ਕੋਰੋਨਾ ਦਾ ਖੌਫ: ਹੁਣ ਦਿੱਲੀ 'ਚ ਵੀ ਸਾਰੇ ਸ਼ਾਪਿੰਗ ਮਾਲ ਬੰਦ

By  Jashan A March 20th 2020 03:09 PM

ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਇਸ ਦੌਰਾਨ ਦਿੱਲੀ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਣ ਸਾਰੇ ਸ਼ਾਪਿੰਗ ਮਾਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਦਿੱਲੀ 'ਚ ਸਾਰੇ ਖੇਡ ਸਮਾਗਮਾਂ ਨੂੰ ਰੱਦ ਕਰ ਦਿੱਤਾ ਸੀ ਤੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਕਈ ਹੋਰ ਵੱਡੇ ਫੈਸਲੇ ਲਏ ਹਨ।

ਭਾਰਤ ਦੀ ਗੱਲ ਕਰੀਏ ਤਾਂ ਹੁਣ ਤੱਕ 195 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ ਦੇਸ਼ ਵਿੱਚ ਕੋਰੋਨਾ ਨਾਲ ਮੌਤ ਪੰਜਵੀਂ ਮੌਤ ਹੋਈ ਹੈ। ਇਸ ਤੋਂ ਪਹਿਲਾਂ ਦਿੱਲੀ, ਕਰਨਾਟਕ, ਮਹਾਰਾਸ਼ਟਰ,ਪੰਜਾਬ ਅਤੇ ਜੈਪੁਰ ਵਿੱਚ ਇੱਕ-ਇੱਕ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਖਤਰਨਾਕ ਵਾਇਰਸ ਨਾਲ ਨਜਿੱਠਣ ਲਈ ਭਾਰਤ ਸਰਕਾਰ ਵੱਲੋਂ ਇੰਟਸੈਂਟ ਮੈਸੇਜਿੰਗ ਐਪ ਵਟਸਐਪ ’ਤੇ ਇਕ ਅਧਿਕਾਰਤ ਚੈਟਬਾਟ ਲਾਂਚ ਕੀਤਾ ਹੈ। ਇਸ ਚੈਟਬਾਟ ਨਾਲ ਤੁਸੀਂ ਕੋਰੋਨਾਵਾਇਰਸ (COVID0-19) ਨਾਲ ਜੁੜੀ ਸਾਰੀ ਜਾਣਕਾਰੀ ਲੈ ਸਕਦੇ ਹੋ।

https://twitter.com/ANI/status/1240919246210654208?s=20

ਜ਼ਿਕਰਯੋਗ ਹੈ ਕਿ ਹੁਣ ਤੱਕ ਦੁਨੀਆ ਭਰ 'ਚ ਕੁੱਲ 245,885 ਮਾਮਲੇ ਸਾਹਮਣੇ ਆ ਚੁੱਕੇ ਹਨਤੇ10,048 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਦੀ ਗੱਲ ਕਰੀਏ ਤਾਂ ਹੁਣ ਤੱਕ 195 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ ਦੇਸ਼ ਵਿੱਚ ਕੋਰੋਨਾ ਨਾਲ ਮੌਤ ਪੰਜਵੀਂ ਮੌਤ ਹੋਈ ਹੈ। ਇਸ ਤੋਂ ਪਹਿਲਾਂ ਦਿੱਲੀ, ਕਰਨਾਟਕ, ਮਹਾਰਾਸ਼ਟਰ,ਪੰਜਾਬ ਅਤੇ ਜੈਪੁਰ ਵਿੱਚ ਇੱਕ-ਇੱਕ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।

-PTC News

Related Post