ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, 86 ਹਜ਼ਾਰ ਦੇ ਕਰੀਬ ਪੁੱਜੀ ਕੋਰੋਨਾ ਪੀੜਤਾਂ ਦੀ ਗਿਣਤੀ

By  Shanker Badra May 16th 2020 12:29 PM

ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, 86 ਹਜ਼ਾਰ ਦੇ ਕਰੀਬ ਪੁੱਜੀ ਕੋਰੋਨਾ ਪੀੜਤਾਂ ਦੀ ਗਿਣਤੀ:ਨਵੀਂ ਦਿੱਲੀ : ਪੂਰੀ ਦੁਨੀਆ ਸਮੇਤ ਭਾਰਤ ਵਿੱਚ ਵੀ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਵੱਧਦਾ ਹੀ ਜਾ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਭਾਰਤ 'ਚ ਕੋਰੋਨਾ ਵਾਇਰਸ (COVID-19) ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਚੀਨ ਤੋਂ ਜ਼ਿਆਦਾ ਹੋ ਗਈ ਹੈ।ਭਾਰਤ 'ਚ ਕੋਰੋਨਾ ਦੇ ਮਾਮਲੇ 85 ਹਜ਼ਾਰ ਨੂੰ ਵੀ ਪਾਰ ਕਰਕੇ86 ਹਜ਼ਾਰ ਦੇ ਕਰੀਬ ਪੁੱਜ ਚੁੱਕੇ ਹਨ, ਜਦਕਿ ਮਰਨ ਵਾਲਿਆਂ ਦੀ ਅੰਕੜਾ ਵੀ 2700 ਤੋਂ ਜ਼ਿਆਦਾ ਹੋ ਗਿਆ ਹੈ।

ਸਿਹਤ ਮੰਤਰਾਲੇ ਅਨੁਸਾਰ ਭਾਰਤ 'ਚ ਹੁਣ ਤੱਕ 85,940 ਮਾਮਲੇ ਸਾਹਮਣੇ ਆ ਗਏ ਹਨ ,ਜਦਕਿ 2752 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਹੁਣ ਤੱਕ 30153 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਵੀ ਹੋ ਚੁੱਕੇ ਹਨ ਜਿਸ ਨਾਲ ਐਕਟਿਵ ਕੇਸਾਂ ਦੀ ਸੰਖਿਆ 53035 ਹੋ ਗਈ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਭਾਰਤ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ 3970 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 103 ਲੋਕਾਂ ਦੀ ਮੌਤ ਹੋ ਗਈ ਹੈ।

ਭਾਰਤ ਨੇ ਕੋਰੋਨਾ ਮਹਾਮਾਰੀ ਦੇ ਮਾਮਲੇ ਵਿਚ ਚੀਨ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਚੀਨ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਸੰਖਿਆ 82,941 ਹੈ ਅਤੇ ਮ੍ਰਿਤਕਾਂ ਦਾ ਅੰਕੜਾ 4,633 ਤੱਕ ਪਹੁੰਚ ਗਿਆ ਹੈ ਜਦਕਿ ਭਾਰਤ ਵਿਚ ਕੋਰੋਨਾ ਦੇ ਮਾਮਲੇ ਚੀਨ ਨਾਲੋਂ ਵੱਧ ਹੋ ਚੁੱਕੇ ਹਨ। ਭਾਰਤ ਕੋਰੋਨਾ ਨਾਲ ਪ੍ਰਭਾਵਿਤ ਹੋਣ ਵਾਲਾ ਦੁਨੀਆ ਦਾ 11 ਵਾਂ ਦੇਸ਼ ਬਣ ਚੁੱਕਿਆ ਹੈ। ਦੇਸ਼ ਦਾ ਮਹਾਰਾਸ਼ਟਰ ਸੂਬਾ ਕੋਰੋਨਾ ਦੀ ਸਭ ਤੋਂ ਵੱਧ ਮਾਰ ਝੱਲ ਰਿਹਾ ਹੈ।

-PTCNews

Related Post