ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 78 ਹਜ਼ਾਰ ਤੋਂ ਪਾਰ, ਹੁਣ ਤੱਕ 2549 ਲੋਕਾਂ ਦੀ ਮੌਤ

By  Shanker Badra May 14th 2020 01:16 PM

ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 78 ਹਜ਼ਾਰ ਤੋਂ ਪਾਰ, ਹੁਣ ਤੱਕ 2549 ਲੋਕਾਂ ਦੀ ਮੌਤ:ਨਵੀਂ ਦਿੱਲੀ: ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ। ਲੌਕਡਾਊਨ ਦਾ ਤੀਜਾ ਗੇੜ ਖ਼ਤਮ ਹੋਣ ਵਾਲਾ ਹੈ। ਇਸ ਦੇ ਬਾਵਜੂਦ ਵਾਇਰਸ ਦੀ ਰਫ਼ਤਾਰ ਹੌਲੀ ਨਹੀਂ ਹੋਈ ਹੈ। ਇਸ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹਰ ਦਿਨ ਵਧਦੀ ਹੀ ਜਾ ਰਹੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਸ ਮਹਾਂਮਾਰੀ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੁਣ 78 ਹਜ਼ਾਰ ਤੋਂ ਪਾਰ ਹੋ ਗਈ ਹੈ।

ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਜਾਰੀ ਅੰਕੜਿਆਂ ਮੁਤਾਬਿਕ ਦੇਸ਼ ਵਿੱਚ ਕੋਰੋਨਾ ਵਾਇਰਸ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 78,003 ਤੱਕ ਪਹੁੰਚ ਗਈ ਹੈ। ਇਸ ਖ਼ਤਰਨਾਕ ਕੋਵਿਡ-19 ਮਹਾਂਮਾਰੀ ਕਾਰਨ ਹੁਣ ਤਕ 2549 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, 26235 ਲੋਕ ਠੀਕ ਹੋ ਗਏ ਹਨ ਅਤੇ ਇਸ ਸਮੇਂ ਦੇਸ਼ ਵਿੱਚ 49219 ਐਕਟਿਵ ਕੇਸ ਹਨ। ਬੀਤੇ 24 ਘੰਟੇ 'ਚ 3722 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 134 ਲੋਕਾਂ ਦੀ ਮੌਤ ਹੋ ਗਈ ਹੈ।

ਇਸ ਦੌਰਾਨ ਕੋਰੋਨਾ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਮਹਾਂਰਾਸ਼ਟਰ ਵਿਚ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਮਰੀਜ਼ਾਂ ਦੀ ਗਿਣਤੀ 26 ਹਜ਼ਾਰ ਦੇ ਨੇੜੇ ਪਹੁੰਚ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ ਵੀ 975 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਗੁਜਰਾਤ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 9 ਹਜ਼ਾਰ 267 ਤੱਕ ਪਹੁੰਚ ਗਈ ਹੈ, ਜਦੋਂ ਕਿ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 566 ਹੋ ਗਈ ਹੈ।

-PTCNews

Related Post