ਕੋਰੋਨਾ ਕਰਕੇ ਲੋਕ ਘਰਾਂ 'ਚ ਰਹਿਣ ਲਈ ਮਜ਼ਬੂਰ,ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਗਰੀਬਾਂ ਤੇ ਮਜ਼ਦੂਰਾਂ ਨੂੰ ਵੰਡਿਆ ਗਿਆ ਮੁਫ਼ਤ ਖਾਣਾ 

By  Shanker Badra March 22nd 2020 03:34 PM

ਕੋਰੋਨਾ ਕਰਕੇ ਲੋਕ ਘਰਾਂ 'ਚ ਰਹਿਣ ਲਈ ਮਜ਼ਬੂਰ,ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਗਰੀਬਾਂ ਤੇ ਮਜ਼ਦੂਰਾਂ ਨੂੰ ਵੰਡਿਆ ਗਿਆ ਮੁਫ਼ਤ ਖਾਣਾ:ਚੰਡੀਗੜ੍ਹ : ਦੇਸ਼ ਭਰ ਵਿਚ ਫੈਲੇ ਕੋਰੋਨਾ ਵਾਇਰਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 22 ਮਾਰਚ, ਦਿਨ ਐਤਵਾਰ ਨੂੰ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ 'ਜਨਤਾ ਕਰਫ਼ਿਊ' ਲਗਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ।

ਕੋਰੋਨਾ ਵਾਇਰਸ ਦੇ ਕਾਰਨ ਜਿੱਥੇ ਦੇਸ਼ ਭਰ ਵਿੱਚ ਸਾਵਧਾਨੀ ਵਰਤੀ ਜਾ ਰਹੀ ਹੈ। ਓਥੇ ਹੀ ਕੁੱਝ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਬਚ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ।

ਇਸ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੇ ਗਰੀਬ ਮਜ਼ਦੂਰਾਂ ਨੂੰ ਜਗ੍ਹਾ-ਜਗ੍ਹਾ ਭੋਜਨ ਵੰਡਣ ਦਾ ਫੈਸਲਾ ਲਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਹੁਣ ਸੜਕਾਂ 'ਤੇ ਜਾ ਕੇ ਮਜ਼ਦੂਰਾਂ ਨੂੰ ਭੋਜਨ ਦੇਵੇਗਾ ਅਤੇ ਗਰੀਬ ਲੋਕਾਂ ਨੂੰ 5 ਰੁਪਏ ਵਿੱਚ ਭੋਜਨ ਦੀ ਥਾਲੀ ਦਿੱਤੀ ਜਾਵੇਗੀ।

ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੇ 6 ਮਰੀਜ਼ ਸਾਹਮਣੇ ਆਏ ਹਨ। ਜਿਸ ਕਰਕੇ ਸਭ ਕੁਝ ਚੰਡੀਗੜ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ ਗਰੀਬਾਂ ਤੇ ਮਜ਼ਦੂਰਾਂ ਨੂੰ ਭੋਜਨ ਮਿਲਣ ਦੇ ਵਿੱਚ ਦਿੱਕਤਾਂ ਆ ਰਹੀਆਂ ਹਨ। ਅਜਿਹੀ ਸਥਿਤੀ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ।

-PTCNews

Related Post