ਕੋਰੋਨਾ ਵਾਇਰਸ ਦੀ ਦਹਿਸ਼ਤ ਨੂੰ ਵੇਖਦਿਆਂ ਚੰਡੀਗੜ੍ਹ 'ਚ ਵੀ ਅੱਧੀ ਰਾਤ ਤੋਂ ਲੱਗੇਗਾ ਕਰਫ਼ਿਊ

By  Shanker Badra March 23rd 2020 07:32 PM

ਕੋਰੋਨਾ ਵਾਇਰਸ ਦੀ ਦਹਿਸ਼ਤ ਨੂੰ ਵੇਖਦਿਆਂ ਚੰਡੀਗੜ੍ਹ 'ਚ ਵੀ ਅੱਧੀ ਰਾਤ ਤੋਂ ਲੱਗੇਗਾ ਕਰਫ਼ਿਊ:ਚੰਡੀਗੜ੍ਹ : ਦੇਸ਼ ਭਰ 'ਚ ਫੈਲੇ ਕੋਰੋਨਾ ਵਾਇਰਸ ਨੇ ਤਰਥੱਲੀ ਮਚਾਈ ਹੋਈ ਹੈ। ਪੰਜਾਬ ਸਮੇਤ ਪੂਰੇ ਭਾਰਤ 'ਚ ਲਾਕਡਾਊਨ ਲਗਾ ਦਿੱਤਾ ਗਿਆ ਹੈ। ਪੰਜਾਬ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ। ਜਿਸ ਤੋਂ ਬਾਅਦ ਚੰਡੀਗੜ੍ਹ 'ਚ ਅੱਧੀ ਰਾਤ ਤੋਂ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ।ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੀ ਪੰਜ ਕੇਸ ਸਾਹਮਣੇ ਆ ਚੁੱਕੇ ਹਨ। ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਕੁਮਾਰ ਪਰੀਦਾ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪੂਰੇ ਪੰਜਾਬ ਵਿੱਚ ਕਰਫਿਊ ਲਾ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੰਗਾਮੀ ਹਾਲਤ ਵਿੱਚ ਮੁੱਖ ਸਕੱਤਰ ਤੇ ਪੁਲਿਸ ਮੁਖੀ ਨਾਲ ਹਾਲਾਤ ਬਾਰੇ ਚਰਚਾ ਕਰਨ ਮਗਰੋਂ ਇਹ ਫੈਸਲਾ ਲਿਆ ਹੈ।ਹੁਣ ਸਾਰੇ ਸੂਬੇ ਵਿੱਚ ਕਰਫਿਊ ਲਾਗੂ ਰਹੇਗਾ।

-PTCNews

Related Post