ਦੇਸ਼ 'ਚ 1.99 ਲੱਖ ਦੇ ਕਰੀਬ ਪਹੁੰਚਿਆ ਕੋਰੋਨਾ ਮਰੀਜ਼ਾਂ ਦਾ ਅੰਕੜਾ , 5598 ਮੌਤਾਂ

By  Shanker Badra June 2nd 2020 10:28 AM -- Updated: June 2nd 2020 10:32 AM

ਦੇਸ਼ 'ਚ 1.99 ਲੱਖ ਦੇ ਕਰੀਬ ਪਹੁੰਚਿਆ ਕੋਰੋਨਾ ਮਰੀਜ਼ਾਂ ਦਾ ਅੰਕੜਾ , 5598 ਮੌਤਾਂ:ਨਵੀਂ ਦਿੱਲੀ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਭਾਰਤ ਵਿਚਕੋਰੋਨਾ ਦੇ ਕੇਸਾਂ ਦੀ ਗਿਣਤੀ 1 ਲੱਖ 98 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ ਮਰਨ ਵਾਲਿਆਂ ਦੀ ਸੰਖਿਆ 5600 ਦੇ ਕਰੀਬ ਪਹੁੰਚ ਗਈ ਹੈ। ਉੱਥੇ ਹੀ ਹੁਣ ਤੱਕ 95 ਹਜ਼ਾਰ ਤੋਂ ਵੱਧ ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚੋਂ 8,171 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 204 ਮੌਤਾਂ ਹੋਈਆਂ ਹਨ। ਇਸ ਦੌਰਾਨ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 1,98,706 ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 5598 ਤੱਕ ਪਹੁੰਚ ਗਿਆ ਹੈ। ਉੱਥੇ ਹੀ 95,526 ਕੋਰੋਨਾ ਦੇ ਮਰੀਜ਼ ਇਲਾਜ ਤੋਂ ਬਾਅਦ ਪੂਰੀ ਤਰ੍ਹਾ ਠੀਕ ਹੋ ਚੁੱਕੇ ਹਨ,ਜਿਸ ਕਰਕੇ ਇਲਾਜ ਅਧੀਨ ਮਰੀਜ਼ਾਂ ਦੀ ਸੰਖਿਆ 97,581 ਹੋ ਗਈ ਹੈ।

ਮਹਾਰਾਸ਼ਟਰ ਇਸ ਮਹਾਮਾਰੀ ਨਾਲ ਦੇਸ਼ 'ਚ ਸਭ ਤੋਂ ਵਧ ਪ੍ਰਭਾਵਿਤ ਹੋਇਆ ਹੈ। ਸੂਬੇ 'ਚ ਪਿਛਲੇ 24 ਘੰਟਿਆਂ 'ਚ 2358 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 76 ਲੋਕਾਂ ਦੀ ਮੌਤ ਹੋਈ ਹੈ। ਦਿੱਲੀ 'ਚ ਹੁਣ ਤੱਕ 20 ਹਜ਼ਾਰ 834 ਮਾਮਲੇ ਸਾਹਮਣੇ ਆ ਚੁਕੇ ਹਨ, ਜਿਸ 'ਚ 523 ਲੋਕਾਂ ਦੀ ਮੌਤ ਹੋ ਚੁਕੀ ਹੈ, ਜਦੋਂ ਕਿ 8746 ਲੋਕ ਠੀਕ ਹੋ ਚੁਕੇ ਹਨ।

-PTCNews

Related Post