ਦੇਸ਼ 'ਚ ਹੁਣ ਤੱਕ 37,000 ਤੋਂ ਜ਼ਿਆਦਾ ਮਾਮਲਿਆਂ ਦੀ ਪੁਸ਼ਟੀ, 1200 ਤੋਂ ਜ਼ਿਆਦਾ ਮੌਤਾਂ

By  Shanker Badra May 2nd 2020 02:36 PM

ਦੇਸ਼ 'ਚ ਹੁਣ ਤੱਕ 37,000 ਤੋਂ ਜ਼ਿਆਦਾ ਮਾਮਲਿਆਂ ਦੀ ਪੁਸ਼ਟੀ, 1200 ਤੋਂ ਜ਼ਿਆਦਾ ਮੌਤਾਂ:ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਹੁਣ ਤੱਕ ਪਿਛਲੇ 24 ਘੰਟਿਆਂ 'ਚ ਸਭ ਤੋਂ ਵੱਧ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ 'ਚ ਪਿਛਲੇ 24 ਘੰਟਿਆਂ 'ਚ ਰਿਕਾਰਡ 2293 ਨਵੇਂ ਕੇਸ ਦਰਜ ਕੀਤੇ ਗਏ ਹਨ ਅਤੇ 71 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ 'ਚ ਹੁਣ ਤੱਕ 37,336 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 1218 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ 26,167 ਲੋਕਾਂ ਦਾ ਇਲਾਜ ਜਾਰੀ ਹੈ ਅਤੇ 9950 ਲੋਕ ਠੀਕ ਹੋ ਗਏ ਹਨ। ਦਿੱਲੀ 'ਚ 3738 ਮਾਮਲੇ ਸਾਹਮਣੇ ਆ ਗਏ ਹਨ। ਇਨ੍ਹਾਂ ਵਿਚੋਂ 1167 ਲੋਕ ਠੀਕ ਹੋ ਗਏ ਹਨ ਤੇ 61 ਲੋਕਾਂ ਦੀ ਮੌਤ ਹੋ ਗਈ ਹੈ।

ਮਹਾਰਾਸ਼ਟਰ 'ਚ ਮਰੀਜ਼ਾਂ ਦੀ ਗਿਣਤੀ 11,506 ਹੋ ਗਈ ਹੈ। ਇਨ੍ਹਾਂ ਵਿਚੋਂ ਮਰਨ ਵਾਲਿਆਂ ਦੀ ਗਿਣਤੀ 485 ਹੋ ਗਈ ਹੈ। ਹੁਣ ਤੱਕ 1,879 ਠੀਕ ਹੋ ਕੇ ਘਰ ਜਾ ਚੁੱਕੇ ਹਨ। ਗੁਜਰਾਤ 'ਚ 4721 ਮਾਮਲੇ ਸਾਹਮਣੇ ਆ ਗਏ ਹਨ। ਇਨ੍ਹਾਂ ਵਿਚੋਂ 735 ਲੋਕ ਠੀਕ ਹੋ ਗਏ ਹਨ ਤੇ 236 ਲੋਕਾਂ ਦੀ ਮੌਤ ਹੋ ਗਈ ਹੈ।

-PTCNews

Related Post