ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 26 ਹਜ਼ਾਰ ਦੇ ਪਾਰ, ਹੁਣ ਤੱਕ 824 ਲੋਕਾਂ ਦੀ ਮੌਤ

By  Shanker Badra April 26th 2020 03:12 PM -- Updated: April 26th 2020 03:13 PM

ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 26 ਹਜ਼ਾਰ ਦੇ ਪਾਰ, ਹੁਣ ਤੱਕ 824 ਲੋਕਾਂ ਦੀ ਮੌਤ:ਨਵੀਂ ਦਿੱਲੀ : ਕੋਰੋਨਾ ਵਾਇਰਸ ਦੁਨੀਆ ਭਰ ਵਿਚ ਤੇਜ਼ੀ ਨਾਲ ਪੈਰ ਪਸਾਰਦਾ ਜਾ ਰਿਹਾ ਹੈ। ਇਸ ਦੌਰਾਨ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਭਾਰਤ 'ਚ ਕੋਰੋਨਾ ਵਾਇਰਸ (COVID-19) ਨਾਲ ਪੀੜਤ ਲੋਕਾਂ ਦੀ ਗਿਣਤੀ 26,496 ਹੋ ਗਈ ਹੈ, ਜਿਨ੍ਹਾਂ ਵਿੱਚ 111 ਵਿਦੇਸ਼ੀ ਸ਼ਾਮਿਲ ਹਨ।

ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਕੋਵਿਡ -19 ਦੀ ਲਾਗ ਕਾਰਨ 824 ਮੌਤਾਂ ਹੋ ਚੁੱਕੀਆਂ ਹਨ ਅਤੇ ਇਸ ਵੇਲੇ19,868 ਲੋਕਾਂ ਦਾ ਇਲਾਜ ਚੱਲ ਰਿਹਾ ਹੈ।  ਉੱਥੇ ਹੀ ਕੋਰੋਨਾ ਨਾਲ ਪੀੜਤ ਲੋਕਾਂ ਦੇ ਸਿਹਤਮੰਦ ਹੋਣ ਦੀ ਰਫ਼ਤਾਰ ਵੀ ਤੇਜ਼ ਹੋਈ ਹੈ ਅਤੇ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਪੀੜਤ 741 ਲੋਕਾਂ ਦੇ ਸਿਹਤਮੰਦ ਹੋਣ ਨਾਲ ਅਜਿਹੇ ਲੋਕਾਂ ਦੀ ਗਿਣਤੀ 5804 'ਤੇ ਪਹੁੰਚ ਗਈ ਹੈ।

ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1990ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ ਇਸ ਵਾਇਰਸ ਕਾਰਨ 49 ਲੋਕਾਂ ਨੇ ਆਪਣੀਆਂ ਜਾਨਾਂ ਗੁਆਈ ਹਨ। ਮਹਾਰਾਸ਼ਟਰ 'ਚ 7600 ਤੋਂ ਜ਼ਿਆਦਾ ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ। ਉੱਥੇ ਹੀ ਗੁਜਰਾਤ 'ਚ 3000 ਤੋਂ ਜ਼ਿਆਦਾ ਤੇ ਦਿੱਲੀ 'ਚ 2600 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਗਏ ਹਨ। ਮੱਧ ਪ੍ਰਦੇਸ਼ 'ਚ 2000 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਗਏ ਹਨ।

-PTCNews

Related Post