ਦੇਸ਼ 'ਚ ਹੁਣ ਤੱਕ ਕੋਰੋਨਾ ਦੇ 96,169 ਮਾਮਲਿਆਂ ਦੀ ਪੁਸ਼ਟੀ, 3029 ਲੋਕਾਂ ਦੀ ਹੋਈ ਮੌਤ

By  Shanker Badra May 18th 2020 12:37 PM

ਦੇਸ਼ 'ਚ ਹੁਣ ਤੱਕ ਕੋਰੋਨਾ ਦੇ 96,169 ਮਾਮਲਿਆਂ ਦੀ ਪੁਸ਼ਟੀ, 3029 ਲੋਕਾਂ ਦੀ ਹੋਈ ਮੌਤ:ਨਵੀਂ ਦਿੱਲੀ :  ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ 96 ਹਜ਼ਾਰ ਅਤੇ ਐਕਟਿਵ ਕੇਸਾਂ ਦੀ ਗਿਣਤੀ 56 ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ 'ਚ ਰਿਕਾਰਡ ਕੋਰੋਨਾ ਵਾਇਰਸ ਦੇ 5 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ।

ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵਧ ਕੇ 96,169 ਹੋ ਗਈ ਹੈ। ਇਸ ਵਿਚੋਂ 36,824 ਲੋਕ ਠੀਕ ਹੋ ਚੁੱਕੇ ਹਨ ਜਦਕਿ ਹੁਣ ਤਕ ਕੁੱਲ 3,029 ਲੋਕਾਂ ਦੀ ਜਾਨ ਜਾ ਚੁੱਕੀ ਹੈ, ਉੱਥੇ ਹੀ ਕੋਰੋਨਾ ਵਾਇਰਸ ਦੇ 56,316 ਐਕਟਿਵ ਕੇਸ ਹਨ। ਦੇਸ਼ ਵਿਚ ਪਿਛਲੇ 24 ਘੰਟਿਆਂ 'ਚ ਰਿਕਾਰਡ ਕੋਰੋਨਾ ਵਾਇਰਸ ਦੇ 5242 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 157 ਲੋਕਾਂ ਦੀ ਮੌਤ ਹੋਈ ਹੈ।

ਦੱਸ ਦੇਈਏ ਕਿ ਹੁਣ ਤੱਕ ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਸੰਕ੍ਰਮਣ ਦੇ 33,053 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 1192 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਗਿਣਤੀ ਲਗਾਤਾਰ ਵਧ ਰਹੀ ਹੈ। ਕੋਰੋਨਾ ਵਾਇਰਸ ਕਾਰਨ ਕੇਂਦਰ ਸਰਕਾਰ ਨੇ ਦੇਸ਼ਵਿਆਪੀ ਲਾਕਡਾਊਨ 31 ਮਈ ਤੱਕ ਵਧਾ ਦਿੱਤਾ ਹੈ ਅਤੇ ਲਾਕਡਾਊਨ 4 ਅੱਜ ਤੋਂ ਲਾਗੂ ਹੋਵੇਗਾ।

-PTCNews

Related Post