Coronavirus: ਕੋਰੋਨਾ ਵਾਇਰਸ ਕਰਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤੇ ਕੀਤੇ ਮੁਕੰਮਲ ਬੰਦ

By  Shanker Badra March 20th 2020 01:34 PM

Coronavirus: ਕੋਰੋਨਾ ਵਾਇਰਸ ਕਰਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤੇ ਕੀਤੇ ਮੁਕੰਮਲ ਬੰਦ:ਸ੍ਰੀ ਅਨੰਦਪੁਰ ਸਾਹਿਬ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਭਾਜੜ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਦੇ ਰੋਜਾਨਾਂ ਸੈਂਕੜੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਕੋਰੋਨਾ ਵਾਇਰਸ ਕਾਰਨ ਭਾਰਤ 'ਚ ਪੰਜਵੀਂ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਰਾਜਸਥਾਨ ਦੇ ਜੈਪੁਰ 'ਚ ਇਟਲੀ ਦੇ ਇੱਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

Coronavirus-all-entry-and-exit-routes-to-sri-anandpur-sahib-closed Coronavirus: ਕੋਰੋਨਾ ਵਾਇਰਸ ਕਰਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤੇ ਕੀਤੇ ਮੁਕੰਮਲ ਬੰਦ

ਇਸ ਦੌਰਾਨ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅੱਜ ਸ੍ਰੀ ਅਨੰਦਪੁਰ ਸਾਹਿਬ ਨੂੰ ਮੁਕੰਮਲ ਤੌਰ 'ਤੇ ਬੰਦ ਰੱਖਿਆ ਗਿਆ ਹੈ। ਇਸ ਦੇ ਸੰਬੰਧ 'ਚ ਕੀਰਤਪੁਰ ਸਾਹਿਬ ਵਿਖੇ ਨਾਕਾ ਬੰਦੀ ਕਰਕੇ ਕਿਸੇ ਵੀ ਵਾਹਨ ਨੂੰ ਸ੍ਰੀ ਅਨੰਦਪੁਰ ਸਾਹਿਬ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਇਸ ਦੇ ਇਲਾਵਾ ਪੰਜਾਬ ਦੇ ਹੋਰ ਕਈ ਪਿੰਡਾਂ ਨੂੰ ਪੁਲਿਸ ਵੱਲੋਂ ਸੀਲ ਕੀਤਾ ਗਿਆ ਹੈ। ਬੰਗਾ ਦੇ ਨਜ਼ਦੀਕ ਪਿੰਡ ਪਾਠਲਾਵਾਂ ਵਿਖੇ ਕੋਰੋਨਾ ਵਾਇਰਸ ਨਾਲ ਹੋਈ ਮੌਤ ਤੋਂ ਬਾਅਦ ਸਾਰਾ ਪਿੰਡ ਸੀਲ ਕਰ ਦਿੱਤਾ ਗਿਆ।

Coronavirus-all-entry-and-exit-routes-to-sri-anandpur-sahib-closed Coronavirus: ਕੋਰੋਨਾ ਵਾਇਰਸ ਕਰਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤੇ ਕੀਤੇ ਮੁਕੰਮਲ ਬੰਦ

ਦੱਸ ਦੇਈਏ ਕਿ ਅੱਜ ਮੋਹਾਲੀ ਦੇ ਫੇਜ਼-3 ਵਿੱਚ ਰਹਿਣ ਵਾਲੀ 69 ਸਾਲਾ ਔਰਤ ‘ਚ ਵਾਇਰਸ ਦੀ ਪੁਸ਼ਟੀ ਹੋਈ ਹੈ। ਉਹ ਬੀਤੇ ਦਿਨੀਂ ਯੂਕੇ ਤੋਂ ਪਰਤੀ ਸੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਚੰਡੀਗੜ੍ਹ ਦੀ ਰਹਿਣ ਵਾਲੀ 30 ਸਾਲਾ ਔਰਤ ‘ਚ ਕੋਰੋਨਾਵਾਇਰਸ ਦੀ ਪੁਸ਼ਟੀ ਹੋਈ ਹੈ। ਉਹ ਐਤਵਾਰ ਨੂੰ ਇੰਗਲੈਂਡ ਤੋਂ ਪਰਤੀ ਸੀ। ਇਸ ਦੇ ਇਲਾਵਾ ਪੰਜਾਬ ਦੇ ਨਵਾਂਸ਼ਹਿਰ ‘ਚ ਇੱਕ 70 ਸਾਲਾ ਬਜ਼ੁਰਗ ਦੀ ਮੌਤ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਇਹ ਬਜ਼ੁਰਗ ਕੁਝ ਦਿਨ ਪਹਿਲਾਂ ਇਟਲੀ ਤੋਂ ਪਰਤਿਆ ਸੀ।

Coronavirus-all-entry-and-exit-routes-to-sri-anandpur-sahib-closed Coronavirus: ਕੋਰੋਨਾ ਵਾਇਰਸ ਕਰਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤੇ ਕੀਤੇ ਮੁਕੰਮਲ ਬੰਦ

ਜ਼ਿਕਰਯੋਗ ਹੈ ਕਿ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 245,885 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 10,048 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ 195 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ ਦੇਸ਼ ਵਿੱਚ ਕੋਰੋਨਾ ਨਾਲ ਮੌਤ ਪੰਜਵੀਂ ਮੌਤ ਹੋਈ ਹੈ।ਇਸ ਤੋਂ ਪਹਿਲਾਂ ਦਿੱਲੀ, ਕਰਨਾਟਕ, ਮਹਾਰਾਸ਼ਟਰ,ਪੰਜਾਬ ਅਤੇ ਜੈਪੁਰ ਵਿੱਚ ਇੱਕ-ਇੱਕ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।

-PTCNews

Related Post