ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ ਹੋਈ 65 ਲੱਖ ਤੋਂ ਪਾਰ, 3 ਲੱਖ 88 ਹਜ਼ਾਰ ਤੋਂ ਵੱਧ ਮੌਤਾਂ

By  Shanker Badra June 4th 2020 10:16 AM

ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ ਹੋਈ 65 ਲੱਖ ਤੋਂ ਪਾਰ, 3 ਲੱਖ 88 ਹਜ਼ਾਰ ਤੋਂ ਵੱਧ ਮੌਤਾਂ:ਨਵੀਂ ਦਿੱਲੀ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਦੁਨੀਆ ਦੇ 215 ਦੇਸ਼ਾਂ ਵਿੱਚ ਫੈਲ ਚੁੱਕਿਆ ਹੈ। ਦੁਨੀਆ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 65 ਲੱਖ ਦੇ ਅੰਕੜੇ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ 3 ਲੱਖ 88 ਹਜ਼ਾਰ ਤੋਂ ਵੱਧ ਕੋਰੋਨਾ ਪੀੜਤ ਆਪਣੀ ਜਾਨ ਗੁਆ ਚੁੱਕੇ ਹਨ।। ਉੱਥੇ ਹੀ ਹੁਣ ਤੱਕ 31 ਲੱਖ ਤੋਂ ਜ਼ਿਆਦਾ ਮਰੀਜ਼ ਇਲਾਜ਼ ਤੋਂ ਬਾਅਦ ਸਿਹਤਯਾਬ ਵੀ ਹੋ ਗਏ ਹਨ। ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 1 ਲੱਖ 21 ਹਜ਼ਾਰ ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 4,927 ਦਾ ਵਾਧਾ ਹੋਇਆ ਹੈ। ਵਰਲਡਓ ਮੀਟਰ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੁਨੀਆ ਵਿਚ ਕੋਰੋਨਾ ਦੇ ਮਾਮਲੇ ਵੱਧ ਕੇ 6,573,540 ਹੋ ਗਏ ਹਨ, ਜਦਕਿ 388,041 ਕੋਰੋਨਾ ਮਰੀਜ਼ਾਂ ਦੀ ਮੌਤ ਚੁੱਕੀ ਹੈ। ਉੱਥੇ ਹੀ 3,170,505 ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ  3,014,994 ਹੋ ਗਈ ਹੈ। ਕੋਰੋਨਾ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਸੰਯੁਕਤ ਰਾਜ ਅਮਰੀਕਾ ਹੋ ਰਿਹਾ ਹੈ। ਇੱਥੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 1,901,783 ਹੋ ਗਈ ਹੈ ਅਤੇ 109,142 ਮੌਤਾਂ ਹੋ ਚੁੱਕੀਆਂ ਹਨ ਜਦਕਿ ਹੁਣ ਤੱਕ 688,670 ਮਰੀਜ਼ ਸਿਹਤਯਾਬ ਵੀ ਹੋਏ ਹਨ। ਇਸ ਤੋਂ ਇਲਾਵਾ ਬ੍ਰਾਜ਼ੀਲ, ਰੂਸ, ਸਪੇਨ, ਇਟਲੀ, ਫਰਾਂਸ, ਜ਼ਰਮਨੀ, ਯੂਕੇ, ਤੁਰਕੀ, ਭਾਰਤ, ਚਿਲੀ, ਈਰਾਨ, ਕਨੇਡਾ, ਪੇਰੂ,ਸਾਊਦੀ ਅਰਬ, ਬੈਲਜ਼ੀਅਮ, ਕਤਰ ਅਤੇ ਪਾਕਿਸਤਾਨ ਵਰਗੇ ਦੇਸ਼ ਵੀ ਕੋਰੋਨਾ ਦੀ ਮਾਰ ਝੱਲ ਰਹੇ ਹਨ -PTCNes

Related Post