ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 52 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 775 ਮੌਤਾਂ

By  Shanker Badra July 30th 2020 11:56 AM

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 52 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 775 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 15 ਲੱਖ 83 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 35 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ। ਉੱਥੇ ਹੀ ਹੁਣ ਤੱਕ 10 ਲੱਖ ਤੋਂ ਵੱਧ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ।

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 52 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 775 ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 52,123 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 775 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 15,83,792 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 34,968 ਤੱਕ ਪਹੁੰਚ ਗਿਆ ਹੈ।

ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 52 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 775 ਮੌਤਾਂ

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 10,20,582 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 5,28,242 ਹੋ ਗਈ ਹੈ।

Coronavirus India Cases Today ਭਾਰਤ 'ਚ ਪਹਿਲੀ ਵਾਰ ਇੱਕ ਦਿਨ 'ਚ ਕੋਰੋਨਾ ਦੇ 52 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 775 ਮੌਤਾਂ

ਦੱਸ ਦੇਈਏ ਕਿ ਕੋਰੋਨਾ ਦੀ ਰਫ਼ਤਾਰ ਵੱਧਣ ਦੇ ਨਾਲ ਹੀ ਟੈਸਟਿੰਗ ਵੀ ਵਧਾਈ ਗਈ ਹੈ। ਇਸ ਦੌਰਾਨ ਇੰਡੀਅਨ ਕਾਊਂਸਲ ਆਫ਼ ਮੈਡੀਕਲ ਰਿਸਰਚ ਨੇ ਕਿਹਾ ਕਿ29 ਜੁਲਾਈ 2020 ਤੱਕ 1,81,90,382 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ। ਇਕੱਲੀ 29 ਜੁਲਾਈ ਨੂੰ ਹੀ 4,46,642 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ।

-PTCNews

Related Post