Coronavirus India : ਭਾਰਤ 'ਚ ਇੱਕ ਦਿਨ 'ਚ ਆਏ 3.32 ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ ,2263ਮੌਤਾਂ 

By  Shanker Badra April 23rd 2021 12:22 PM

ਨਵੀਂ ਦਿੱਲੀ : ਭਾਰਤ 'ਚ ਕੋਰੋਨਾ ਦੀ ਬੇਕਾਬੂ ਰਫ਼ਤਾਰ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਭਾਰਤ ਵਿਚ ਪਿਛਲੇ ਕਈ ਦਿਨਾਂ ਤੋਂ ਰਿਕਾਰਡ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਦੇਸ਼ ਵਿਚ ਇੱਕ ਦਿਨ ਵਿਚ ਕੋਰੋਨਾ ਦੇ 3.32 ਲੱਖ ਤੋਂ ਜ਼ਿਆਦਾ ਵਰਲਡ ਰਿਕਾਰਡ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਲਗਾਤਾਰ ਦੂਜੇ ਦਿਨ ਮਰਨ ਵਾਲਿਆਂ ਦੀ ਗਿਣਤੀ ਵੱਧ ਹੈ। ਦੇਸ਼ ਵਿਚ ਕੋਰੋਨਾ ਦੇ ਹਰ ਰੋਜ਼ ਦੇ ਮਾਮਲਿਆਂ ਨੇ ਅੱਜ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

ਪੜ੍ਹੋ ਹੋਰ ਖ਼ਬਰਾਂ : ਮਹਾਰਾਸ਼ਟਰ ਦੇ ਇਕ ਹਸਪਤਾਲ ਦੇ ਆਈ.ਸੀ.ਯੂ. ਵਾਰਡ 'ਚ ਲੱਗੀ ਅੱਗ ,13 ਮਰੀਜ਼ਾਂ ਦੀ ਮੌਤ

Coronavirus cases cross 3.32 lakh in India with 2263 more deaths on April 22, 2021 Coronavirus India : ਭਾਰਤ 'ਚ ਇੱਕ ਦਿਨ 'ਚ ਆਏ 3.32 ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ ,2263ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ ਰਿਕਾਰਡ 3,32,730 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2263 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਇਕ ਦਿਨ 'ਚ ਕੋਰੋਨਾ ਦੇ ਨਵੇਂ ਮਾਮਲਿਆਂ ਅਤੇ ਮੌਤਾਂ ਦਾ ਇਹ ਰਿਕਾਰਡ ਹੈ। ਭਾਰਤ ਵਿਚ ਨਿੱਤ ਤੇਜ਼ੀ ਨਾਲ ਵੱਧਦੇ ਕੋਰੋਨਾ ਦੇ ਐਕਟਿਵ ਮਾਮਲਿਆਂ ਦੇ ਅੰਕੜੇ ਡਰਾਉਣ ਵਾਲੇ ਹਨ। ਇਸ ਦੌਰਾਨ 1,93,279 ਲੋਕ ਇਸ ਬਿਮਾਰੀ ਤੋਂ ਠੀਕ ਵੀ ਹੋਏ ਹਨ।

Coronavirus cases cross 3.32 lakh in India with 2263 more deaths on April 22, 2021 Coronavirus India : ਭਾਰਤ 'ਚ ਇੱਕ ਦਿਨ 'ਚ ਆਏ 3.32 ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ ,2263ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਨੇ ਇਹ ਅੰਕੜੇ ਜਾਰੀ ਕਰਦੇ ਹੋਏ ਦੱਸਿਆ ਕਿ ਦੇਸ਼ 'ਚ ਕੁੱਲ ਮਾਮਲਿਆਂ ਦੀ ਗਿਣਤੀ 1,62,63,695 ਹੋ ਗਈ ਹੈ, ਜਿਸ 'ਚੋਂ 1,86,920 ਲੋਕ ਆਪਣੀ ਜਾਨ ਗਵਾ ਚੁਕੇ ਹਨ। ਇਸ ਸਮੇਂ ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 24,28,616 ਹੈ। ਹੁਣ ਤੱਕ 1,36,48,159 ਮਰੀਜ਼ ਠੀਕ ਹੋ ਗਏ ਹਨ। ਉੱਥੇ ਹੀ ਹੁਣ ਤੱਕ 13,54,78,420 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ।

Coronavirus cases cross 3.32 lakh in India with 2263 more deaths on April 22, 2021 Coronavirus India : ਭਾਰਤ 'ਚ ਇੱਕ ਦਿਨ 'ਚ ਆਏ 3.32 ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ ,2263ਮੌਤਾਂ

ਪੜ੍ਹੋ ਹੋਰ ਖ਼ਬਰਾਂ : ਕੈਨੇਡਾ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਕੀਤਾ ਇਹ ਵੱਡਾ ਐਲਾਨ

ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਹਾਹਾਕਾਰ ਮਚਾ ਰੱਖੀ ਹੈ। ਕਈ ਹਸਪਤਾਲਾਂ 'ਚ ਬੈੱਡ ਖਾਲੀ ਨਹੀਂ ਮਿਲ ਰਹੇ ਹਨ ਤੇ ਮਰੀਜ਼ਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ। ਇਸ ਦੇ ਇਲਾਵਾ ਕਈ ਹਸਪਤਾਲਾਂ 'ਚ ਆਕਸੀਜਨ ਦੀ ਵੀ ਕਮੀ ਨਜ਼ਰ ਆ ਰਹੀ ਹੈ। ਜਿਸ ਕਰਕੇ ਕਈ ਸੂਬਿਆਂ ਨੇ ਨਾਈਟ ਕਰਫਿਊ, ਤਾਲਾਬੰਦੀ ਲਗਾ ਰੱਖੀ ਹੈ ਪਰ ਫਿਰ ਵੀ ਕੋਰੋਨਾ ਕਾਬੂ 'ਚ ਨਹੀਂ ਆ ਰਿਹਾ।

-PTCNews

Related Post