ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 96 ਹਜ਼ਾਰ ਤੋਂ ਜ਼ਿਆਦਾ ਮਰੀਜ਼ਾਂ ਦੀ ਪੁਸ਼ਟੀ, 1,209 ਮੌਤਾਂ

By  Shanker Badra September 11th 2020 12:40 PM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ ਰਿਕਾਰਡ ਤੋੜ 96 ਹਜ਼ਾਰ ਤੋਂ ਜ਼ਿਆਦਾ ਮਰੀਜ਼ਾਂ ਦੀ ਪੁਸ਼ਟੀ, 1,209 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 45 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 76 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 35.42 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ ਤੋੜ 96,551 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1,209 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 45,62,415 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 76,271 ਤੱਕ ਪਹੁੰਚ ਗਿਆ ਹੈ।

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 35,42,664 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਸਿਹਤਯਾਬ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 9,43,480 ਹੋ ਗਈ ਹੈ।

-PTCNews

Related Post