਰਨ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਗਏ ਹਨ। ਦੱਸ ਦੇਈਏ ਕਿ ਵੀਰਵਾਰ ਸਵੇਰੇ ਸਾਹਮਣੇ ਆਏ ਇੱਕ ਦਿਨ ਦੇ ਅੰਕੜਿਆਂ ਵਿਚ ਸਰਗਰਮ ਮਾਮਲਿਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਪਿਛਲੇ 55 ਦਿਨਾਂ ਤੋਂ ਬਾਅਦ ਪਹਿਲੀ ਵਾਰ, ਜਦੋਂ ਇਕ ਦਿਨ ਵਿਚ ਨਵੇਂ ਕੋਰੋਨਾ ਦੇ ਕੇਸਾਂ ਦੀ ਗਿਣਤੀ ਰਿਕਵਰ ਹੋਏ ਕੇਸਾਂ ਨਾਲੋਂ ਵੱਧ ਹੈ। ਪੜੋ ਹੋਰ ਖਬਰਾਂ: ਕੋਰੋਨਾ ਕਾਰਨ ਓਮਾਨ ਨੇ ਭਾਰਤ, ਪਾਕਿਸਤਾਨ ਸਣੇ 24 ਦੇਸ਼ਾਂ ’ਤੇ ਲਾਈ ਯਾਤਰਾ ਪਾਬੰਦੀ 111 ਦਿਨਾਂ ਵਿਚ ਸਭ ਤੋਂ ਘੱਟ ਕੇਸ ਪਾਏ ਗਏ ਅਤੇ ਫਿਰ ਹੋਣ ਲੱਗਿਆ ਵਾਧਾ 6 ਜੁਲਾਈ ਨੂੰ ਦੇਸ਼ ਭਰ ਵਿਚ 34,703 ਨਵੇਂ ਕੇਸ ਪਾਏ ਗਏ, ਜੋ ਕਿ 111 ਦਿਨਾਂ ਦਾ ਸਭ ਤੋਂ ਘੱਟ ਅੰਕੜਾ ਹੈ। ਪਰ ਉਦੋਂ ਤੋਂ ਬਾਅਦ ਇਕ ਵਾਰ ਫਿਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਬੁੱਧਵਾਰ ਅਤੇ ਵੀਰਵਾਰ ਨੂੰ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ 40 ਹਜ਼ਾਰ ਤੋਂ ਵੱਧ ਰਹੀ ਹੈ। ਸਿਰਫ ਇਹ ਹੀ ਨਹੀਂ ਐਕਟਿਵ ਮਾਮਲਿਆਂ ਦੀ ਗਿਣਤੀ ਵੀ ਵਧੀ ਹੈ। ਬੁੱਧਵਾਰ ਨੂੰ ਸਿਰਫ 4.59 ਲੱਖ ਸਰਗਰਮ ਸਨ, ਜੋ ਹੁਣ ਵਧ ਕੇ 4,60,704 ਹੋ ਗਏ ਹਨ। -PTC News

Related Post